ਲੁਧਿਆਣਾ ਪੁਲਿਸ ਨੂੰ ਵੱਡੀ ਸਫਲਤਾ ਹੋਈ ਹਾਸਿਲ
ਘਰਾਂ ਵਿੱਚ ਚੋਰੀ ਕਰਨ ਵਾਲੀ ਮਹਿਲਾ ਗ੍ਰਿਫਤਾਰ
ਪਿਸਟਲ, ਜਿੰਦਾ ਕਾਰਤੁਸ, ਸੋਨੇ ਦੇ ਗਹਿਣੇ ਤੇ ਲੱਖਾਂ ਦੀ ਨਗਦੀ ਬਰਾਮਦ
ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਲੁਧਿਆਣਾ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਥਾਣਾ ਟਿੱਬਾ ਪੁਲਿਸ ਨੇ ਘਰਾਂ ਵਿੱਚ ਚੋਰੀਆਂ ਕਰਨ ਵਾਲੀ ਇੱਕ ਮਹਿਲਾ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀ ਦੇ ਕਬਜ਼ੇ ਵਿਚੋਂ ਪਿਸਤੌਲ, ਜਿੰਦਾ ਕਾਰਤੂਸ, ਸੋਨੇ ਦੇ ਗਹਿਣੇ ਅਤੇ ਲੱਖਾਂ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।
ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਏਸੀਪੀ ਈਸਟ Raj Kumar Bajaj ਨੇ ਦੱਸਿਆ ਕਿ ਥਾਣਾ ਟਿੱਬਾ ਵਿੱਚ ਮੁਕੱਦਮਾ ਨੰਬਰ 114 ਮਿਤੀ 18 ਮਈ 2026 ਤਹਿਤ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤ ਵਿੱਚ ਦੱਸਿਆ ਗਿਆ ਸੀ ਕਿ ਇੱਕ ਘਰ ਵਿਚੋਂ 7.62 ਐਮਐਮ ਪਿਸਤੌਲ, ਜਿੰਦੇ ਰਾਊਂਡ, ਲੱਖਾਂ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਹੋਏ ਸਨ।
ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਅਤੇ ਪ੍ਰਾਈਵੇਟ ਸੋਰਸਾਂ ਦੀ ਮਦਦ ਨਾਲ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਸੁਮਨ ਵਰਮਾ ਨਾਮ ਦੀ ਮਹਿਲਾ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ।
ਪੁਲਿਸ ਨੇ ਪਹਿਲੀ ਬਰਾਮਦਗੀ ਦੌਰਾਨ ਦੋਸ਼ੀ ਮਹਿਲਾ ਕੋਲੋਂ ਇੱਕ ਲੱਖ ਪੰਜਾਹ ਹਜ਼ਾਰ ਰੁਪਏ ਨਕਦ, ਚੋਰੀ ਹੋਈ ਪਿਸਤੌਲ, ਮੈਗਜ਼ੀਨ ਅਤੇ ਜਿੰਦੇ ਕਾਰਤੂਸ ਬਰਾਮਦ ਕੀਤੇ। ਇਸ ਤੋਂ ਬਾਅਦ ਪੁਲਿਸ ਰਿਮਾਂਡ ਦੌਰਾਨ 26 ਮਈ ਨੂੰ ਦੋ ਸੋਨੇ ਦੀਆਂ ਚੇਨਾਂ, ਤਿੰਨ ਲੇਡੀਜ਼ ਅੰਗੂਠੀਆਂ, ਇੱਕ ਜੈਂਟਸ ਰਿੰਗ, ਸੋਨੇ ਦੀਆਂ ਵਾਲੀਆਂ, ਛੋਟੇ ਕੋਕੇ, 13 ਜਿੰਦੇ ਰਾਊਂਡ ਅਤੇ ਇੱਕ ਲੱਖ ਤੀਹ ਹਜ਼ਾਰ ਰੁਪਏ ਹੋਰ ਬਰਾਮਦ ਕੀਤੇ ਗਏ।
ਪੁਲਿਸ ਮੁਤਾਬਕ ਦੋਸ਼ੀ ਮਹਿਲਾ ਪਹਿਲਾਂ ਲੋਕਾਂ ਦਾ ਭਰੋਸਾ ਜਿੱਤ ਕੇ ਘਰਾਂ ਵਿੱਚ ਦਾਖ਼ਲ ਹੁੰਦੀ ਸੀ ਅਤੇ ਮੌਕਾ ਮਿਲਦੇ ਹੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੀ ਸੀ।
ਏਸੀਪੀ Raj Kumar Bajaj ਨੇ ਦੱਸਿਆ ਕਿ ਫਿਲਹਾਲ ਪੁਲਿਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ। ਦੋਸ਼ੀ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ ਲਿਆ ਜਾਵੇਗਾ ਅਤੇ ਇਸ ਮਾਮਲੇ ਵਿੱਚ ਹੋਰ ਵੀ ਅਹਿਮ ਖੁਲਾਸਿਆਂ ਦੀ ਉਮੀਦ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
