ਲੁਧਿਆਣਾ : ਮੁਸਲਿਮ ਭਾਈਚਾਰੇ ਵੱਲੋਂ ਨਾਗਰਿਕਤਾ ਸ਼ੰਸ਼ੋਧਨ ਕਾਨੂੰਨ ਨੂੰ ਵਾਪਸ ਲੈਣ ਅਤੇ ਪਹਿਲਾਂ ਤੋਂ ਲੈ ਕੇ ਹੁਣ ਤੱਕ ਹੋਈਆਂ ਅਲੱਗ ਅਲੱਗ ਪੁਲਿਸ ਕਾਰਵਾਈਆਂ ਵਿੱਚ ਕਰੀਬ 22 ਲੋਕਾਂ ਦੀ ਮੌਤ ਦੇ ਖਿਲਾਫ਼ ਰੋਸ ਪ੍ਰਗਟ ਕਰਦੇ ਹੋਏ ਸ਼ੁੱਕਰਵਾਰ ਨੂੰ ਕਾਲਾ ਦਿਵਸ ਮਨਾਇਆ ਗਿਆ l ਅਲੱਗ ਅਲੱਗ ਧਰਮਾਂ ਦੇ ਲੋਕਾਂ ਵੱਲੋਂ ਇਸਦਾ ਸਮਰਥਨ ਕੀਤਾ ਗਿਆ l ਇਨ੍ਹਾਂ ਲੋਕਾਂ ਨੇ ਰਾਸ਼ਟਰਪਤੀ ਦੇ ਨਾਮ ਪ੍ਰਸ਼ਾਸ਼ਨ ਨੂੰ ਇੱਕ ਮੰਗ ਪੱਤਰ ਵੀ ਦਿੱਤਾ l ਨਾਇਬ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਮਾਨੀ ਨੇ ਕਿਹਾ ਕਿ ਇਹ ਭਾਰਤ ਦੇ ਇਤਿਹਾਸ ਵਿੱਚ ਇੱਕ ਕਾਲਾ ਕਾਨੂੰਨ ਹੈ ਅਤੇ ਇਸ ਕਾਲੇ ਕਾਨੂੰਨ ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਕਾਲੇ ਦਿਵਸ ਵੱਜੋਂ ਮਨਾਇਆ ਗਿਆ ਹੈ l ਜਿਸ ਵਿੱਚ ਅਲੱਗ ਅਲੱਗ ਧਰਮ ਦੇ ਲੋਕਾਂ ਨੇ ਸਾਥ ਦਿੱਤਾ ਹੈ l ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਿਨੋਦ ਭਾਰਤੀ ਨੇ ਕਿਹਾ ਕਿ ਇਹ ਦੇਸ਼ ਨੂੰ ਤੋੜਨ ਵਾਲਾ ਕਾਨੂੰਨ ਹੈ, ਜਦ ਤੱਕ ਸਰਕਾਰ ਕਾਨੂੰਨ ਵਾਪਸ ਨਹੀਂ ਲਵੇਗੀ, ਸੰਘਰਸ਼ ਜ਼ਾਰੀ ਰਹੂਗਾ l
previous post
