ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਦੇ ਦਫਤਰ ਵਿਚ ਆ ਰਹੇ ਸ਼ਿਕਾਇਤਾਂ ਦੇ ਹੜ੍ਹ ‘ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਹੁਰਾਂ ਨੇ ਇਕ ਮਹੱਤਵਪੂਰਨ ਫੈਸਲਾ ਲਿਆ ਹੈ। ਜਥੇਦਾਰ ਨੇ ਕਿਹਾ ਹੈ ਕਿ ਸ਼ਿਕਾਇਤ ਕਰਤਾ ਸ਼੍ਰੀ ਅਕਾਲ ਤਖ਼ਤ ‘ਤੇ ਆਉਣ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਲ ਸ਼ਿਕਾਇਤ ਲੈ ਕੇ ਜਾਣ।
ਜਥੇਦਾਰ ਦੇ ਅਨੁਸਾਰ ਪਿਛਲੇ ਕੁਝ ਸਮੇਂ ਤੋਂ ਇਹ ਰੁਝਾਨ ਸ਼ੁਰੂ ਹੋ ਗਿਆ ਹੈ ਕਿ ਕੁਝ ਵਿਅਕਤੀ ਜਾਂ ਸੰਗਠਨ ਕਿਸੇ ਵੀ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਵਿਚ ਸ਼ਿਕਾਇਤ ਲੈ ਕੇ ਪਹੁੰਚ ਰਹੇ ਹਨ।ਇਹਨਾਂ ਵਿੱਚ ਜ਼ਿਆਦਾਤਰ ਸ਼ਿਕਾਇਤਾਂ ਦਾ ਸੰਬੰਧ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਨਹੀਂ ਹੁੰਦਾ।ਜ਼ਿਆਦਾਤਰ ਸ਼ਿਕਾਇਤਕਰਤਾ ਅਖਬਾਰਾਂ ਵਿਚ ਖ਼ਬਰਾਂ ਪਾਉਣ ਜਾਂ ਸੋਸ਼ਲ ਮੀਡੀਆ ਤੇ ਵੀਡੀਓ ਪਾਉਣ ਦੇ ਲਈ ਹੀ ਸ਼ਿਕਾਇਤ ਕਰਦੇ ਹਨ।ਅਜਿਹੇ ਵਿਚ ਲੋਕ ਆਪਣੀ ਸ਼ਿਕਾਇਤ ਪਹਿਲਾਂ ਐਸਜੀਪੀਸੀ ਦੀ ਧਰਮ ਪ੍ਰਚਾਰ ਕਮੇਟੀ ਨੂੰ ਭੇਜੇ, ਉਸਦੇ ਬਾਅਦ ਜ਼ਰੂਰਤ ਪੈਣ ਤੇ ਮਾਮਲਾ ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ।ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਡਿਆ ਨਾਲ ਗੱਲਬਾਤ ਵਿਚ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਹਿਬ ਕੋਈ ਥਾਣਾ ਜਾਂ ਸ਼ਿਕਾਇਤ ਨਿਵਾਰਣ ਕੇਂਦਰ ਨਹੀਂ ਹੈ।ਲੰਘੇ ਕੁਝ ਸਮੇਂ ਤੋਂ ਸ਼੍ਰੀ ਅਕਾਲ ਤਖ਼ਤ ਨੂੰ ਕੁਝ ਅਜਿਹੇ ਮੁੱਦਿਆਂ ਵਿਚ ਉਲਝਾਇਆ ਜਾ ਰਿਹਾ ਹੈ, ਜਿਹਨਾਂ ਦਾ ਸ਼੍ਰੀ ਅਕਾਲ ਤਖ਼ਤ ਨਾਲ ਕੋਈ ਲੈਣਾ ਦੇਣਾ ਨਹੀਂ ਹੈ।
ਜਿਹਨਾਂ ਪੰਥਕ ਮੁੱਦਿਆਂ ਨੂੰ ਸਿੱਖ ਵਿਦਵਾਨਾਂ ਦੇ ਵਿੱਚ ਵਿਚਾਰ ਦੇ ਲਈ ਰੱਖਣਾ ਚਾਹੀਦਾ ਹੈ, ਉਹਨਾਂ ਮੁੱਦਿਆਂ ਤੇ ਆਮ ਲੋਕ ਸੋਸ਼ਲ ਮੀਡੀਆ ਵਿਚ ਚਰਚਾ ਕਰਕੇ ਪੰਥਕ ਵਿਚਾਰਧਾਰਾਵਾਂ ਨੂੰ ਸੱਟ ਮਾਰ ਰਹੇ ਹਨ।ਇਕ ਸਵਾਲ ਦਾ ਜਵਾਬ ਦਿੰਦੇ ਹੋਏ ਜਥੇਦਾਰ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਲੋਕਾਂ ਦੇ ਗੁਰੂ ਘਰਾਂ ਅਤੇ ਹੋਰ ਧਾਰਮਿਕ ਸਥਾਨਾਂ ਵਿੱਚ ਨਤਮਸਤਕ ਹੋਣ ਦੇ ਲਈ ਸੋਸ਼ਲ ਡਿਸਟੇਨਸਿੰਗ ਦੀ ਗੱਲ ਕਰ ਰਹੀ ਹੈ, ਪਰ ਸ਼ਰਾਬ ਦੇ ਠੇਕਿਆਂ ਤੇ ਚੁੱਪੀ ਧਾਰੀ ਹੋਏ ਹੈ।
ਦੱਸ ਦਈਏ ਕਿ ਪੰਜਾਬੀ ਗਾਇਕ ਸਤਿੰਦਰ ਸਰਤਾਜ ਦੁਆਰਾ ਸ਼੍ਰੀ ਗੁਰੂ ਗੋਬਿੰਦ ਸਿੰਘ ਦੀ ਬਾਣੀ ਫ਼ਤਹਿਨਾਮ ਦੇ ਫਾਰਸੀ ਉਚਾਰਨ ਨੂੰ ਲੈ ਕੇ ਐਸਜੀਪੀਸੀ ਦੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਭਿਲਾਸ਼ੀ ਅਤੇ ਦਮਦਮੀ ਟਕਸਾਲ ਦੇ ਪਰਵਤ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿੱਚ ਸ਼ਿਕਾਇਤ ਕੀਤੀ ਸੀ।ਜਥੇਦਾਰ ਨੇ ਪੂਰੇ ਮਾਮਲੇ ਦੀ ਜਾਂਚ ਕਰਵਾਕੇ ਸਰਤਾਜ ਨੂੰ ਕਲੀਨ ਚਿੱਟ ਵੀ ਦੇ ਦਿੱਤੀ ਸੀ।ਇਸਦੇ ਬਾਵਜੂਦ ਵੀ ਵਿਵਾਦ ਘੱਟ ਨਹੀਂ ਰਿਹਾ ਹੈ।ਜਥੇਦਾਰ ਨੇ ਪ੍ਰੋ ਸਰ ਚੰਦ ਸਿੰਘ ਨੂੰ ਜ਼ਫ਼ਰਨਾਮਾ ਦਿਖਾਉਣ ਦੇ ਹੁਕਮ ਦਿੱਤੇ ਹਨ।
