Htv Punjabi
Uncategorized

ਡਰਾਈਵਰ ਦੀ ਤੇਜ਼ ਰਫਤਾਰ ਨੇ ਪਵਾਏ ਕੀਰਨੇ, ਇੱਕ ਬੱਚੇ ਦੀ ਮੌਤ, ਸਕੂਲ ਵੈਨ ਦਰੱਖਤ ਨਾਲ ਟਕਰਾਈ

ਲੁਧਿਆਣਾ ਜ਼ਿਲ੍ਹੇ ਦੇ ਜਗਰਾਓਂ ‘ਚ ਮੰਗਲਵਾਰ ਸਵੇਰੇ ਸ਼ਹਿਰ ਦੇ ਇਕ ਨਾਮੀ ਪ੍ਰਾਈਵੇਟ ਸਕੂਲ ਦੀ ਤੇਜ਼ ਰਫਤਾਰ ਵੈਨ, ਜੋ ਬੱਚਿਆਂ ਨੂੰ ਘਰ ਤੋਂ ਸਕੂਲ ਲੈ ਕੇ ਜਾ ਰਹੀ ਸੀ, ਦਰੱਖਤ ਨਾਲ ਟਕਰਾ ਗਈ। ਜਿਸ ਕਾਰਨ ਇਕ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਈ ਬੱਚੇ ਜ਼ਖਮੀ ਹੋ ਗਏ। ਮ੍ਰਿਤਕ ਬੱਚਾ ਪਿੰਡ ਅਖਾੜਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਰਾਏਕੋਟ ਰੋਡ ‘ਤੇ ਪਿੰਡ ਅਖਾੜਾ ਅਤੇ ਹੋਰ ਪਿੰਡਾਂ ਤੋਂ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਵੈਨ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਦਰੱਖਤ ਨਾਲ ਟਕਰਾ ਕੇ ਪੂਰੀ ਵੈਨ ਚਕਨਾਚੂਰ ਹੋ ਗਈ। ਇਸ ਹਾਦਸੇ ‘ਚ ਕਈ ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਹਾਦਸੇ ਤੋਂ ਬਾਅਦ ਵੈਨ ‘ਚ ਸਵਾਰ ਬੱਚੇ ਬਹੁਤ ਡਰ ਗਏ ਅਤੇ ਰੋਣ ਲੱਗੇ। ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਦੇ ਬੱਚਿਆਂ ਦੇ ਪਰਿਵਾਰ ਵਾਲੇ ਮੌਕੇ ‘ਤੇ ਪਹੁੰਚ ਗਏ ਅਤੇ ਬੱਚਿਆਂ ਨੂੰ ਲੈ ਗਏ। ਹਾਦਸੇ ਕਾਰਨ ਇੱਕ ਕਿਲੋਮੀਟਰ ਤੱਕ ਜਾਮ ਲੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਵੈਨ ਦਾ ਡਰਾਈਵਰ ਕਾਫੀ ਤੇਜ਼ ਰਫਤਾਰ ਨਾਲ ਬੱਸ ਚਲਾ ਰਿਹਾ ਸੀ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਆਵਾਜਾਈ ਨੂੰ ਚਾਲੂ ਕਰਵਾਇਆ। ਬੱਚੇ ਦੀ ਮੌਤ ਦੀ ਸੂਚਨਾ ਮਿਲਦੇ ਹੀ ਪਿੰਡ ਅਖਾੜਾ ਦੇ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਪਰਿਵਾਰ ਪੁੱਤ ਦੀ ਲਾਸ਼ ਨੂੰ ਦੇਖ ਕੇ ਸਦਮੇ ‘ਚ ਬੇਹੋਸ਼ ਹੋਣ ਲੱਗੇ। ਹਾਦਸਾ ਇੰਨਾ ਭਿਆਨਕ ਸੀ ਕਿ ਬੱਚੇ ਦੇ ਸਿਰ ਦਾ ਇੱਕ ਹਿੱਸਾ ਵੱਖ ਹੋ ਗਿਆ। ਬੱਚੇ ਦੀ ਹਾਲਤ ਦੇਖ ਕੇ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਪਿੰਡ ਵਾਸੀ ਬੱਚੇ ਦੀ ਮੌਤ ਨੂੰ ਲੈ ਕੇ ਇੰਨੇ ਗੁੱਸੇ ‘ਚ ਆ ਗਏ ਕਿ ਉਨ੍ਹਾਂ ਨੇ ਬੱਸ ਨੂੰ ਅੱਗ ਲਾਉਣ ਦੀਆਂ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ।

Related posts

ਆਹ ਬੱਸਾਂ ਵਾਲਿਆਂ ਨੂੰ ਕੀ ਹੋ ਗਿਆ ? ਤਾਲਾਬੰਦੀ ਖੁੱਲ੍ਹਦਿਆਂ ਹੀ ਚੱਲ ਪੇ ਕਸੂਤੇ ਰਾਹ ‘ਤੇ, ਸੜਕਾਂ ‘ਤੇ ਪਾਤਾ ਖੌਰੂ, ਪ੍ਰਸ਼ਾਸ਼ਨ ਨੂੰ ਪਾਤੀਆਂ ਭਾਜੜਾਂ ! 

Htv Punjabi

ਕਾਂਗਰਸੀ ਲੀਡਰ ਦਾ ਘਰੋਂ ਚੁੱਕਕੇ ਕੀਤਾ ਸ਼ਿਕਾਰ , ਵੋਟਾਂ ਤੋਂ ਡੇਢ ਸਾਲ ਪਹਿਲਾਂ ਹੀ ਮਾੜੀ ਸਿਆਸਤ ਸ਼ੁਰੂ

htvteam

ਕਾਨਪੁਰ ‘ਚ ਸਾਬਰਮਤੀ ਐਕਸਪ੍ਰੈੱਸ ਦੇ 25 ਡੱਬੇ ਪਟੜੀ ਤੋਂ ਉਤਰੇ: ਵਾਰਾਣਸੀ ਤੋਂ ਅਹਿਮਦਾਬਾਦ ਜਾ ਰਹੀ ਸੀ ਟ੍ਰੇਨ

htvteam

Leave a Comment