ਪੇਸ਼ਾਵਰ ; ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ਰੱਫ਼ ਨੂੰ ਫ਼ਾਂਸੀ ਦੀ ਸਜ਼ਾ ਸੁਣਾਈ ਗਈ ਹੈ l ਪਾਕਿਸਤਾਨ ਵਿੱਚ ਪਹਿਲੀ ਵਾਰ ਪੇਸ਼ਾਵਰ ਹਾਈ ਕੋਰਟ ਦੇ ਚੀਫ਼ ਜਸਟਿਸ ਵਕਾਰ ਅਹਿਮਦ ਸੇਠ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਅਦਾਲਤ ਦੀ ਤਿੰਨ ਮੈਂਬਰੀ ਬੈਂਚ ਨੇ ਮੰਗਲਵਾਰ ਨੂੰ ਅਜਿਹੀ ਸਜ਼ਾ ਸੁਣਾਈ l ਫ਼ਿਲਹਾਲ, ਪਰਵੇਜ਼ ਮੁਸ਼ਰਫ਼ ਦੁਬਈ ਵਿੱਚ ਹੈ l 3 ਨਵੰਬਰ 2007 ਨੂੰ ਦੇਸ਼ ਵਿੱਚ ਐਮਰਜੈਂਸੀ ਲਗਾਉਣ ਦੇ ਜ਼ੁਰਮ ਵਿੱਚ ਪਰਵੇਜ਼ ਮੁਸ਼ਰਫ਼ ਨੂੰ ਦਸੰਬਰ 2013 ਵਿੱਚ ਦੇਸ਼ਧੋ੍ਰਹ ਦਾ ਮੁੱਕਦਮਾ ਦਰਜ ਕੀਤਾ ਗਿਆ ਸੀ l ਮੁਸ਼ਰਫ਼ ਨੂੰ 31 ਮਾਰਚ 2014 ਨੂੰ ਦੋਸ਼ੀ ਠਹਿਰਾਇਆ ਗਿਆ ਸੀ l ਇਸ ਤੋਂ ਪਹਿਲਾਂ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ਰਫ਼ ਨੇ ਲਾਹੌਰ ਹਾਈਕੋਰਟ ਵਿੱਚ ਇੱਕ ਯਾਚਿਕਾ ਦਾਇਰ ਕਰਕੇ ਇਸਲਾਮਾਬਾਦ ਦੀ ਇੱਕ ਵਿਸ਼ੇਸ਼ ਅਦਾਲਤ ਦੇ ਸਾਹਮਣੇ ਮੁੱਕਦਮੇ ਦੀ ਬਾਕੀ ਪਈ ਕਾਰਵਾਈ ਤੇ ਰੋਕ ਲਗਾੳਣ ਦੀ ਬੇਨਤੀ ਕੀਤੀ ਸੀ l ਉਨ੍ਹਾਂ ਦੇ ਖਿਲਾਫ਼ ਦੇਸ਼ਧ੍ਰੋਹ ਦਾ ਮਾਮਲਾ ਸੀ l
