ਆਂਧਰਾ ਪ੍ਰਦੇਸ਼ ਵਿੱਚ ਦੋ ਟਰੇਨਾਂ ਵਿਚਕਾਰ ਹੋਈ ਟੱਕਰ ਵਿੱਚ ਹੁਣ ਤੱਕ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਹੈ ਅਤੇ 50 ਤੋਂ ਵੱਧ ਲੋਕ ਜ਼ਖਮੀ ਹਨ।
ਇਹ ਭਿਆਨਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋ ਗੱਡੀਆਂ ਇੱਕੋ ਪੱਟੜੀ ‘ਤੇ ਚੱਲ ਰਹੀਆਂ ਸਨ।ਇਹ ਹਾਦਸਾ ਆਂਧਰਾ ਪ੍ਰਦੇਸ਼ ਦੇ ਵਿਜ਼ਿਆਨਗਰਮ ਜ਼ਿਲ੍ਹੇ ਵਿੱਚ ਹੋਇਆ, ਜਿੱਥੇ ਮਰਨ ਵਾਲਿਆਂ ਦੀ ਗਿਣਤੀ ਵੱਧ ਗਈ ਹੈ। ਸੂਤਰਾਂ ਨੇ ਦੱਸਿਆ ਕਿ ਵਿਜ਼ਿਆਨਗਰਮ ਰੇਲ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ, ਜਦਕਿ 100 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਨ੍ਹਾਂ ‘ਚੋਂ ਕੁਝ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਇਹ ਹਾਦਸਾ ਆਂਧਰਾ ਪ੍ਰਦੇਸ਼ ਦੇ ਵਿਜ਼ਿਆਨਗਰਮ ਜ਼ਿਲ੍ਹੇ ਦੇ ਕੋਠਾਵਾਲਸਾ ਮੰਡਲ ਵਿੱਚ ਕਾਂਤਾਕੱਪੱਲੀ ਅਤੇ ਅਲਾਮੰਡਾ ਵਿਚਕਾਰ ਐਤਵਾਰ ਸ਼ਾਮ 7 ਵਜੇ ਵਾਪਰਿਆ।
ਹਾਦਸੇ ਦੇ ਸਮੇਂ ਪਲਾਸਾ ਅਤੇ ਰਾਏਗੜਾ ਯਾਤਰੀ ਟਰੇਨਾਂ ‘ਚ ਕਰੀਬ 1400 ਯਾਤਰੀ ਸਫਰ ਕਰ ਰਹੇ ਸਨ। ਘਟਨਾ ਵਾਲੇ ਸਥਾਨ ‘ਤੇ ਰਾਹਤ ਕਾਰਜਾਂ ‘ਚ ਲੱਗੇ ਕਰਮਚਾਰੀਆਂ ਦੇ ਅੰਦਾਜ਼ੇ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ 40-50 ਦੇ ਕਰੀਬ ਹੈ। ਅੱਧੀ ਰਾਤ ਤੱਕ ਕਰੀਬ 10 ਲਾਸ਼ਾਂ ਬਰਾਮਦ ਹੋ ਚੁੱਕੀਆਂ ਸਨ। ਅਜਿਹਾ ਲੱਗਦਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ, ਕਿਉਂਕਿ ਯਾਤਰੀਆਂ ਨੂੰ ਲੈ ਕੇ ਜਾਣ ਵਾਲੀਆਂ ਬੋਗੀਆਂ ਟੇਢੀਆਂ ਹੋ ਗਈਆਂ ਹਨ ਅਤੇ ਦੋ ਹਿੱਸਿਆਂ ਵਿੱਚ ਵੰਡੀਆਂ ਗਈਆਂ ਹਨ।
ਦੱਸ ਦਈਏ ਕਿ ਪੀਐਮ ਮੋਦੀ ਨੇ ਰੇਲ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ PMNRF ਤੋਂ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫਤਰ ਨੇ ਕਿਹਾ ਕਿ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਮੁੱਖ ਮੰਤਰੀ YS ਜਗਨ ਮੋਹਨ ਰੈਡੀ ਨੇ ਵੀ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਆਪਣੇ ਰਾਜਾਂ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਜਦੋਂ ਕਿ ਦੂਜੇ ਰਾਜਾਂ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। ,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..