Htv Punjabi
Punjab siyasat Video

SYL ਨਹਿਰ ਮਾਮਲੇ ਚ ਹੋ ਗਿਆ ਵੱਡਾ ਖੁਲਾਸਾ ?

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ‘ਤੇ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਮਾਮਲੇ ‘ਚ ਇਲਜ਼ਾਮ ਲਾਏ ਹਨ। ਮਜੀਠੀਆ ਨੇ ਕਿਹਾ ਕਿ ਸਰਕਾਰ ਨੇ ਸੁਪਰੀਮ ਕੋਰਟ ਵਿਚ ਬਿਆਨ ਦਿੱਤਾ ਕਿ ਵਿਰੋਧੀ ਪਾਰਟੀਆਂ ਦੇ ਦਬਾਅ ਹੇਠ ਕਿਸਾਨਾਂ ਦੀ ਜ਼ਮੀਨ ਐਕਵਾਇਰ ਨਹੀਂ ਕਰ ਪਾ ਰਹੀ ਜਿਹੜੀ ਤੱਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਨੂੰ ਵਾਪਸ ਕਰ ਦਿੱਤੀ ਸੀ।

ਮਜੀਠੀਆ ਨੇ ਕਿਹਾ ਕਿ ਐੱਸਵਾਈਐੱਲ ਨਹਿਰ ਦੀ ਉਸਾਰੀ ਸਿਰਫ਼ ਸਾਡੀਆਂ ਲਾਸ਼ਾਂ ‘ਤੇ ਹੀ ਬਣ ਸਕਦੀ ਹੈ। ਅਸੀਂ ਆਪ ਸਰਕਾਰ ਨੂੰ ਚੁਣੌਤੀ ਦਿੰਦੇ ਹਾਂ ਕਿ ਉਹ ਸੁਪਰੀਮ ਕੋਰਟ ਨੂੰ ਦੱਸੇ ਕਿ ਪੰਜਾਬੀ ਤੇ ਅਕਾਲੀ ਦਲ ਕਦੇ ਵੀ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੂਬੇ ਦੇ ਦਰਿਆਈ ਪਾਣੀ ਕਿਸੇ ਵੀ ਕੀਮਤ ‘ਤੇ ਹਰਿਆਣਾ ਨੂੰ ਦੇਣ ਦੀ ਸਾਜ਼ਿਸ਼ ਸਫਲ ਨਹੀਂ ਹੋਣ ਦੇਣਗੇ।

ਸਾਬਕਾ ਮੰਤਰੀ ਨੇ ਆਪ ਸਰਕਾਰ ਵੱਲੋਂ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ਅੱਗੇ ਗੋਡੇ ਟੇਕਣ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਆਪ ਸਰਕਾਰ ਪੰਜਾਬ ਵਾਸਤੇ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਆਪਣਾ ਪੱਖ ਨਹੀਂ ਰੱਖ ਸਕੀ ਜਿਸ ਮੁਤਾਬਕ ਦਰਿਆਈ ਪਾਣੀਆਂ ‘ਤੇ ਇਸਦਾ ਅਨਿੱਖੜਵਾਂ ਹੱਕ ਹੈ। ਉਹਨਾਂ ਕਿਹਾਕਿ ਅਜਿਹਾ ਜਾਪਦਾ ਹੈ ਕਿ ਉਹਨਾਂ ਨੇ ਪੰਜਾਬ ਦੇ ਪਾਣੀਆਂ ‘ਤੇ ਉਸੇ ਤਰੀਕੇ ਪੰਜਾਬ ਦੇ ਹੱਕ ਨੂੰ ਸਰੰਡਰ ਕੀਤਾ ਹੈ ਜਿਵੇਂ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਨੂੰ ਕੀਤਾ ਸੀ।,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਘਰਵਾਲਾ ਸੀ ਬਾਹਰ,ਘਰ ‘ਚ ਜਨਾਨੀ ਸੀ ਇਕੱਲੀ

htvteam

ਮੁਹਾਲੀ ਕੋਰਟ: ਸਾਬਕਾ ਡੀਜੀਪੀ ਸੁਮੇਧ ਸੈਣੀ ਦੋ ਗ੍ਰਿਫਤਾਰੀ ‘ਤੇ 27 ਅਗਸਤ ਤੱਕ ਰੋਕ

htvteam

ਲਾਲ ਕਿਲ੍ਹੇ ਤੋਂ ਪ੍ਰਧਾਨ ਮੰਤਰੀ ਮੋਦੀ ਨੇ

htvteam

Leave a Comment