ਮੁਬੰਈ: ਇੱਕ ਪਾਸੇ ਜਿੱਥੇ ਦੇਸ਼ ‘ਚ ਕੋਰੋਨਾ ਪੀੜਿਤਾਂ ਦੀ ਗਿਣਤੀ ‘ਚ ਲਗਾਤਾਰ ਵਾਧਦੀ ਜਾ ਰਹੀ ਹੈ ਤੇ ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਘਰਾਂ ‘ਚ ਰੱਖਣ ਦੀਆਂ ਜੀ ਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ, ਉੱਥੇ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਰਤ ‘ਚ ਤਾਲਾਬੰਦੀ ਦੀ ਤਾਰੀਕ ਵਧਾ ਕੇ 3 ਮਈ ਤੱਕ ਕਰ ਦੇਣ ਮਗਰੋਂ ਮਹਾਰਾਸ਼ਟਰ ਦੇ ਮੁੰਬਈ ਸ਼ਹਿਰ ਚ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋਕੇ ਸੜਕਾਂ ਤੇ ਆ ਗਏ। ਕਰੋਨਾ ਵਰਗੇ ਨਾਜ਼ੁਕ ਹਾਲਾਤਾਂ ਦੌਰਾਨ ਇੰਨਾ ਵੱਡਾ ਇਕੱਠ ਦੇਖ ਕੇ ਮੁੰਬੰਈ ਪੁਲਿਸ ਪ੍ਰਸ਼ਾਸ਼ਨ ਨੂੰ ਹੱਥਾਂ ਪੈਰਾਂ ਦੀ ਪੈ ਗਈ। ਜਾਂਚ ਕਾਰਨ ਤੇ ਪਤਾ ਲੱਗਾ ਕਿ ਹਜ਼ਾਰਾਂ ਦੀ ਗਿਣਤੀ ਚ ਇਕੱਠੇ ਹੋਏ ਇਹ ਉਹ ਪਰਵਾਸੀ ਮਜ਼ਦੂਰ ਸਨ ਜਿਹੜੇ ਲਾਕਡਾਊਨ ‘ਚ ਵਾਧਾ ਹੋਣ ਤੋਂ ਬਾਅਦ ਆਪਣੇ ਘਰਾਂ ਨੂੰ ਜਾਣ ਲਈ ਬਾਂਦਰਾ ਰੇਲਵੇ ਸਟੇਸ਼ਨ ‘ਤੇ ਪਹੁੰਚੇ ਸਨ। ਇਸ ਦੌਰਾਨ ਵਾਇਰਲ ਹੋਈਆਂ ਤਸਵੀਰਾਂ ‘ਚ ਸਾਫ ਨਜ਼ਰ ਆਇਆ ਕਿ ਕਿਸੇ ਖਾਸ ਮਕਸਦ ਲਈ ਘਰਾਂ ਚੋਂ ਨਿਕਲੇ ਇਨ੍ਹਾਂ ਲੋਕਾਂ ਨੂੰ ਜੇਕਰ ਸਮਾਂ ਰਹਿੰਦਿਆਂ ਕਾਬੂ ਨਾ ਕੀਤਾ ਜਾਂਦਾ ਤਾਂ ਹਾਲਤ ਬੇਕਾਬੂ ਹੋ ਸਕਦੇ ਸਨ ਲਿਹਾਜ ਮਜਬੂਰਨ ਮੁਬੰਈ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ। ਉਧਰ ਦੂਜੇ ਪਾਸੇ ਇਨਾਂ ਲੋਕਾਂ ਦਾ ਦੋਸ਼ ਸੀ ਕਿ ਉਨ੍ਹਾ ਨੂੰ ਖਾਣ ਲਈ ਰਾਸ਼ਨ ਨਹੀਂ ਮਿਲ ਰਿਹਾ, ਜਿਸ ਕਰਕੇ ਉਹ ਆਪਣੇ ਘਰਾਂ ਨੂੰ ਜਾਣਾ ਚਾਹੁੰਦੇ ਨੇ।
ਫਿਰ ਅੱਗੇ ਕੀ ਹੋਇਆ ਕੀ ਬੇਕਾਬੂ ਭੀੜ ਨੂੰ ਕਾਬੂ ਕੀਤਾ ਜਾ ਸਕਿਆ ਜਾ ਭੀੜ ਉਲਟਾ ਪੁਲਿਸ ਵਾਲਿਆਂ ਤੇ ਭਾਰੀ ਪਈ ਇਹ ਦੇਖਣ ਲਈ ਤੁਸੀਂ ਹੇਠ ਦਿਤੇ ਲਿੰਕ ‘ਤੇ ਕਲਿੱਕ ਕਰੋ ਤੇ ਦੇਖੋ ਇਹ ਪੂਰੀ ਵੀਡੀਓ….