Htv Punjabi
Uncategorized

ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵਿਨੇਸ਼ ਫੋਗਾਟ ਹੋਈ ਬੇਹੋਸ਼, ਪੈਰਿਸ ਦੇ ਹਸਪਤਾਲ ‘ਚ ਭਰਤੀ

ਪਹਿਲਵਾਨ ਵਿਨੇਸ਼ ਫੋਗਾਟ ਨੂੰ ਬੁੱਧਵਾਰ ਨੂੰ ਮਹਿਲਾ ਕੁਸ਼ਤੀ ਦੇ 50 ਕਿਲੋਗ੍ਰਾਮ ਮੁਕਾਬਲੇ ਤੋਂ ਅਯੋਗ ਕਰਾਰ ਦਿੱਤਾ ਗਿਆ। ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵਿਨੇਸ਼ ਬੇਹੋਸ਼ ਹੋ ਗਈ ਹੈ। ਸਿਹਤ ਵਿਗੜਨ ਤੋਂ ਬਾਅਦ ਵਿਨੇਸ਼ ਫੋਗਾਟ ਨੂੰ ਪੈਰਿਸ ਓਲੰਪਿਕ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਦੱਸ ਦਈਏ ਕਿ ਪੈਰਿਸ ਓਲੰਪਿਕ 2024 ‘ਚ ਮਹਿਲਾ ਕੁਸ਼ਤੀ 50 ਕਿਲੋਗ੍ਰਾਮ ਵਰਗ ਦੇ ਫਾਈਨਲ ਮੈਚ ਤੋਂ ਪਹਿਲਾਂ ਪਹਿਲਵਾਨ ਵਿਨੇਸ਼ ਫੋਗਾਟ ਨੂੰ ਜ਼ਿਆਦਾ ਭਾਰ ਹੋਣ ਕਾਰਨ ਅਯੋਗ ਕਰਾਰ ਦਿੱਤਾ ਗਿਆ ਹੈ। ਮੰਗਲਵਾਰ ਨੂੰ ਉਸ ਨੇ ਸੈਮੀਫਾਈਨਲ ‘ਚ ਕਿਊਬਾ ਦੀ ਲੋਪੇਜ਼ ਗੁਜ਼ਮੈਨ ਨੂੰ 5-0 ਨਾਲ ਹਰਾਇਆ। ਉਹ ਓਲੰਪਿਕ ਦੇ ਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਮਹਿਲਾ ਪਹਿਲਵਾਨ ਬਣੀ ਸੀ। ਭਾਰਤੀ ਓਲੰਪਿਕ ਸੰਘ (IOA) ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਵਿਨੇਸ਼ ਫੋਗਾਟ ਨੂੰ ਜ਼ਿਆਦਾ ਭਾਰ ਹੋਣ ਕਾਰਨ ਅਯੋਗ ਕਰਾਰ ਦਿੱਤਾ ਗਿਆ ਹੈ।

Related posts

ਚੰਡੀਗੜ੍ਹ ਵਾਲਆਿਂ ਲਈ ਖੁਸ਼ਖਬਰੀ, ਹੁਣ ਲੱਗਣਗੇ ਮੇਲੇ!

htvteam

ਪਤੀ ਨੇ ਦੋਸਤਾਂ ਨਾਲ ਮਿਲ ਕੇ ਕੀਤਾ ਸੀ ਆਹ ਕੰਮ, 3 ਸਾਲ ਬਾਅਦ ਹੋਇਆ ਮਾਮਲਾ ਦਰਜ

Htv Punjabi

ਨੌਜਵਾਨਾਂ ਨਾਲ ਕਾਤਲਾਂ ਨੇ ਕੱਢੀ ਜਨਮਾਂ ਜਨਮਾਂ ਦੀ ਦੁਸ਼ਮਣੀ, ਨਾਲੇ ਬੰਨ੍ਹੇ ਹੱਥ ਪੈਰ ਤੇ ਨਾਲੇ ਅੱਗ ਲਾਕੇ ਸਾੜ ਦਿੱਤਾ ਮੂੰਹ 

Htv Punjabi

Leave a Comment