Htv Punjabi
Punjab Video

ਜੇਕਰ ਪਰਿਵਾਰ ਨੇ ਜੋ ਕਿਹਾ ਹੋਇਆ ਸੱਚ ਫੇਰ ਪੰਜਾਬ ਦਾ ਰੱਬ ਰਾਖਾ

ਅੰਮ੍ਰਿਤਸਰ ਚ 3 ਨੌਜਵਾਨਾਂ ਦੀ ਭੇਦਭਰੇ ਹਾਲਾਤਾਂ ਚ ਹੋਈ ਮੌਤ,,,,,,,,,,ਪਰਿਵਾਰ ਨੇ ਜਤਾਈਆ ਸ਼ੱਕ ਕਿ ਉਹਨਾਂ ਦੇ ਬੱਚਿਆਂ ਦਾ ਕੀਤਾ ਗਿਆ ਕਤਲ,,,,,,,,,ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ,,,,,,,ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜਿਆ ਜਾ ਰਿਹਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਪਰਿਵਾਰ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ,,,,,,

ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਬਾਈਪਾਸ ਤੇ ਦੇਰ ਰਾਤ ਇੱਕ ਮੋਟਰਸਾਈਕਲ ਅਤੇ ਸਕੋਰਪੀਓ ਦੀ ਭਿਆਨਕ ਟੱਕਰ ਹੋਈ ਜਿਸ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਵਿੱਚ ਭੇਜਿਆ ਗਿਆ ਹੈ। ਉੱਥੇ ਹੀ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਉਹਨਾਂ ਦੇ ਨੌਜਵਾਨਾਂ ਦੀ ਐਕਸੀਡੈਂਟ ਨਾਲ ਮੌਤ ਨਹੀਂ ਹੋਈ ਸਗੋਂ ਉਹਨਾਂ ਦਾ ਕਤਲ ਕੀਤਾ ਗਿਆ ਹੈ, ਅਤੇ ਨੌਜਵਾਨਾਂ ਨੂੰ ਪਿਛਲੇ ਕਈ ਦਿਨਾਂ ਤੋਂ ਧਮਕੀਆਂ ਵੀ ਮਿਲ ਰਹੀਆਂ ਸਨ ਜਿਸ ਨੂੰ ਲੈ ਕੇ ਉਹਨਾਂ ਨੂੰ ਸ਼ੱਕ ਹੈ ਕਿ ਧਮਕੀਆਂ ਦੇਣ ਵਾਲੇ ਲੋਕਾਂ ਵੱਲੋਂ ਹੀ ਉਹਨਾਂ ਦੇ ਨੌਜਵਾਨਾਂ ਨੂੰ ਮਾਰਿਆ ਗਿਆ ਹੈ।,ਉਹਨਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਮਾਮਲੇ ਦੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾਣ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹਨਾਂ ਦੇ ਮੌਤ ਦਾ ਅਸਲ ਕਾਰਨ ਕੀ ਸੀ ਉੱਥੇ ਹੀ ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਸਾਨੂੰ ਇਨਸਾਫ ਨਾ ਮਿਲਿਆ ਤੇ ਸਾਡੇ ਵੱਲੋਂ ਸੜਕ ਜਾਮ ਕਰਨ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।……..

ਉੱਥੇ ਹੀ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਫਿਲਹਾਲ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਪਰਿਵਾਰ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਕੜਾਕੇ ਦੀ ਠੰਡ ਨੇ ਲੋਕਾਂ ਦੇ ਸਰੀਰ ਬਣਾਏ ਬਰਫ

htvteam

ਦੇਖੋ ਕੈਪਟਨ ਅਮਰਿੰਦਰ ਸਿੰਘ ਨਾਲ ਕੀ ਬਣੂ ਜੇ ਕੇਂਦਰ ਨੇ ਰਾਸ਼ਟਰੀ ਆਬਾਦੀ ਰਜਿਸਟਰ ਤਹਿਤ ਕਰਵਾਈ ਮਰਦਮਸ਼ੁਮਾਰੀ

Htv Punjabi

ਵਿਆਹ ਵਾਲੇ ਦਿਨ ਲਾੜੀ ਨੇ ਮੁੰਡੇ ਨੂੰ ਆਹ ਕੀ ਕਰਤਾ

htvteam

Leave a Comment