ਅੱਜ ਅੰਮ੍ਰਿਤਸਰ ਦੇ ਪਿੰਡ ਦਬੁਰਜੀ ਵਿੱਚ ਅਣਪਛਾਤੇ ਨੌਜਵਾਨਾਂ ਨੇ ਇੱਕ ਐਨਆਰਆਈ ਦੇ ਘਰ ਵਿੱਚ ਦਾਖਲ ਹੋ ਕੇ ਗੋਲੀਆ ਮਾਰਕੇ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਜਿਸਨੂੰ ਇਲਾਜ਼ ਦੇ ਲਈ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਇਸ ਮੌਕੇ ਮੀਡਿਆ ਦੀ ਟੀਮ ਹਸਪਤਾਲ ਵਿੱਚ ਪੁੱਜੀ ਜਿੱਥੇ ਪੀੜਿਤ ਦੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕੀਤੀ ਉੱਥੇ ਪੀੜਿਤ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਦਿਨ ਦਿਹਾੜੇ ਘਰ ਵਿੱਚ ਦਾਖਲ ਹੋ ਕੇ ਨੌਜਵਾਨਾਂ ਵੱਲੋਂ ਆ ਕੇ ਪਰਿਵਾਰ ਤੇ ਹਮਲਾ ਕੀਤਾ ਗਿਆ ਤੇ ਗੋਲੀਆਂ ਮਾਰੀਆਂ ਗਈਆਂ ਉਹਨਾਂ ਕਿਹਾ ਕਿ ਇੱਕ ਐਨਆਰਆਈ ਬਾਹਰੋਂ ਆ ਕੇ ਆਪਣੇ ਪੰਜਾਬ ਦੇ ਵਿੱਚ ਕਾਰੋਬਾਰ ਸ਼ੁਰੂ ਕਰਨਾ ਚਾਹੁੰਦਾ ਸੀ ਜਿਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਵੀ ਰੋਜ਼ਗਾਰ ਮਿਲਣਾ ਸੀ ਪਰ ਇੱਥੇ ਪੰਜਾਬ ਦੇ ਹਾਲਾਤ ਬਹੁਤ ਮਾੜੇ ਹਨ ਕਿ ਕੋਈ ਵੀ ਬੰਦਾ ਸੁਰੱਖਤ ਨਹੀਂ ਹੈ ਉਹਨਾਂ ਕਿਹਾ ਕਿ ਜਦ ਮੁੱਖ ਮੰਤਰੀ ਹੀ ਬੁੱਲਟ ਪ੍ਰੂਫ ਗੱਡੀਆਂ ਦੇ ਵਿੱਚ ਘੁੰਮ ਰਹੇ ਹਨ। ਤੇ ਆਮ ਬੰਦਾ ਕਿੱਥੇ ਸੁਰੱਖਿਤ ਹੋਵੇਗਾ,,,,,,,
ਉਹਨਾਂ ਕਿਹਾ ਕਿ ਇਸ ਸਮੇਂ ਪੰਜਾਬ ਦੇ ਹਾਲਾਤ ਬਹੁਤ ਮਾੜੇ ਹੋ ਚੁੱਕੇ ਹਨ ਕੋਈ ਵੀ ਐਨਆਰਆਈ ਪੰਜਾਬ ਦੇ ਵਿੱਚ ਆ ਕੇ ਕਾਰੋਬਾਰ ਹੁਣ ਨਹੀਂ ਸ਼ੁਰੂ ਕਰ ਰਹੇਗਾ ਉਹਨਾਂ ਕਿਹਾ ਕਿ ਕੋਈ ਪੁਲਿਸ ਦਾ ਆਲਾ ਅਧਿਕਾਰੀ ਮੌਕੇ ਤੇ ਨਹੀਂ ਪੁੱਜਿਆ ਨਾ ਹੀ ਅਜੇ ਤੱਕ ਇਹ ਪਤਾ ਚੱਲ ਸਕਿਆ ਹੈ ਕਿ ਕਿੰਨਾਂ ਵੱਲੋਂ ਇਹ ਗੋਲੀਆਂ ਚਲਾਈਆਂ ਗਈਆਂ ਹਨ ਜਦਕਿ ਸੀਸੀਟੀਵੀ ਕੈਮਰੇ ਵਿੱਚ ਸਾਫ ਦਿਖਾਈ ਦੇ ਰਿਹਾ ਹੈ ਕਿ ਦੋ ਨੌਜਵਾਨ ਜੋ ਕੇਸਧਾਰੀ ਹਨ ਉਹ ਘਰ ਵਿੱਚ ਦਾਖਲ ਹੋ ਕੇ ਗੋਲੀਆਂ ਚਲਾ ਕੇ ਫਰਾਰ ਹੋ ਜਾਂਦੇ ਹਨ। ਉਹਨਾਂ ਕਿਹਾ ਕਿ ਜੇਕਰ ਉਹਨਾਂ ਦੀ ਪਿਸਤੋਲ ਨਾ ਅੜਦੀ ਤਾਂ ਉਹਨਾਂ ਨੇ ਹੋਰ ਗੋਲੀਆਂ ਚਲਾ ਕੇ ਸੁਖਚੈਨ ਸਿੰਘ ਨੂੰ ਮੌਤ ਦੇ ਘਾਟ ਉਤਾਰ ਦੇਣਾ ਸੀ। ਉੱਥੇ ਉਹਨਾਂ ਕਿਹਾ ਕਿ ਤੁਸੀਂ ਵੇਖ ਸਕਦੇ ਹੋ ਕਿ ਸੀਸੀਟੀਵੀ ਕੈਮਰੇ ਵਿੱਚ ਕਿਸ ਤਰ੍ਹਾਂ ਛੋਟੇ ਛੋਟੇ ਬੱਚੇ ਉਹਨਾਂ ਨੂੰ ਹੱਥ ਜੋੜ ਕੇ ਉਹਨਾਂ ਕੋਲ ਰਹਿਮ ਦੀ ਭੀਖ ਮੰਗ ਰਹੇ ਹਨ। ਉਹਨਾਂ ਕਿਹਾ ਕਿ ਸੀਸੀਟੀਵੀ ਕੈਮਰੇ ਲੱਗੇ ਹੋਣ ਦੇ ਬਾਵਜੂਦ ਵੀ ਤੁਸੀਂ ਵੇਖ ਸਕਦੇ ਹੋ ਕਿ ਹਮਲਾਵਰ ਸਾਹਿਬ ਨਜ਼ਰ ਆ ਰਹੇ ਹਨ। ਪਰ ਅਜੇ ਤੱਕ ਕਿਸੇ ਦੀ ਵੀ ਕੋਈ ਗ੍ਰਿਫਤਾਰੀ ਨਹੀਂ ਹੋਈ,,,,,,
ਉੱਥੇ ਹੀ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਦਾ ਕਹਿਣਾ ਕਿ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ,,,,,,,,ਦੇਖਿਆ ਜਾਵੇ ਤਾਂ ਲਗਾਤਾਰ ਕ੍ਰਾਈਮ ਦੀਆਂ ਵਾਰਦਾਤਾਂ ਚ ਇਜ਼ਾਫਾ ਹੁੰਦਾ ਜਾ ਰਿਹਾ ਜਿਸ ਕਰਕੇ ਲੋਕ ਵੀ ਸਹਿਮੇ ਹੋਏ ਨੇ ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
