ਚੰਡੀਗੜ੍ਹ : ਮੱਧ ਪ੍ਰਦੇਸ਼ ਵਿੱਚ ਰਹਿੰਦੇ ਸਿੱਖ ਪਰਿਵਾਰਾਂ ਨੂੰ ਉਜਾੜਨ ਦਾ ਵਿਰੋਧ ਕਰਦੇ ਹੋਏ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮਾਮਲੇ ਦੀ ਜਾਂਚ ਦੇ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ l ਉਨ੍ਹਾਂ ਨੇ ਕਮੇਟੀ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਕੇ ਅਤੇ ਉੱਥੇ ਦੇ ਪਿੰਡਾਂ ਵਿੱਚ ਸਿੱਖਾਂ ਦੀ ਸਥਿਤੀ ਤੇ ਇੱਕ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ l ਇਸ ਕਮੇਟੀ ਵਿੱਚ ਐਸਜੀਪੀਸੀ ਦੇ ਮੈਂਬਰ ਇੰਦਰ ਮੋਹਨ ਸਿੰਘ ਲਖਮੀਰ ਵਾਲਾ, ਗੁਰਚਰਣ ਸਿੰਘ ਅਤੇ ਤਜਿੰਦਰ ਸਿੰਘ ਨੂੰ ਸ਼ਾਮਿਲ ਕੀਤਾ ਗਿਆ ਹੈ l ਲੌਂਗੋਵਾਲ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਇਸ ਸੰਬੰਧ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਮਿਲਣ ਜਾਣਗੇ l
ਐਸਜੀਪੀਸੀ ਦੇ ਪ੍ਰਧਾਨ ਨੇ ਦਾਅਵਾ ਕੀਤਾ ਹੈ ਕਿ ਮੱਧ ਪ੍ਰਦੇਸ਼ ਦੇ ਜ਼ਿਲ੍ਹਾਂ ਸ਼ਿਓਪੁਰ ਦੀ ਤਹਿਸੀਲ ਕਰਹਾਲ ਸਥਿਤ ਪਿੰਡਾਂ ਵਿੱਚ ਪ੍ਰਸ਼ਾਸ਼ਨ ਨੇ ਸਿੱਖਾਂ ਦੇ ਘਰਾਂ ਨੂੰ ਤੋੜ ਦਿੱਤਾ ਹੈ, ਉਨ੍ਹਾਂ ਦੀ ‘ਤੇ ਫਸਲਾਂ ਨੂੰ ਨਸ਼ਟ ਕਰ ਦਿੱਤਾ ਹੈ l ਸਿੱਖਾਂ ਦੀ ਜ਼ਮੀਨਾਂ ਤੇ ਕਬਜ਼ਾ ਕਰਨ ਦੀ ਸਾਜਿਸ਼ ਕੀਤੀ ਜਾ ਰਹੀ ਹੈ l ਉਨ੍ਹਾਂ ਨੇ ਕਿਹਾ ਕਿ ਐਸਜੀਪੀਸੀ ਪੀੜਿਤ ਪਰਿਵਾਰਾਂ ਨੂੰ ਨਿਆਂ ਦਿਵਾਉਣ ਲਈ ਉਨ੍ਹਾਂ ਦੇ ਨਾਲ ਖੜ੍ਹੀ ਹੈ l ਲੌਂਗੋਵਾਲ ਨੇ ਕਿਹਾ ਕਿ ਉਹ ਮਾਮਲੇ ਦੀ ਪੂਰੀ ਜਾਣਕਾਰੀ ਇੱਕਠੀ ਕਰ ਰਹੇ ਨੇ ਤਾਂਕਿ ਪੀੜਿਤ ਸਿੱਖਾਂ ਦੀ ਮਦਦ ਕੀਤੀ ਜਾ ਸਕੇ l ਲੌਂਗੋਵਾਲ ਦੇ ਅਨੁਸਾਰ ਇਹ ਸਿੱਖ ਇਨ੍ਹਾਂ ਪਿੰਡਾਂ ਵਿੱਚ 30 ਸਾਲਾ ਤੋਂ ਰਹਿ ਰਹੇ ਹਨ l ਸਿੱਖਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਕੇ ਮੁੱਖ ਮੰਤਰੀ ਕਮਲਨਾਥ ਦਾ ਸਿੱਖ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ l ਦੇਸ਼ ਵਿੱਚ ਘੱਟ ਗਿਣਤੀ ਸਿੱਖਾਂ ਦੀ ਰੱਖਿਆ ਕਰਨਾ ਕੇਂਦਰ ਅਤੇ ਰਾਜ ਸਰਕਾਰ ਦੋਨਾਂ ਦੀ ਜ਼ਿੰਮੇਦਾਰੀ ਹੈ l ਮੱਧ ਪ੍ਰਦੇਸ਼ ਦੀ ਸਰਕਾਰ ਨੇ ਆਪਣੀ ਜ਼ਿੰਮੇਦਾਰੀ ਦਿਖਾ ਦਿੱਤੀ ਹੈ l ਲੌਂਗੋਵਾਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮੱਧ ਪ੍ਰਦੇਸ਼ ਵਿੱਚ ਸਰਕਾਰ ਦੁਆਰਾ ਸਿੱਖਾਂ ਤੇ ਕੀਤੇ ਜਾ ਰਹੇ ਜ਼ੁਲਮਾਂ ਦੇ ਖਿਲਾਫ਼ ਸਖਤ ਕਾਰਵਾਈ ਕਰਕੇ ਸਿੱਖਾਂ ਨੂੰ ਇਨਸਾਫ਼ ਦਿੱਤਾ ਜਾਵੇ l
