Htv Punjabi
Punjab Video

ਆਹ ਦੇਖੋ ਯਾਰ ਨੇ ਕਿੱਦਾਂ ਕੀਤੀ ਯਾਰ ਮਾਰ

ਜਲੰਧਰ ‘ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਲੰਬਾ ਪਿੰਡ ਅਧੀਨ ਪੈਂਦੇ ਸ਼ਹੀਦ ਊਧਮ ਸਿੰਘ ਨਗਰ ਤੋਂ ਸਾਹਮਣੇ ਆਇਆ ਹੈ। ਜਿੱਥੇ ਦੇਰ ਰਾਤ ਤੱਕ ਦੋਸਤਾਂ ਨੇ ਇਕੱਠੇ ਹੋ ਕੇ ਸ਼ਰਾਬ ਪੀਤੀ ਸੀ। ਪਰ ਸਵੇਰੇ ਤੜਕੇ ਹੀ ਆਪਸ ਵਿੱਚ ਬਹਿਸ ਹੋ ਗਈ। ਜਿਸ ਤੋਂ ਬਾਅਦ ਦੋਸਤਾਂ ਵਿਚਾਲੇ ਝਗੜਾ ਇੰਨਾ ਵਧ ਗਿਆ ਕਿ ਉਨ੍ਹਾਂ ਨੇ ਇਕ-ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ।

ਇਸ ਘਟਨਾ ਵਿੱਚ ਦੋ ਨੌਜਵਾਨਾਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 24 ਸਾਲਾ ਸ਼ਿਵਮ ਵਾਸੀ ਮੋਤਾ ਸਿੰਘ ਨਗਰ ਅਤੇ 22 ਸਾਲਾ ਵਿਨੈ ਤਿਵਾੜੀ ਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ। ਗੋਲੀਬਾਰੀ ਦੀ ਘਟਨਾ ਸ਼ਹੀਦ ਊਧਮ ਸਿੰਘ ਨਗਰ ਸ਼ੈਲਾਨੀ ਮਾਤਾ ਦੇ ਮੰਦਰ ਕੋਲ ਵਾਪਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 7 ਤੋਂ 8 ਫਾਇਰਿੰਗ ਹੋ ਚੁੱਕੀ ਹੈ ਪਰ ਅਜੇ ਤੱਕ ਕੋਈ ਵੀ ਅਧਿਕਾਰੀ ਇਸ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ। ਏਸੀਪੀ ਨਾਰਥ ਰਿਸ਼ਭ ਭੋਲਾ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ ਹੈ।

ਥਾਣਾ ਰਾਮਾ ਮੰਡੀ ਅਤੇ ਜਲੰਧਰ ਦੇ ਸੀਆਈਏ ਸਟਾਫ਼ ਦੀ ਟੀਮ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ। ਫਿਲਹਾਲ ਜਾਂਚ ‘ਚ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਲੱਗ ਰਿਹਾ ਹੈ। ਮੁਲਜ਼ਮਾਂ ਦੀ ਭਾਲ ਵਿੱਚ ਵੱਖ-ਵੱਖ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਆਹ ਚਾਰ ਦਰਜਨ ਬੰਦੇ ਤੁਰੇ ਫਿਰਦੇ ਸੀ ਗੱਡੀ ਦੀਆਂ ਲਾਈਨਾਂ ਤੇ, ਪੁਲਿਸ ਨੂੰ ਲੱਗ ਗਿਆ ਪਤਾ ਮੱਚ ਗਈ ਹਾਹਾਕਾਰ ਫੜੇ ਗਏ ਤਾਂ ਦੇਖੋ ਕੀ ਹੋਇਆ

Htv Punjabi

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਵਿਸ਼ਾਲ ਨਗਰ ਕੀਰਤਨ

htvteam

ਮਹਿਲਾ MC ਦੇ ਪਤੀ ਦੀ ਕ/ਰ/ਤੂਤ !

htvteam

Leave a Comment