Htv Punjabi
Punjab

ਕੇਜਰੀਵਾਲ ਦਾ ਚੱਲਿਆ ਜਾਦੂ ਕਾਂਗਰਸ ਦੀ ਵੱਡੀ ਆਗੂ ਨੇ ਫੜਿਆ ਝਾੜੂ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੱਲੋਂ ਕੀਤੇ ਵਿਕਾਸ ਕਾਰਜਾਂ ਦਾ ਅਸਰ ਹੁਣ ਪੰਜਾਬ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ। ਜਿਸ ਦੇ ਤਹਿਤ ਨਾਭਾ ਵਿੱਚ ਨਗਰ ਕੌਂਸਲ ਦੀ ਸਾਬਕਾ ਵਾਈਸ ਪ੍ਰਧਾਨ ਸਰੋਜ ਰਾਣੀ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਸਰੋਜ ਰਾਣੀ ਨੇ ਪੰਜਾਬ ਲੀਗਲ ਸੈੱਲ ਦੇ ਸਾਬਕਾ ਪ੍ਰਧਾਨ ਗਿਆਨ ਸਿੰਘ ਮੂੰਗੋ ਦੀ ਅਗਵਾਹੀ ਵਿੱਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਈ। ਇਸ ਮੌਕੇ ਆਮ ਆਦਮੀ ਪਾਰਟੀ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ ਵੀ ਮੌਜੂਦ ਸਨ।

 ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਰੋਜ ਰਾਣੀ ਨੇ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਦੇ ਚੰਗੇ ਕੰਮਾਂ ਨੂੰ ਦੇਖਦੇ ਹੋਏ ਸ਼ਾਮਿਲ ਹੋਈ ਹਾਂ। ਉਨ੍ਹਾਂ ਕਿਹਾ ਕਿ ਜੇ ਮੈਨੂੰ ਆਮ ਆਦਮੀ ਪਾਰਟੀ ਟਿਕਟ ਦੇਵੇਗੀ ਤਾਂ ਮੈਂ ਜ਼ਰੂਰ ਚੋਣ ਲੜਾਂਗੀ।

ਇਸ ਮੌਕੇ ਆਮ ਆਦਮੀ ਪਾਰਟੀ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੂਰੇ ਪੰਜਾਬ ਭਰ ਦੇ ਵਿੱਚ ਝਾੜੂ ਦੇ ਚੋਣ ਨਿਸ਼ਾਨ ਤੇ ਨਗਰ ਕੌਂਸਲ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਅਸੀਂ ਕਾਂਗਰਸ ਪਾਰਟੀ ਦਾ ਡਟ ਕੇ ਮੁਕਾਬਲਾ ਕਰਾਂਗੇ ਮੈਦਾਨ ਛੱਡ ਕੇ ਨਹੀਂ ਭੱਜਾਂਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਕੰਮਾਂ ਦਾ ਅਸਰ ਪੰਜਾਬ ਵਿੱਚ ਵੀ ਵੇਖਣ ਨੂੰ ਮਿਲੇਗਾ।ਇਸ ਮੌਕੇ ਪੰਜਾਬ ਲੀਗਲ ਸੈੱਲ ਦੇ ਸਾਬਕਾ ਪ੍ਰਧਾਨ ਗਿਆਨ ਸਿੰਘ ਮੂੰਗੋ ਅਤੇ ਆਪ ਆਗੂ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਗਰਾਫ਼ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਅਸੀਂ ਕਾਂਗਰਸ ਨੂੰ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਹਰਾਵਾਂਗੇ। ਉਨ੍ਹਾਂ ਕਿਹਾ ਕਿ ਅਸੀਂ ਆਉਣ ਵਾਲੇ ਦਿਨਾਂ ਵਿੱਚ ਜੋ ਨਾਭਾ ਨਗਰ ਕੌਂਸਲ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਸ਼ਹਿ ਤੇ ਸੀਵਰੇਜ ਦੇ ਨਾਮ ਤੇ  ਕਰੋੜਾਂ ਰੁਪਏ ਦੇ ਘਪਲੇ ਹੋਏ ਹਨ ਉਨ੍ਹਾਂ ਨੂੰ ਤੱਥਾਂ ਦੇ ਆਧਾਰ ਤੇ ਲੋਕਾਂ ਸਾਹਮਣੇ ਪਰਦਾਫਾਸ਼ ਕਰਾਂਗੇ।

Related posts

ਖਨੌਰੀ ਬਾਰਡਰ ਤੇ ਵਿਗੜੇ ਹਾਲਾਤ, ਕਿਸਾਨ ਦੀ ਮੌ…..

htvteam

ਪੰਜਾਬੀ ਨੌਜਵਾਨ ਦੇ ਮੁੰਬਈ ਵਾਲੇ ਅਦਾਕਾਰ ਨਾਲ ਫਸੇ ਕੁੰਢੀਆਂ ਦੇ ਸਿੰਙ

htvteam

ਚਲਦੇ ਆਟੋ ‘ਚ ਦੇਖੋ ਨੌਜਵਾਨ ਨੇ ਮਹਿਲਾ ਨਾਲ ਆਹ ਕੀ ਕਰਤਾ

htvteam