ਫਾਜ਼ਿਲਕਾ : ਜ਼ਿਲਾ ਫਾਜ਼ਿਲਕਾ ਦੇ ਪਿੰਡ ਗਾਗਨਕੇ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਕਿ ਜਿੱਥੇ ਕੈਂਸਰ ਦੀ ਬਿਮਾਰੀ ਨਾਲ ਲੜ ਰਹੇ ਪਿਤਾ ਨੇ ਆਪਣੀ ਪਤਨੀ ਅਤੇ ਧੀ ‘ਤੇ ਘਰ ਤੋਂ ਨਕਦੀ ਅਤੇ ਸੋਨਾ ਲੈ ਕੇ ਫਰਾਰ ਹੋਣ ਦੇ ਇਲਜ਼ਾਮ ਲਾਏ ਹਨ l ਇਸ ਸੰਬੰਧੀ ਥਾਣਾ ਸਦਰ ਫਾਜ਼ਿਲਕਾ ਵਿੱਚ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ l ਥਾਣਾ ਸਦਰ ਫਾਜ਼ਿਲਕਾ ਨੂੰ ਦਿੱਤੀ ਸ਼ਿਕਾਇਤ ਵਿੱਚ ਪੂਰਣ ਸਿੰਘ ਪੁੱਤਰ ਸੁਰੈਣ ਸਿੰਘ ਵਾਸੀ ਗਾਗਨਕੇ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਲੜ ਰਿਹਾ ਹੈ ਅਤੇ ਧੀ ਦੇ ਚਾਲ ਚਲਨ ‘ਤੇ ਸ਼ੱਕ ਹੋਣ ‘ਤੇ ਉਸ ਨੇ ਆਪਣੀ ਧੀ ਦੇ ਵਿਆਹ ਬਾਰੇ ਸੋਚਿਆ ਅਤੇ 16 ਫਰਵਰੀ ਨੂੰ ਉਸ ਦਾ ਵਿਆਹ ਤੈਅ ਕੀਤਾ ਸੀ l ਪੂਰਣ ਸਿੰਘ ਦਾ ਕਹਿਣਾ ਹੈ ਕਿ ਉਸ ਦੀ ਧੀ ਦੀ ਘਰ ਦੇ ਨਾਲ ਦੇਸ ਸਿੰਘ ਦੇ ਜਾਣ ਪਹਿਚਾਣ ਦੀ ਸੀ l
