ਮਲੇਰਕੋਟਲਾ, 23 ਮਈ 2024 – ਆਮ ਆਦਮੀ ਪਾਰਟੀ ਵੱਲੋਂ ਮੁਹੰਮਦ ਇਮਰਾਨ ਨੂੰ ਜ਼ਿਲ੍ਹਾ ਮਲੇਰਕੋਟਲਾ ਦਾ ਡਿਸਟ੍ਰਿਕਟ ਵਾਈਸ ਪ੍ਰਧਾਨ ਲਗਾਇਆ ਗਿਆ ਹੈ। ਮੁਹੰਮਦ ਇਮਰਾਨ ਨੇ ਡਿਸਟ੍ਰਿਕਟ ਵਾਈਸ ਪ੍ਰਧਾਨ ਦਾ ਅਹੁਦਾ ਮਿਲਣ ‘ਤੇ ਐਮ ਐਲ ਏ ਡਾ. ਜਮੀਲ ਉਰ ਰਹਿਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਇਹ ਅਹੁਦਾ ਐਮ ਐਲ ਏ ਡਾ. ਜਮੀਲ ਉਰ ਰਹਿਮਾਨ ਦੀ ਰਹਿਨੁਮਾਈ ਸਦਕਾ ਮਿਲਿਆ ਹੈ। ਜਿਨ੍ਹਾਂ ਨੇ ਉਨ੍ਹਾਂ ਵੱਲੋਂ ਪਾਰਟੀ ਪ੍ਰਤੀ ਇਮਾਨਦਾਰੀ ਨਾਲ ਕੀਤੇ ਕੰਮਾਂ ਦੇ ਚਲਦਿਆਂ ਇਸ ਅਹੁਦੇ ਨਾਲ ਨਿਵਾਜਿਆ ਹੈ। ਉਨ੍ਹਾਂ ਡਾ. ਜਮੀਲ ਉਰ ਰਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਰਗਾ ਐਮ ਐਲ ਏ ਮਿਲਣਾ ਬਹੁਤ ਔਖਾ ਹੈ, ਜਿਨ੍ਹਾਂ ਨੇ ਸ਼ਹਿਰ ‘ਚ ਹੋ ਰਹੇ ਰਾਜਨੀਤਕ ਪਰਚਿਆਂ ਤੋਂ ਸ਼ਹਿਰਵਾਸੀਆਂ ਦਾ ਖਹਿੜਾ ਛੁਡਾਇਆ ਹੈ।

ਅੱਗੇ ਮੁਹੰਮਦ ਇਮਰਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੂਜੀਆਂ ਪਾਰਟੀਆਂ ਵਾਂਗ ਪਰਿਵਾਰਾਂ ‘ਚ ਅਹੁਦੇ ਨਹੀਂ ਵੰਡਦੀ ਜਾਣਗੇ ਸਗੋਂ ਅਹੁਦੇ ਆਮ ਘਰਾਂ ਦੇ ਨੌਜਵਾਨਾਂ ਨੂੰ ਦਿੱਤੇ ਜਾ ਰਹੇ ਹਨ। ਜਿਸ ਸਦਕਾ ਇੱਕ ਆਮ ਘਰ ਦਾ ਨੌਜਵਾਨ ਇਸ ਅਹੁਦੇ ਤੱਕ ਪਹੁੰਚਿਆ ਹੈ।

ਮੁਹੰਮਦ ਇਮਰਾਨ ਨੇ ਕਿਹਾ ਕਿ ਉਹ ਜਦੋਂ ਤੋਂ ਆਮ ਆਦਮੀ ਪਾਰਟੀ ਹੋਂਦ ‘ਚ ਆਈ ਹੈ, ਉਹ ਉਦੋਂ ਤੋਂ ਹੀ ਇਸ ਪਾਰਟੀ ਦੇ ਨਾਲ ਜੁੜੇ ਹੋਏ ਹਨ। ਜਦੋਂ ਅਰਵਿੰਦ ਕੇਜਰੀਵਾਲ ਵੱਲੋਂ ਰਾਜਨੀਤਕ ਸੁਧਾਰ ਅਤੇ ਲੋਕ ਸੇਵਾ ਕਰਨ ਦੇ ਲਈ ਆਮ ਆਦਮੀ ਦੀ ਸਥਾਪਨਾ ਕੀਤੀ ਗਈ, ਉਦੋਂ ਤੋਂ ਉਹ ਪਹਿਲੇ ਦਿਨ ਤੋਂ ਹੀ ਪਾਰਟੀ ਦੇ ਇੱਕ ਨਿਮਾਣੇ ਜਿਹੇ ਵਰਕਰ ਵੱਜੋਂ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ।
ਅਖੀਰ ਮੁਹੰਮਦ ਇਮਰਾਨ ਨੇ ਕਿਹਾ ਕਿ ਉਹ ਡਾ. ਜਮੀਲ ਉਰ ਰਹਿਮਾਨ ਸਦਾ ਰਿਣੀ ਰਹਿਣਗੇ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਅਹੁਦੇ ਨਾਲ ਨਿਵਾਜਿਆ ਹੈ। ਉਹ ਆਪਣੀ ਮਿਹਨਤ ਨਾਲ ਬਿਲਕੁਲ ਹੇਠਲੇ ਪੱਧਰ ਤੋਂ ਉੱਠ ਕੇ ਪਾਰਟੀ ‘ਚ ਇਸ ਅਹੁਦੇ ਤੱਕ ਪਹੁੰਚੇ ਹਨ। ਉਹ ਵੋਟਾਂ ਦੀ ਰਾਜਨੀਤੀ ਨਹੀਂ ਕਰਦੇ ਸਗੋਂ ਪਾਰਟੀ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
