ਚੰਡੀਗੜ੍ਹ : ਪੰਜਾਬ ਸਰਕਾਰ ਨੇ ਹੁਕਮ ਜਾਰੀ ਕੀਤੇ ਹਨ ਕਿ ਫਲੂ ਦੇ ਲੱਛਣ ਵਾਲੇ ਸਾਰੇ ਮਰੀਜ਼ਾਂ ਨੂੰ ਪ੍ਰਾਈਵੇਟ ਹਸਪਤਾਲ ਤੋਂ ਸਰਾਕਰੀ ਹਸਪਤਾਲ ਵਿੱਚ ਭੇਜੇ ਜਾਣ l ਪੰਜਾਬ ਸਰਕਾਰ ਨੇ ਕੋਵਿਡ-19 ਮਰੀਜ਼ਾਂ ਦੀ ਟਰੈਕਿੰਗ, ਟੇਸਟਿੰਗ ਅਤੇ ਟਰੀਟਮੈਂਟ ਦੇ ਲਈ ਯੋਜਨਾ ਤਿਆਰ ਕੀਤੀ ਗਈ ਹੈ l ਇਸੀ ਦੇ ਤਹਿਤ ਇਹ ਕੀਤਾ ਜਾ ਰਿਹਾ ਹੈ l
ਪੰਜਾਬ ਦੇ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਵੱਲੋਂ ਕੋਵਿਡ-19 ਦੀ ਰੋਕਥਾਮ ਅਤੇ ਨਿਗਰਾਨੀ ਵਧਾਉਣ ਦੇ ਲਈ ਰਾਜ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਇਨਫਲੂਐਂਜਾ ਲਾਈਕ ਇਲਨੇਸ ਦੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਰੈਫਰ ਕਰਨ ਦੀ ਅਪੀਲ ਕੀਤੀ ਹੈ l
ਇਨ੍ਹਾਂ ਮਰੀਜ਼ਾਂ ਦੀ ਸਰਕਾਰੀ ਹਸਪਤਾਲਾਂ ਵਿੱਚ ਫਲੂ ਦੇ ਲੱਛਣ ਜਿਵੇਂ ਕਿ ਬੁਖਾਰ, ਖਾਂਸੀ, ਸਾਹ ਲੈਣ ਵਿੱਚ ਤਕਲੀਫ, ਨਿਮੋਨੀਆ ਆਦਿ ਦੀ ਮੁਫਤ ਆਰਟੀ ਪੀਸੀਆਰ ਟੈਸਟਿੰਗ ਕੀਤੀ ਜਾਵੇਗੀ l ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਦੇ ਮੁਖੀ ਨੇ ਦੱਸਿਆ ਕਿ ਇਸ ਯੋਜਨਾ ਦੇ ਤਹਿਤ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਵਿਡ-19 ਦਾ ਇੱਕ ਵੀ ਸ਼ੱਕੀ ਮਰੀਜ਼ ਜਾਂਚ ਦੇ ਬਿਨਾਂ ਨਾ ਰਹਿ ਸਕੇ ਅਤੇ ਇਸ ਬੀਮਾਰੀ ਨੂੰ ਵੱਡੇ ਲੈਵਲ ਤੋਂ ਰੋਕਿਆ ਜਾ ਸਕੇ l
ਵਿਭਾਗ ਵੱਲੋਂ ਸਾਰੇ ਸਿਵਿਲ ਸਰਜਨਾਂ ਨੂੰ ਨਿਰਦੇਸ਼ ਜ਼ਾਰੀ ਕੀਤੇ ਜਾ ਚੁੱਕੇ ਹਨ l ਇਸ ਵਿੱਚ ਉਨ੍ਹਾਂ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਜਾਣਕਾਰੀ ਦੇਣ ਅਤੇ ਅਜਿਹੇ ਮਰੀਜ਼ਾਂ ਦੀ ਸੈਂਪਲੰਿਗ ਪ੍ਰਦਾਨ ਕਰਨ ਦੇ ਲਈ ਕਿਹਾ ਗਿਆ ਹੈ l