ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸਾਰਵਜਨਿਕ ਤੌਰ ਤੇ ਮਾਸਕ ਦੇ ਪ੍ਰਯੋਗ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ l ਨਾਲ ਹੀ ਪੁਲਿਸ ਨੂੰ ਕਿਹਾ ਹੈ ਕਿ ਇਨ੍ਹਾਂ ਹੁਕਮਾਂ ਦਾ ਉਲੰਘਣ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਚਲਾਨ ਕੱਟੇ ਜਾਣ l
ਰਾਜ ਵਿੱਚ ਕੋਵਿਡ 19 ਦੀ ਸਥਿਤੀ ਦੀ ਸਮੀਖਿਆ ਕਰਨ ਦੇ ਲਈ ਬੁਲਾਈ ਵੀਡੀਓ ਕਾਨਫਰੰਸ ਵਿੱਚ ਮੁੱਖਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਖਤਰਨਾਕ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਦੇ ਲਈ ਕੋਈ ਵੀ ਨਾਗਰਿਕ ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਦਾ ਪ੍ਰਯੋਗ ਜ਼ਰੂਰ ਕਰਨ ਅਤੇ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ l ਉਨ੍ਹਾਂ ਨੇ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਜਿਹੜਾ ਵਿਅਕਤੀ ਸਾਰਵਜਨਿਕ ਸਥਾਨਾਂ ਤੇ ਬਿਨਾਂ ਮਾਸਕ ਦੇ ਦੇਖੇ ਜਾਣ, ਉਸ ਦਾ ਮਹਾਂਮਾਰੀ ਕਾਨੂੰਨ ਦੀ ਧਾਰਾਵਾਂ ਦੇ ਅਨੁਸਾਰ ਚਲਾਨ ਕੱਟਿਆ ਜਾਵੇ l
ਇੱਕ ਕਾਨੂੰਗੋ ਦੀ ਹੋਈ ਮੌਤ ਦੇ ਮੱਦੇਨਜ਼ਰ ਮੁੱਖਮੰਤਰੀ ਨੇ ਕੋਵਿਡ 19 ਦੇ ਖਿਲਾਫ ਅਗਲੀ ਕਤਾਰ ਵਿੱਚ ਡਟੇ ਮੁਲਾਜ਼ਿਮਾਂ, ਜਿਨ੍ਹਾਂ ਵਿੱਚ ਸਿਹਤ ਵਿਭਾਗ, ਕਿਸਾਨੀ, ਪੁਲਿਸ ਅਤੇ ਰਾਜਸਵ ਵਿਭਾਗ ਦਾ ਸਟਾਫ ਸ਼ਾਮਿਲ ਹੈ, ਦੀ ਸੁਰੱਖਿਆ ਯਕੀਨੀ ਬਣਾਉਣ ਦੇ ਲਈ ਵੀ ਸਖ਼ਤ ਹੁਕਮ ਦਿੱਤੇ ਹਨ l ਉਨ੍ਹਾਂ ਨੇ ਕਿਹਾ ਕਿ ਸਾਰਿਆਂ ਨੂੰ ਪੀਪੀਈ ਕਿਟਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਹੋਰ ਜ਼ਰੂਰੀ ਅਹਿਤਿਆਤੀ ਕਦਮ ਵੀ ਚੁੱਕੇ ਜਾਣ l
