ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਮੰਡੀਆਂ ਵਿੱਚ ਲਿਆਉਣ ਲਈ ਲਗਾਤਾਰ ਸਖ਼ਤ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਪਰ ਦੂਜੇ ਪਾਸੇ ਮੰਡੀ ਵਿੱਚ ਪੁੱਜੀਆਂ ਫਸਲਾਂ ਨੂੰ ਬਰਸਾਤੀ ਪਾਣੀ ਤੋਂ ਬਚਾਉਣ ਲਈ ਪ੍ਰਸ਼ਾਸਨ ਅਤੇ ਖਰੀਦ ਏਜੰਸੀਆਂ ਵੱਲੋਂ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਅੱਜ ਹੋਈ ਬਾਰਿਸ਼ ਕਾਰਨ ਕਿਸਾਨਾਂ ਦੀ ਝੋਨੇ ਦੀ ਫਸਲ ਨੂੰ ਕਾਫੀ ਨੁਕਸਾਨ ਹੋਇਆ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਪਹੁੰਚ ਚੁੱਕੀ ਉਨ੍ਹਾਂ ਦੀ ਫ਼ਸਲ ਬਚਾਉਣ ਲਈ ਉਨ੍ਹਾਂ ਦੀ ਕੋਈ ਮਦਦ ਨਹੀਂ ਕੀਤੀ ਗਈ,,,,,,,
ਇਸ ਸਬੰਧੀ ਮੰਡੀ ਸੈਕਟਰੀ ਸੁਖਜੀਤ ਬਾਜਵਾ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਸਾਰੇ ਕਮਿਸ਼ਨ ਏਜੰਟਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਹਰੇਕ ਕੋਲ ਜ਼ਰੂਰਤ ਮੁਤਾਬਿਕ ਤਰਪਾਲਾਂ ਹੋਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦੀ ਫ਼ਸਲ ਦਾ ਨੁਕਸਾਨ ਹੋਇਆ ਤਾਂ ਸਬੰਧਤ ਕਮਿਸ਼ਨ ਏਜੰਟ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਜਲਾ ਅਧਿਕਾਰੀ ਫਸਲਾਂ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ ਲੈਣ ਲਈ ਮੰਡੀਆਂ ਦੇ ਲਗਾਤਾਰ ਦੌਰੇ ਕਰ ਰਹੇ,,,,,,,
ਸੋ ਦੱਸ ਦੀਏ ਕਿ ਇੱਕ ਤਾਂ ਪਹਿਲਾਂ ਹੀ ਕਿਸਾਨ ਸਰਕਾਰਾਂ ਦੀਆਂ ਮਾਰਾਂ ਝੱਲਣੇ ਪਰ ਦੂਜੇ ਪਾਸੇ ਕੁਦਰਤ ਦੇ ਕਹਿਰ ਕਰਕੇ ਉਨਾਂ ਨੂੰ ਡਬਲ ਨੁਕਸਾਨ ਹੋ ਰਿਹਾ ਜਿਸ ਕਰਕੇ ਪਰੇਸ਼ਾਨ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
