Htv Punjabi
Punjab

ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਬੋਲੇ, ਸਿੱਖ ਅਤੇ ਪੰਜਾਬੀ ਭਾਈਚਾਰੇ ਵਿੱਚ ਬਹੁਤ ਅੰਤਰ

ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਸੀਂ ਪੰਜਾਬ ਵੀ ਹਾਂ, ਸਿੱਖ ਵੀ ਹਾਂ l ਪੰਜਾਬੀ ਸੱਭਿਆਚਾਰ ਦਾ ਸਨਮਾਨ ਹੈ ਪਰ ਸਿੱਖ ਭਾਈਚਾਰੇ ਅਤੇ ਪੰਜਾਬੀ ਸੱਭਿਆਚਾਰ ਵਿੱਚ ਬਹੁਤ ਵੱਡਾ ਅੰਤਰ ਹੈ l ਜਿਨ੍ਹਾਂ ਸਿੱਖ ਨੌਜਵਾਨਾਂ ‘ਤੇ ਸ਼੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੀ ਹੈਰੀਟੇਜ ਸਟਰੀਟ ‘ਤੇ ਲੱਗੇ ਬੁੱਤਾਂ ਨੂੰ ਤੋੜਨ ਦੇ ਇਲਜ਼ਾਮ ਵਿੱਚ 307 ਦਾ ਪਰਚਾ ਦਰਜ ਕੀਤਾ ਗਿਆ ਹੈ, ਉਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ l ਇਸ ਮਾਮਲੇ ਵਿੱਚ ਚੁੱਪ ਧਾਰੀ ਗਿਆਨੀ ਹਰਪ੍ਰੀਤ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵੱਲ ਜਾਣ ਵਾਲੇ ਰਸਤਿਆਂ ‘ਤੇ ਸਿੱਖ ਭਾਵਨਾਵਾਂ ਨੂੰ ਦਰਸਾਉਣ ਵਾਲੀਆਂ ਵਸਤੂਆਂ ਹੀ ਸਥਾਪਿਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ l ਇਨ੍ਹਾਂ ਨੌਜਵਾਨਾਂ ਨੇ ਭਾਵੁਕ ਹੋ ਕੇ ਇਹ ਕਦਮ ਚੁੱਕਿਆ ਹੈ l ਜਿਸ ਸਥਾਨ ‘ਤੇ ਬੁੱਤ ਬਣਾਏ ਗਏ ਹਨ, ਉੱਥੇ ਸਿੱਖ ਸੱਭਿਆਚਾਰ ਦੀ ਪੇਸ਼ਕਾਰੀ ਹੋਣੀ ਚਾਹੀਦੀ ਸੀ,ਨਾ ਕਿ ਪੰਜਾਬੀ ਸੱਭਿਆਚਾਰ ਨੂੰ ਦਿਖਾਉਣ ਵਾਲੇ ਬੁੱਤਾਂ ਦੀ l ਪੰਜਾਬੀ ਸੱਭਿਆਚਾਰ ਤਾਂ ਪੰਜਾਬ ਵਿੱਚ ਰਹਿਣ ਵਾਲੇ ਸਾਰੇ ਧਰਮਾਂ ਦੇ ਲੋਕਾਂ ਦਾ ਸਾਂਝਾ ਹੈ ਪਰ ਸਿੱਖ ਵਿਰਾਸਤ ਅਤੇ ਸੰਸਕ੍ਰਿਤੀ ‘ਤੇ ਸਿੱਖ ਦਾ ਅਧਿਕਾਰ ਹੈ l ਸ਼੍ਰੀ ਹਰਿਮੰਦਿਰ ਸਾਹਿਬ ਸਿੱਖਾਂ ਦਾ ਕੇਂਦਰ ਹੈ l ਇਸ ਕਾਰਨ ਉੱਥੇ ਦੇ ਰਸਤੇ ਵਿੱਚ ਇਸ ਤਰ੍ਹਾਂ ਦੇ ਬੁੱਤ ਸਥਾਪਿਤ ਨਹੀਂ ਕੀਤੇ ਜਾਣੇ ਚਾਹੀਦੇ ਸਨ l

Related posts

ਗੁਰਪ੍ਰੀਤ ਘੁੱਗੀ ਨੂੰ ਰੋਸਟ ਕਰਨ ਵਾਲੇ ਮੁੰਡੇ ਨੇ ਪਾਈ ਵੀਡੀਓ

htvteam

ਇਸ ਤਰੀਕੇ ਨਾਲ ਹੋਵੇਗਾ ਸੁਖਦੇਵ ਸਿੰਘ ਢੀਂਡਸਾ ਦਾ ਸਸਕਾਰ

htvteam

ਕਾਟੋ ਦੇ ਜਵਾਕ ਨੂੰ ਦੇਖ ਜਵਾਨ ਕੁੜੀ ਦੀ ਜਾਗੀ ਮਮਤਾ; ਦੇਖੋ ਵੀਡੀਓ

htvteam

Leave a Comment