Htv Punjabi
Punjab Video

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ‘ਤੇ ਹੋਇਆ ਹਮਲਾ; ਦੇਖੋ ਕਿਸਨੇ ਕੀਤਾ ਹਮਲਾ

ਹੁਣੇ ਹੁਣੇ ਮੋਹਾਲੀ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਪਿਛਲੇ ਕਈ ਦਿਨਾਂ ਤੋਂ ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਮਾਮਲੇ ਅਤੇ ਗੁੰਮ ਹੋਏ ਸਰੂਪਾਂ ਦੇ ਮਾਮਲੇ ਵਿਚ ਇਨਸਾਫ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਜਿਵੇਂ ਹੀ ਧਾਮੀ ਧਰਨੇ ਨੂੰ ਸੰਬੋਧਨ ਕਰਨ ਤੋਂ ਬਾਅਦ ਵਾਪਸ ਜਾ ਰਹੇ ਸੀ ਤਾਂ ਕੁੱਝ ਗਰਮ ਖਿਆਲੀ ਨੌਜਵਾਨਾਂ ਨੇ ਸਵਾਲ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਭੀੜ ’ਚੋਂ ਕਈ ਵਿਅਕਤੀਆਂ ਨੇ ਪ੍ਰਧਾਨ ਉੱਤੇ ਕਥਿਤ ਤੌਰ ‘ਤੇ ਹਮਲਾ ਕਰ ਦਿੱਤਾ।
ਵਿਰੋਧ ਕਰ ਰਹੇ ਵਿਅਕਤੀਆਂ ਨੇ ਧਾਮੀ ਦੇ ਕਾਫਲੇ ਉਤੇ ਪਥਰਾਅ ਕੀਤਾ, ਜਿਸ ਕਾਰਨ ਕਈ ਗੱਡੀਆਂ ਵੀ ਨੁਕਸਾਨੀਆਂ ਗਈਆਂ ਤੇ ਧਾਮੀ ਦੀ ਗੱਡੀ ਦਾ ਸ਼ੀਸ਼ਾ ਟੁੱਟ ਗਿਆ |

Related posts

ਇਲਾਇਚੀਆਂ ਨੂੰ ਦੇਵੋ ਇਨ੍ਹਾਂ ਬੀਜਾਂ ਦਾ ਸੰਗ ਬਦਲ ਜਾਣਗੇ ਦਰਦਾਂ ਦੇ ਰੰਗ

htvteam

ਧਾਮੀ ਸਾਬ੍ਹ ਬਣੇ ਪ੍ਰਧਾਨ, ਗੁੱਸੇ ਚ ਭੜਕੀ ਬੀਬੀ ਜਗੀਰ ਕੌਰ

htvteam

ਜੀਜਾ ਸਾਲੀ ਨੂੰ ਮੇਲਾ ਦੇਖਣ ਜਾਣਾ ਦੇਖੋ ਕਿਵੇਂ ਪਿਆ ਮਹਿੰਗਾ

htvteam

Leave a Comment