Htv Punjabi
Punjab Video

ਕਬੱਡੀ ਖਿਡਾਰੀ ਨੰਗਲ ਅੰਬੀਆਂ ਦੇ ਕਤਲ ‘ਚ ਵੱਡਾ ਖੁਲਾਸਾ

ਨਕੋਦਰ ਦੇ ਪਿੰਡ ਮੱਲੀਆਂ ਖੁਰਦ ਵਿਖੇ ਬੀਤੀ ਸ਼ਾਮ ਕਬੱਡੀ ਟੂਰਨਾਮੈਂਟ ਦੌਰਾਨ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਕਾਂਡ ਵਿਚ ਨਵਾਂ ਮੋੜ ਆ ਗਿਆ ਹੈ। ਇਸ ਕਤਲ ਦੀ ਜ਼ਿੰਮੇਵਾਰੀ ਕਥਿਤ ਤੌਰ ‘ਤੇ ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਹੈ। ਲਾਰੈਂਸ ਬਿਸ਼ਨੋਈ ਗਰੁੱਪ ਨਾਂ ਦੀ ਆਈ. ਡੀ. ‘ਤੇ ਲਿਖਿਆ ਗਿਆ ਹੈ ਕਿ ਸੰਦੀਪ ਨੰਗਲ ਅੰਬੀਆਂ ਨੂੰ ਨਰਕ ਵੱਲ ਅਸੀਂ ਹੀ ਭੇਜਿਆ ਹੈ ਤੇ ਇਸ ਦਾ ਕਸੂਰ ਇਹ ਸੀ ਕਿ ਇਸ ਨੇ ਸਾਡੇ ਗਰੁੱਪ ਨਾਲ ਧੋਖਾ ਕਰਦੇ ਹੋਏ ਆਪਣਾ ਕੰਮ ਕਢਵਾ ਲਿਆ ਅਤੇ ਫਿਰ ਲਾਰਾ ਲਗਾਈ ਰੱਖਿਆ ਅਤੇ ਬਾਅਦ ਵਿਚ ਵਿਦੇਸ਼ ਭੱਜ ਗਿਆ, ਅਸੀਂ ਇਸ ਨੂੰ ਮਾਰਿਆ ਹੈ ਕਿਉਂਕਿ ਹੁਣ ਇਸ ਦਾ ਮਰਨਾ ਜ਼ਰੂਰੀ ਸੀ।
ਉਧਰ ਲਾਰੈਂਸ ਬਿਸ਼ਨੋਈ ਗਰੁੱਪ ਵਲੋਂ ਇਸ ਕਤਲ ਦੀ ਜ਼ਿੰਮੇਵਾਰੀ ਲੈਣ ਦੀ ਸੋਸ਼ਲ ਮੀਡੀਆ ‘ਤੇ ਪੋਸਟ ਵਾਇਰਲ ਹੋਣ ਤੋਂ ਬਾਅਦ ਗੈਂਗਸਟਰ ਗਰੁੱਪ ਜੱਗੂ ਭਗਵਾਨਪੁਰੀਆ ਨੇ ਵੀ ਇਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿਚ ਭਗਵਾਨਪੁਰੀਆ ਗਰੁੱਪ ਨੇ ਇਸ ਪੋਸਟ ਨੂੰ ਫਰਜ਼ੀ ਕਰਾਰ ਦਿੱਤਾ ਹੈ।

Related posts

ਉਹ ਰੋਗ ਜਿਸ ਨਾਲ ਕੁੜੀਆਂ ਅੰਦਰੋ ਖੁਰਣ ਲੱਗਦੀਆਂ ਨੇ, ਸੁਣੋ ਸਸਤਾ ਇਲਾਜ

htvteam

ਬੰਦ ਕਮਰੇ ‘ਚ ਕਿਰਾਏਦਾਰ ਮਾਲਕਣ ਨਾਲ ਹੀ ਕਰਦਾ ਰਿਹਾ ਗੰਦਾ ਕਾਰਾ

htvteam

ਚੰਗਾਲੀਵਾਲਾ ‘ਚ ਲੱਤਾਂ ਤੋਂ ਬਾਅਦ ਨਾਭੇ ‘ਚ ਦਲਿਤ ਦੀਆਂ ਤੋੜੀਆਂ ਬਾਹਾਂ || Haqeeqat Tv Punjabi

admin