Htv Punjabi
Punjab Video

ਕੀ ਵਿਜੀਲੈਂਸ ਦੇ ਹੱਥੀ ਚੜਿਆ ਮਨਪ੍ਰੀਤ ਬਾਦਲ ?

ਇਸ ਵੇਲੇ ਦੀ ਵੱਡੀ ਅਤੇ ਅਹਿਮ ਖਬਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਸੋ ਉਨਾਂ ਦੀਆਂ ਮੁਸ਼ਕਿਲਾਂ ਘਟਣ ਦੀ ਬਜਾਏ ਹੋਰ ਵੀ ਵੱਧਦੀਆਂ ਜਾ ਰਹੀਆਂ ਨੇ। ਅਤੇ ਵਿਜੀਲੈਂਸ ਦਾ ਸਿਕੰਜਾ ਹੋਰ ਵੀ ਟਾਈਟ ਹੁੰਦਾ ਨਜ਼ਰ ਆ ਰਿਹਾ,,,ਵਿਜੀਲੈਂਸ ਬਿਊਰੋ ਨੇ ਇੱਕ ਵਾਰ ਮੁੜ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਕਾਰਵਾਈ ਕਰ ਦਿੱਤੀ ਹੈ। ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਨੇ ਫਿਰ ਤਲਬ ਕਰ ਲਿਆ ਹੈ। ਇਸ ਵਾਰ ਉਹਨਾਂ ਨੂੰ 31 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਹੋਏ ਹਨ। ਇਸ ਤੋਂ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਖਿਲਾਫ਼ 23 ਅਕਤੂਬਰ ਨੂੰ ਪੇਸ਼ ਹਣ ਲਈ ਸੰਮਨ ਭੇਜੇ ਗਏ ਸਨ ਪਰ ਉਹ ਵਿਜੀਲੈਂਸ ਅੱਗੇ ਹਾਜ਼ਰ ਨਹੀਂ ਹੋਏ ਸਨ।ਜਿਸ ਤੋਂ ਬਾਅਦ ਦੁਬਾਰਾ ਸੰਮਨ ਜਾਰੀ ਕਰਨ ਪਏ ਸਨ। ਹੁਣ ਦੇਖਣਾ ਹੋਵੇਗਾ ਕਿ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਅੱਗੇ ਪੇਸ਼ ਹੁੰਦੇ ਹਨ ਜਾਂ ਨਹੀਂ। ਕਿਉਂਕਿ ਪਿਛਲੀ ਵਾਰ ਉਹਨਾਂ ਦੇ ਵਕੀਲ ਨੇ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੱਤਾ ਸੀ। ਵਿਜੀਲੈਂਸ ਬਿਊਰੋ ਨੇ ਸਾਬਕਾ ਵਿੱਤ ਮੰਤਰੀ ਬਾਦਲ ਤੋਂ ਪੁੱਛਗਿੱਛ ਲਈ ਕਰੀਬ 90 ਸਵਾਲਾਂ ਦੀ ਸੂਚੀ ਤਿਆਰ ਕੀਤੀ ਹੈ।

ਸਾਫ਼ ਹੈ ਕਿ ਜੇਕਰ ਮਨਪ੍ਰੀਤ ਸਿੰਘ ਬਾਦਲ ਪੇਸ਼ੀ ਲਈ ਆਉਂਦੇ ਹਨ ਤਾਂ ਉਹਨਾਂ ਤੋਂ ਕਰੀਬ 5 ਘੰਟੇ ਪੁੱਛਗਿੱਛ ਹੋਣ ਦੀ ਸੰਭਾਵਨਾ ਹੈ। ਪਲਾਟ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਦੇ ਏਆਈਜੀ ਦੀ ਅਗਵਾਈ ਵਿੱਚ 7 ​​ਮੈਂਬਰੀ ਟੀਮ ਵੱਲੋਂ ਮਨਪ੍ਰੀਤ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

23 ਸਤੰਬਰ ਨੂੰ ਵਿਜੀਲੈਂਸ ਨੇ ਪਲਾਟ ਖਰੀਦ ਮਾਮਲੇ ਵਿਚ ਸਰਕਾਰ ਨੂੰ 65 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੀਸੀਐਸ ਅਧਿਕਾਰੀ ਵਿਕਰਮਜੀਤ ਸਿੰਘ ਸ਼ੇਰਗਿੱਲ, ਅਸਟੇਟ ਅਫ਼ਸਰ ਪੰਕਜ ਕਾਲੀਆ ਸਮੇਤ ਛੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ।

ਇਸ ਤੋਂ ਇਲਾਵਾ ਮਨਪ੍ਰੀਤ ਸਿੰਘ ਬਾਦਲ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਉਨ੍ਹਾਂ ਦਾ ਪਾਸਪੋਰਟ ਵੀ ਜਮ੍ਹਾ ਕਰਵਾਉਣਾ ਹੋਵੇਗਾ। 24 ਸਤੰਬਰ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਨੇ ਮਨਪ੍ਰੀਤ ਬਾਦਲ ਸਮੇਤ ਅੱਧੀ ਦਰਜਨ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾਦਰਜ ਕੀਤਾ ਸੀ।,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………..

Related posts

ਕੈਮਰੇ ਦੀ ਵੀਡੀਓ ਦੇਖ ਦੰਗ ਰਹਿ ਜਾਵੋਗੇ

htvteam

ਦੇਖੋ ਮੁੰਡਾ ਕਿਵੇਂ ਤਿੰਨ ਸਾਲ ਤੋਂ ਕਰ ਰਿਹਾ ਸੀ ਗ਼ਲਤ ਕੰਮ; ਕੈਮਰੇ ਮੂਹਰੇ ਰਿਸ਼ਤੇਦਾਰਾਂ ਨੇ ਕੀਤੇ ਖੌਫਨਾਕ ਖੁਲਾਸੇ

htvteam

ਸ਼ੰਭੂ ਬਾਰਡਰ ਤੇ ਕਿਸਾਨਾਂ ਨਾਲ ਹੋ ਗਿਆ ਕੁੱਝ ਹੋਰ ਹੀ

htvteam

Leave a Comment