ਫਿਰੋਜ਼ਪੁਰ ਏਐਨਟੀਐਫ ਦੀ ਵੱਡੀ ਕਾਰਵਾਈ
3 ਕਿਲੋ 132 ਗ੍ਰਾਮ ਹੀਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ
ਪੁਲਿਸ ਮੀਡੀਆ ਨਾਲ ਕੀਤੀ ਜਾਣਕਾਰੀ ਸਾਂਝੀ
ਫਿਰੋਜ਼ਪੁਰ ਏਐਨਟੀਐਫ (ਐਂਟੀ ਨਾਰਕੋਟਿਕ ਟਾਸਕ ਫੋਰਸ) ਟੀਮ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ, ਜਦੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਆਰੋਪੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 3 ਕਿਲੋ 132 ਗ੍ਰਾਮ ਹੀਰੋਇਨ ਬਰਾਮਦ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਭੁਪਿੰਦਰ ਸਿੰਘ ਪੀਪੀਐਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਆਰੋਪੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਨਾਨਕ ਰਾਮ, ਵਾਸੀ ਲਾਧੂ ਵਾਲਾ ਹਿਠਾੜ, ਥਾਣਾ ਸਦਰ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ (ਉਮਰ 20 ਸਾਲ) ਅਤੇ ਸੁਖਚੈਨ ਸਿੰਘ ਪੁੱਤਰ ਬਲਵਿੰਦਰ ਸਿੰਘ, ਵਾਸੀ ਹਜ਼ਾਰਾਂ ਰਾਮ ਸਿੰਘ ਵਾਲਾ, ਥਾਣਾ ਸਦਰ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ (ਉਮਰ 18–19 ਸਾਲ) ਵਜੋਂ ਹੋਈ ਹੈ।
ਭੁਪਿੰਦਰ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਉਰਫ਼ ਅਰਸ਼ ਖ਼ਿਲਾਫ਼ ਪਹਿਲਾਂ ਵੀ 23-11-2025 ਨੂੰ ਮੁਕੱਦਮਾ ਨੰਬਰ 304 ਦਰਜ ਸੀ, ਜਿਸ ਵਿੱਚ ਉਹ ਲੋੜੀਂਦਾ ਸੀ ਅਤੇ ਘਟਨਾ ਵਾਲੀ ਥਾਂ ਤੋਂ ਫਰਾਰ ਹੋ ਗਿਆ ਸੀ, ਜਿਸ ਵਿੱਚ 4.1 ਕਿਲੋ ਹੀਰੋਇਨ ਦੀ ਵੱਡੀ ਬਰਾਮਦਗੀ ਹੋਈ ਸੀ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਅਰਸ਼ ਦੇ ਪਾਕਿਸਤਾਨ ਬੈਠੇ ਨਸ਼ਾ ਤਸਕਰਾਂ ਨਾਲ ਸੰਬੰਧ ਹਨ ਅਤੇ ਉਹ ਵਟਸਐਪ ਕਾਲਾਂ ਰਾਹੀਂ ਨਸ਼ੇ ਦੀ ਤਸਕਰੀ ਕਰਦਾ ਸੀ।
ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਰਸ਼ ਪਾਕਿਸਤਾਨ ਤੋਂ ਹੀਰੋਇਨ ਮੰਗਵਾ ਕੇ ਵੇਚਣ ਦੀ ਤਿਆਰੀ ਵਿੱਚ ਹੈ। ਇਸ ਸੂਚਨਾ ਦੇ ਆਧਾਰ ‘ਤੇ ਏਐਨਟੀਐਫ ਟੀਮ ਨੇ ਕਾਰਵਾਈ ਕਰਦਿਆਂ ਉਸ ਦੇ ਸਾਥੀ ਸੁਖਚੈਨ ਸਿੰਘ ਸਮੇਤ ਦੋਵਾਂ ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਅੱਗੇ ਦੀ ਜਾਂਚ ਕੀਤੀ ਜਾਵੇਗੀ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
