ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਤਿੰਨ ਦਿਨ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਮੰਗਲਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਕੁੱਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਭਾਜਪਾ ਆਗੂਆਂ ਨੇ ਮਿਲ ਕੇ ਕਰਤਾਰਪੁਰ ਲਾਂਘਾ ਖੋਲਣ ਲਈ ਮੰਗ ਪੱਤਰ ਦਿੱਤਾ ਸੀ| ਅੱਜ ਭਾਜਪਾ ਆਗੂ ਨੇ ਦਾਅਵਾ ਕੀਤਾ ਹੈ ਕੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੁਲ ਜਾਵੇਗਾ ਅਤੇ ਸੰਗਤ ਦੋਬਾਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇਗੀ| ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕੇਂਦਰ ਸਰਕਾਰ ਕਰਤਾਰਪੁਰ ਲਾਂਘਾ ਖੋਲ੍ਹੇਗੀ।

ਪੰਜਾਬ ਭਾਜਪਾ ਦੇ ਇੱਕ ਆਗੂ ਨੇ ਦਾਅਵਾ ਕੀਤਾ ਹੈ ਕਿ ਕਰਤਾਰਪੁਰ ਲਾਂਘਾ 18 ਨਵੰਬਰ ਨੂੰ ਖੋਲ੍ਹਿਆ ਜਾਵੇਗਾ। ਗੁਰਪੁਰਬ 19 ਨਵੰਬਰ ਨੂੰ ਹੈ। ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ ਹੈ ਕਿ ਰਜਿਸਟ੍ਰੇਸ਼ਨ ਸਵੇਰੇ 11 ਵਜੇ ਤੋਂ ਸ਼ੁਰੂ ਹੋ ਜਾਵੇਗੀ। ਪਹਿਲੇ ਜੱਥੇ ਵਿੱਚ 250 ਸ਼ਰਧਾਲੂ ਸ਼ਾਮਲ ਹੋਣਗੇ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ 19 ਨਵੰਬਰ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ। ਪੰਜਾਬ ਭਾਜਪਾ ਆਗੂਆਂ ਦੀ ਟੀਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਵੀ ਇਹ ਮੰਗ ਉਠਾਈ ਸੀ। ਸੋਮਵਾਰ ਨੂੰ ਰਾਸ਼ਟਰਪਤੀ ਭਵਨ ‘ਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਤੋਂ ਬਾਅਦ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਾਅਵਾ ਕੀਤਾ ਸੀ ਕਿ ਛੇਤੀ ਹੀ ਕੇਂਦਰ ਸਰਕਾਰ ਲਾਂਘੇ ਨੂੰ ਖੋਲ੍ਹਣ ਬਾਰੇ ਫੈਸਲਾ ਕਰੇਗੀ।
