ਲੁਧਿਆਣਾ ਵਿੱਚ ਦਿਨ ਦਿਹਾੜੇ ਗੱਡੀ ਦਾ ਸ਼ੀਸ਼ਾ ਤੋੜ ਬੈਗ ਚੋਰੀ
ਗੱਡੀ ਖੜੀ ਕਰ ਡਰਾਈਵਰ ਮਾਲਕ ਨੂੰ ਗਿਆ ਸੀ ਬੁਲਾਉਣ
ਪੰਜ ਮਿੰਟਾਂ ਵਿੱਚ ਵਾਰਦਾਤ ਨੂੰ ਦਿੱਤਾ ਅੰਜਾਮ
ਮੋਟਰਸਾਈਕਲ ਤੇ ਆਇਆ ਨੌਜਵਾਨ ਬੈਗ ਚੋਰੀ ਕਰਕੇ ਹੋਇਆ ਫਰਾਰ
ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਲੁਧਿਆਣਾ ਵਿੱਚ ਦਿਨ ਪ੍ਰਤੀ ਦਿਨ ਕ੍ਰਾਈਮ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ ਆਏ ਦਿਨ ਚੋਰੀ ਜਾਂ ਫਿਰ ਲੁੱਟ ਦੀਆਂ ਸੀਸੀ ਟੀਵੀ ਤਸਵੀਰਾਂ ਸਾਹਮਣੇ ਆਉਂਦੀਆਂ ਹਨ । ਤਾਜ਼ਾ ਮਾਮਲਾ ਲੁਧਿਆਣਾ ਦੇ ਵਿਸ਼ਵਕਰਮਾ ਚੌਂਕ ਤੋਂ ਸਾਹਮਣੇ ਆਇਆ ਹੈ। ਜਿੱਥੇ ਖੜੀ ਗੱਡੀ ਦਾ ਸ਼ੀਸ਼ਾ ਤੋੜ ਕੇ ਵਿੱਚੋਂ ਬੈਗ ਚੋਰੀ ਕਰਕੇ ਫਰਾਰ ਹੋ ਜਾਂਦਾ ਹੈ ਜਿਹਦੀਆਂ ਤਸਵੀਰਾਂ ਅਸੀਂਸੀ ਟੀਵੀ ਕੈਮਰੇ ਵਿੱਚ ਕੈਦ ਹੋਈਆਂ ਹਨ ਕਿਹਾ ਜਾ ਰਿਹਾ ਹੈ ਕਿ ਸਿਰਫ ਪੰਜ ਮਿੰਟਾਂ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪਰ ਇਸ ਵਾਰਦਾਤ ਨੇ ਵੱਡੇ ਸਵਾਲ ਖੜੇ ਕੀਤੇ ਹਨ। ਕੀ ਸੜਕਾਂ ਉੱਪਰ ਵਾਹਨ ਖੜੇ ਕਰਨੇ ਵੀ ਸੇਫ ਨਹੀਂ ਹਨ । ਦੇਖਣਾ ਹੋਵੇਗਾ ਕਦੋਂ ਤੱਕ ਇਸ ਮਾਮਲੇ ਵਿੱਚ ਕਾਰਵਾਈ ਹੁੰਦੀ ਹੈ ਜਾਂ ਫਿਰ ਆਰੋਪੀ ਫੜਾਇਆ ਜਾਂਦਾ ਹੈ । ਪੁਲਿਸ ਵੱਲੋਂ ਮਾਮਲੇ ਦੇ ਜਾਂਚ ਦੀ ਗੱਲ ਕਹੀ ਜਾ ਰਹੀ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
previous post
