ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਗਿ: ਰਘਬੀਰ ਸਿੰਘ ਵੱਲੋਂ ਪੋਸਟ ਪਾਉਣ ਤੋਂ ਬਾਅਦ ਦਿੱਤਾ ਅਸਤੀਫਾ – ਧਾਮੀ
ਗਿ: ਹਰਪ੍ਰੀਤ ਸਿੰਘ ਮਾਮਲੇ ਚ ਕੀਤੀਆਂ ਜਾ ਰਹੀਆਂ ਸਨ ਮੀਟਿੰਗਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਅੰਮ੍ਰਿਤਸਰ ਦੇ ਵਿੱਚ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਦੇ ਵਿੱਚ ਇੱਕ ਅਹਿਮ ਪ੍ਰੈਸ ਕਾਨਫਰਸ ਕੀਤੀ ਗਈ ਜਿਸ ਦੌਰਾਨ ਉਹਨਾਂ ਵੱਲੋਂ ਅਮਰੀਕਾ ਤੋਂ ਡਿਪੋਰਟ ਹੋ ਕੇ ਆ ਰਹੇ ਨੌਜਵਾਨਾਂ ਦੇ ਸਿਰਾਂ ਦੇ ਉੱਤੋਂ ਲਾਈਆਂ ਪੱਗਾਂ ਨੂੰ ਲੈ ਕੇ ਜਿੱਥੇ ਦੁੱਖ ਪ੍ਰਗਟਾਇਆ ਗਿਆ ਉਹ ਤੇ ਹੀ ਸਮੂਹ ਸਿੱਖ ਸੰਗਤਾਂ ਨੂੰ ਇੱਕਜੁੱਟ ਹੋ ਕੇ ਇਸ ਦੀ ਹੱਲ ਕਰਨ ਲਈ ਅਪੀਲ ਵੀ ਕੀਤੀ ਗਈ। ਉੱਥੇ ਹੀ ਉਹਨਾਂ ਵੱਲੋਂ ਅੱਜ ਇੱਕ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਧ ਤੋਂ ਅਸਤੀਫਾ ਦਿੱਤਾ ਜਾ ਰਿਹਾ ਹੈ। ਉਹਨਾਂ ਨੇ ਇਸ ਦਾ ਕਾਰਨ ਗਿਆਨੀ ਰਘਬੀਰ ਸਿੰਘ ਵੱਲੋਂ ਇੱਕ ਪੋਸਟ ਦੱਸੀ ਗਈ ਹੈ ਹਾਲਾਂਕਿ ਉਹਨਾਂ ਨੇ ਕਿਹਾ ਕਿ ਉਹ ਹਮੇਸ਼ਾ ਹੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਆਪਣੇ ਆਪ ਨੂੰ ਪੇਸ਼ ਹੋ ਕੇ ਨਿ ਮਾਣੇ ਸਿੱਖ ਵਾਂਗ ਹਰ ਇੱਕ ਆਦੇਸ਼ ਮੰਨਦੇ ਰਹੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਆਪਣੇ ਅਸਤੀਫਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੋਂ ਦੇ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ ਅਮੇਰੀਕਾ ਤੋਂ ਡਿਪੋਰਟ ਹੋ ਕੇ ਆ ਰਹੇ ਸਿੱਖ ਨੌਜਵਾਨ ਹਨ ਉਹਨਾਂ ਦੀਆਂ ਸਿਰਾਂ ਤੋਂ ਦਸਤਾਰਾਂ ਲਾਈਆਂ ਗਈਆਂ ਹਨ ਜਿਸ ਕਰਕੇ ਸਾਨੂੰ ਸਾਰਿਆਂ ਨੂੰ ਮਿਲ ਕੇ ਇਸ ਲਈ ਇੱਕਜੁੱਟ ਹੋ ਕੇ ਆਵਾਜ਼ ਚੁੱਕਣ ਦੀ ਜਰੂਰਤ ਹੈ। ਅੱਗੇ ਬੋਲਦੇ ਹੋਏ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੋ ਬੀਤੇ ਦਿਨ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਹੋਈ ਮੀਟਿੰਗ ਦੇ ਦੌਰਾਨ ਜੋ ਫੈਸਲਾ ਲਿੱਤਾ ਗਿਆ ਸੀ ਉਸ ਬਾਰੇ ਵੀ ਵਿਚਾਰ ਦੱਸੇ ਗਏ ਉਹਨਾਂ ਨੇ ਕਿਹਾ ਕਿ ਡੇਢ ਘੰਟੇ ਦੇ ਕਰੀਬ ਇਹ ਮੀਟਿੰਗ ਚਲੀ ਸੀ ਅਤੇ ਹਰ ਇੱਕ ਵਿਅਕਤੀ ਨੂੰ ਖੁੱਲਾ ਸਮਾ ਦਿੱਤਾ ਗਿਆ ਸੀ ਆਪਣੇ ਵਿਚਾਰ ਰੱਖਣ ਨੂੰ ਲੈ ਕੇ ਲੇਕਿਨ ਉਹਨਾਂ ਨੂੰ ਉਸ ਵੇਲੇ ਦੁੱਖ ਲੱਗਾ ਜਦੋਂ ਗਿਆਨੀ ਰਘਬੀਰ ਸਿੰਘ ਵੱਲੋਂ ਇੱਕ ਪੋਸਟ ਕੀਤੀ ਗਈ ਉਹਨਾਂ ਨੇ ਕਿਹਾ ਕਿ ਉਸ ਨੂੰ ਲੈ ਕੇ ਉਹਨਾਂ ਦੇ ਮਨ ਦੇ ਵਿੱਚ ਕਾਫੀ ਠੇਸ ਲੱਗੀ ਹੈ ਜਿਸ ਕਰਕੇ ਉਹ ਆਪਣੇ ਪਦ ਤੋਂ ਅਸਤੀਫਾ ਦੇ ਰਹੇ ਹਨ ਹਾਲਾਂਕਿ ਉਹਨਾਂ ਨੇ ਕਿਹਾ ਕਿ ਉਹ ਸ਼੍ਰੀ ਅਕਾਲ ਤਖਤ ਸਾਹਿਬ ਦਾ ਹਮੇਸ਼ਾ ਹੀ ਸਤਿਕਾਰ ਕਰਦੇ ਰਹੇ ਹਨ ਅਤੇ ਹਮੇਸ਼ਾ ਹੀ ਸਤਿਕਾਰ ਕਰਦੇ ਰਹਿਣਗੇ ਉਹਨਾਂ ਨੇ ਅੱਗੇ ਬੋਲਦੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਏ ਹੋਏ ਫੈਸਲੇ ਦਾ ਹਰ ਵਾਰੀ ਉਹਨਾਂ ਵੱਲੋਂ ਝੋਲੀ ਟੱਡ ਕੇ ਫੈਸਲਾ ਮੰਨਿਆ ਹੈ ਅਤੇ ਹਮੇਸ਼ਾ ਮੰਨਦੇ ਰਹਿਣਗੇ ਲੇਕਿਨ ਇਹਨਾਂ ਨੇ ਕਿਹਾ ਕਿ ਹੁਣ ਉਹ ਸ਼੍ਰੋਮਣੀ ਕਮੇਟੀ ਦੇ ਪਰ ਤੋਂ ਅਸਤੀਫਾ ਦੇ ਰਹੇ ਹਨ।
ਇੱਥੇ ਦੱਸਣ ਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਕੁਝ ਦਿਨ ਪਹਿਲਾਂ ਇੱਕ ਵਿਸ਼ੇਸ਼ ਮੀਟਿੰਗ ਹੋਈ ਸੀ ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਸਨ ਲੇਕਿਨ ਗਿਆਨੀ ਰਘਬੀਰ ਸਿੰਘ ਵੱਲੋਂ ਇੱਕ ਪੋਸਟ ਪਾ ਕੇ ਕਈ ਸਵਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਉਸ ਕਮੇਟੀ ਵਿੱਚ ਬੈਠੇ ਅਹੁਦੇਦਾਰਾਂ ਤੋਂ ਪੁੱਛੇ ਗਏ ਸਨ ਅਤੇ ਇੱਕ ਸਭਾ ਦੇ ਵਿੱਚ ਉਹਨਾਂ ਵੱਲੋਂ ਖੂਬ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਨਾਲ ਨਾਲ ਦੂਸਰੇ ਅਹੁਦੇਦਾਰਾਂ ਨੂੰ ਵੀ ਖਰੀਆਂ ਖੋਟੀਆਂ ਸੁਣਾਈਆਂ ਗਈਆਂ ਸਨ ਲੇਕਿਨ ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅਸਤੀਫਾ ਅੱਧੇ ਦਿੱਤਾ ਗਿਆ ਹੈ ਅਤੇ ਉਹਨਾਂ ਦਾ ਕਹਿਣਾ ਹੈ ਕਿ ਉਹ ਹਮੇਸ਼ਾ ਹੀ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਹਿਣਗੇ ਅਤੇ ਹਮੇਸ਼ਾ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਆਏ ਹੋਏ ਫੈਸਲੇ ਨੂੰ ਇਨ ਬਿਨ ਪਾਲਣਾ ਕਰਦੇ ਰਹਿਣਗੇ ਲੇਕਿਨ ਹੁਣ ਉਹ ਸ਼੍ਰੋਮਣੀ ਕਮੇਟੀ ਦੇ ਪਦ ਅਸਤੀਫਾ ਦੇ ਰਹੇ ਹਨ ਹੁਣ ਵੇਖਣਾ ਹੋਵੇਗਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜੋ ਕਿ ਸੱਤ ਮੈਂਬਰੀ ਟੀਮ ਦੇ ਵਿੱਚ ਹਨ ਜਿਸ ਵਿੱਚ ਸੁਖਬੀਰ ਸਿੰਘ ਬਾਦਲ ਤੇ ਚਲਾਈ ਗਈ ਗੋਲੀ ਨੂੰ ਲੈ ਕੇ ਵੀ ਵਿਚਾਰ ਕੀਤੇ ਜਾਣਗੇ ਹੁਣ ਉਸ ਦਾ ਕੀ ਰੋਲ ਰਹਿੰਦਾ ਹੈ ਅਤੇ ਕੀ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਉਸ ਤੋਂ ਵੀ ਅਸਤੀਫਾ ਦਿੰਦੇ ਹਨ ਜਾਂ ਨਹੀਂ ਇਹ ਤਾਂ ਸਮਾਂ ਦੱਸੇਗਾ ਲੇਕਿਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਅਸਤੀਫੇ ਨੇ ਇੱਕ ਵੱਖਰੀ ਚਰਚਾ ਛੇੜ ਦਿੱਤੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
