ਫਿਰੋਜ਼ਪੁਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਆਇਆ ਸਾਹਮਣੇ
ਗਰਭਵਤੀ ਮਹਿਲਾ ਨੇ ਪੁਲਿਸ ‘ਤੇ ਕੁੱਟਮਾਰ ਕਰਨ ਦੇ ਲਗਾਏ ਇਲਜ਼ਾਮ
ਮਹਿਲਾ ਨੂੰ ਇਲਾਜ ਲਈ ਹਸਪਤਾਲ ਵਿੱਚ ਕਰਵਾਇਆ ਦਾਖਲ
ਮਾਮਲਾ ਫਿਰੋਜ਼ਪੁਰ ਦੇ ਪਿੰਡ ਸੋਢੀ ਨਗਰ ਤੋਂ ਨਿਕਲ ਕੇ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਕਿਸੇ ਮਾਮਲੇ ਵਿੱਚ ਪੁੱਛਗਿੱਛ ਕਰਨ ਲਈ ਇੱਕ ਵਿਅਕਤੀ ਦੇ ਘਰ ਪਹੁੰਚੀ ਸੀ। ਪਰਿਵਾਰ ਦਾ ਦਾਅਵਾ ਹੈ ਕਿ ਜਦੋਂ ਪੁਲਿਸ ਨੂੰ ਪਤੀ ਘਰ ਵਿੱਚ ਨਹੀਂ ਮਿਲਿਆ ਤਾਂ ਪੁਲਿਸ ਕਰਮਚਾਰੀਆਂ ਵੱਲੋਂ ਗਰਭਵਤੀ ਮਹਿਲਾ ਨਾਲ ਬਦਸਲੂਕੀ ਅਤੇ ਕੁੱਟਮਾਰ ਕੀਤੀ ਗਈ।
ਘਟਨਾ ਤੋਂ ਬਾਅਦ ਮਹਿਲਾ ਦੀ ਤਬੀਅਤ ਖਰਾਬ ਹੋ ਗਈ, ਜਿਸਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮਹਿਲਾ ਨੇ ਮੀਡੀਆ ਸਾਹਮਣੇ ਆ ਕੇ ਪੁਲਿਸ ‘ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਇਨਸਾਫ ਦੀ ਮੰਗ ਕੀਤੀ ਹੈ। ਉਧਰ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਮਹਿਲਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਸਥਿਤੀ ਬਾਰੇ ਸਪਸ਼ਟ ਜਾਣਕਾਰੀ ਦਿੱਤੀ ਜਾ ਸਕੇਗੀ।
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲਿਸ ਵੱਲੋਂ ਇਸ ਮਾਮਲੇ ‘ਤੇ ਅਜੇ ਤੱਕ ਕੋਈ ਅਧਿਕਾਰਿਕ ਬਿਆਨ ਸਾਹਮਣੇ ਨਹੀਂ ਆਇਆ।
ਫਿਲਹਾਲ ਮਹਿਲਾ ਦਾ ਇਲਾਜ ਜਾਰੀ ਹੈ ਅਤੇ ਹੁਣ ਸਭ ਦੀ ਨਜ਼ਰ ਮੈਡੀਕਲ ਰਿਪੋਰਟ ਅਤੇ ਪੁਲਿਸ ਦੇ ਅਗਲੇ ਬਿਆਨ ‘ਤੇ ਟਿਕੀ ਹੋਈ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
