Htv Punjabi
Punjab Video

SGPC ਦੇ ਸਿੰਘਾਂ ਦਾ ਡੇਰੇ ਵਾਲੇ ਮਹੰਤਾਂ ਨਾਲ ਪੈ ਗਿਆ ਪੇ-ਚਾ

ਬੈਡ ਤੇ ਪਏ ਹਾਏ ਹਾਏ ਕਰ ਜਿਨਾਂ ਲੋਕਾਂ ਦੀਆਂ ਤਸਵੀਰਾਂ ਤੁਸੀਂ ਸਕਰੀਨ ਤੇ ਦੇਖ ਰਹੇ ਹੋ ਇਹ ਨੇ ਐਜੀਪੀਸੀ ਦੇ ਮੈਂਬਰ ਅਤੇ ਡੇਰਾ ਮਹੰਤ ਦੇ ਪ੍ਰਬੰਧਕ,, ਜਿਨਾਂ ਨੇ ਜਮੀਨੀ ਵਿਵਾਦ ਨੂੰ ਲੈ ਕੇ ਇੱਕ ਦੂਜੇ ਨਾਲ ਇਸ ਕਦਰ ਹੱਥੋਂ ਪਾਈ ਕੀਤੀ ਕਿ ਦਰਜਨ ਤੋਂ ਵੱਧ ਲੋਕ ਜ਼ਖਮੀ ਹੋ ਗਏ।,,ਮਾਮਲਾ ਖੰਨਾ ਪੁਲਿਸ ਜ਼ਿਲੇ ਦੇ ਦੋਰਾਹਾ ਥਾਣੇ ਦੇ ਪਿੰਡ ਬਿਲਾਸਪੁਰ ਵਿਖੇ ਜ਼ਮੀਨੀ ਵਿਵਾਦ ਦਾ,,,,,,,,,

ਜਾਣਕਾਰੀ ਅਨੁਸਾਰ ਬਿਲਾਸਪੁਰ ਵਿੱਚ 20 ਏਕੜ ਤੋਂ ਵੱਧ ਜ਼ਮੀਨ ਹੈ। ਡੇਰਾ ਮਹੰਤ ਪ੍ਰਬੰਧਕ ਇਸ ਨੂੰ ਆਪਣੀ ਜ਼ਮੀਨ ਦੱਸ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਇਸ ਨੂੰ ਗੁਰੂ ਘਰ ਦੀ ਜ਼ਮੀਨ ਹੋਣ ਦਾ ਦਾਅਵਾ ਕਰ ਰਹੀ ਹੈ। ਇਸ ਸਬੰਧੀ ਹਾਈ ਕੋਰਟ ਵਿੱਚ ਕੇਸ ਵੀ ਚੱਲ ਰਿਹਾ ਹੈ। ਅੱਜ ਜਦੋਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਵਿਜੇ ਸਿੰਘ ਆਪਣੀ ਫੋਰਸ ਸਮੇਤ ਜ਼ਮੀਨ ਦਾ ਕਬਜ਼ਾ ਲੈਣ ਆਏ ਤਾਂ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ।

ਡੇਰਾ ਮਹੰਤ ਦੇ ਕਰਨਦੀਪ ਨੇ ਦੱਸਿਆ ਕਿ ਇਹ ਕਰੀਬ ਦੋ ਸੌ ਸਾਲ ਪੁਰਾਣੀ ਜ਼ਮੀਨ ਹੈ ਜੋ ਰਾਜੇ ਮਹਾਰਾਜੇ ਨੇ ਆਪਣੇ ਬਜ਼ੁਰਗਾਂ ਨੂੰ ਦਾਨ ਕੀਤੀ ਸੀ। ਸਾਲ 1960 ਤੋਂ ਇਸ ਧਰਤੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਧਰਤੀ ਨਾਲ ਜੋੜਿਆ ਜਾਣ ਲੱਗਾ। ਇਸ ਸਬੰਧੀ ਲੰਬੇ ਸਮੇਂ ਤੋਂ ਕੇਸ ਚੱਲ ਰਹੇ ਹਨ। ਹਾਈ ਕੋਰਟ ਵਿੱਚ ਕੇਸ ਚੱਲ ਰਿਹਾ ਹੈ। ਕਿਸੇ ਅਦਾਲਤ ਨੇ SGPC ਦਾ ਕਬਜ਼ਾ ਲੈਣ ਦੇ ਹੁਕਮ ਜਾਰੀ ਨਹੀਂ ਕੀਤੇ। ਅੱਜ ਐਸ.ਜੀ.ਪੀ.ਸੀ ਦੇ ਲੋਕ ਹਥਿਆਰਾਂ ਅਤੇ ਟਰੈਕਟਰਾਂ ਨਾਲ ਜਬਰੀ ਜ਼ਮੀਨ ਵਿੱਚ ਦਾਖਲ ਹੋ ਗਏ। ਵਿਰੋਧ ਕਰਨ ‘ਤੇ ਉਨ੍ਹਾਂ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਗਿਆ। ਉਸ ਦੇ ਕਈ ਬੰਦੇ ਜ਼ਖ਼ਮੀ ਹੋ ਗਏ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜ਼ਖਮੀਆਂ ਦਾ ਹਾਲ ਚਾਲ ਜਾਣਨ ਲਈ ਸਿਵਲ ਹਸਪਤਾਲ ਪਾਇਲ ਪਹੁੰਚੇ। ਉਨ੍ਹਾਂ ਡੀਐਸਪੀ ਪਾਇਲ ਤੋਂ ਮਾਮਲੇ ਵਿੱਚ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ। ਧਾਮੀ ਨੇ ਦੱਸਿਆ ਕਿ ਇਹ ਜ਼ਮੀਨ ਗੁਰੂ ਘਰ ਦੀ ਹੈ। ਦੂਜੇ ਪੱਖ ਨੇ ਹਮਲਾ ਕਰਕੇ ਗਲਤ ਕੀਤਾ। ਪਾਇਲ ਦੇ ਡੀਐਸਪੀ ਨਿਖਿਲ ਗਰਗ ਨੇ ਦੱਸਿਆ ਕਿ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਜਿਸ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਹੁਣ ਦੇਖਣਾ ਹੋਵੇਗਾ ਕਿ ਇਸ ਮਾਮਲੇ ਦੇ ਵਿੱਚ ਹੱਲ ਨਿਕਲ ਕੇ ਸਾਹਮਣੇ ਆਉਂਦਾ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਸੜਕ ਦੇ ਖੜ੍ਹੀ ਸਪਾਟਣ ਚੱਕਤੀ ਮੁੰਡੇ ਨੇ ?

htvteam

ਤਸਕਰੀ ਦੇ ਮਾਮਲੇ ‘ਚ ਇਸ ਬੰਦੇ ਨੂੰ ਕੀਤਾ ਨਾਮਜ਼ਦ

Htv Punjabi

ਹੁਣੇ-ਹੁਣੇ ਬਠਿੰਡਾ ਦੇ ਸਪਾ ਸੈਂਟਰ ਤੇ ਵੱਜੀ ਰੇਡ

htvteam

Leave a Comment