ਆਧਾਰ ਕਾਰਡ ਬਣਾਉਣ ਦਾ ਠੇਕਾ ਰੱਖਣ ਵਾਲੀ ਕੰਪਨੀ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਨੂੰ ਨੌਕਰੀ ਤੇ ਰੱਖਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਆਰੋਪ ਲੱਗੇ ਹਨ। ਇਸ ਸਬੰਧ ਵਿੱਚ ਪੀੜਤਾਂ ਵੱਲੋਂ ਅੱਜ ਪੁਲਿਸ ਕਮਿਸ਼ਨਰ ਦਫਤਰ ਪਹੁੰਚ ਗਏ ਆਰੋਪੀ ਕੰਪਨੀ ਦੇ ਸੰਚਾਲਕਾ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ।
ਪੀੜ੍ਹਤਾਂ ਨੇ ਆਰੋਪ ਲਗਾਇਆ ਕਿ ਆਧਾਰ ਕਾਰਡ ਬਣਾਉਣ ਦਾ ਠੇਕਾ ਰੱਖਣ ਵਾਲੀ ਕੰਪਨੀ ਵੱਲੋਂ ਉਹਨਾਂ ਨੂੰ ਨੌਕਰੀ ਤੇ ਰੱਖਣ ਦਾ ਝਾਂਸਾ ਲੈ ਕੇ ਕਰੀਬ 2-2 ਲੱਖ ਰੁਪਏ ਪ੍ਰਤੀ ਵਿਅਕਤੀ ਠੱਗੇ ਗਏ ਹਨ। ਉਹਨਾਂ ਨੇ ਦਾਵਾ ਕੀਤਾ ਕਿ ਪੰਜਾਬ ਦੇ ਨੌ ਜਿਲਿਆਂ ਵਿੱਚ ਲਗਭਗ 42 ਲੋਕਾਂ ਨਾਲ ਠੱਗੀ ਕੀਤੀ ਗਈ ਹੈ। ਜਿਨਾਂ ਵਿੱਚੋਂ ਇੱਕ ਦਰਜਨ ਦੇ ਕਰੀਬ ਲੋਕ ਇੱਥੇ ਆਪਣੀ ਸ਼ਿਕਾਇਤ ਲੈ ਕੇ ਪਹੁੰਚੇ ਹਨ।
ਉਥੇ ਹੀ ਮਾਮਲੇ ਨੂੰ ਲੈ ਕੇ ਏਡੀਸੀਪੀ ਅਮਨਦੀਪ ਸਿੰਘ ਬਰਾੜ ਨੇ ਕਿਹਾ ਕਿ ਉਹਨਾਂ ਨੂੰ ਕੁਝ ਲੋਕ ਆ ਕੇ ਮਿਲੇ ਹਨ। ਹਾਲਾਂਕਿ ਇਸ ਸਬੰਧੀ ਲਿਖਤੀ ਤੌਰ ਤੇ ਸ਼ਿਕਾਇਤ ਨਹੀਂ ਮਿਲੀ। ਜਿਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਨੌਕਰੀ ਲਵਾਉਣ ਦਾ ਨਾਂ ਬਹੁਤ ਠੱਗੀਆਂ ਹੁੰਦੀਆਂ ਨੇ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
