Htv Punjabi
Punjab

ਡੀਜੀਪੀ ਗੌਰਵ ਯਾਦਵ ਪਹੁੰਚੇ ਖਨੌਰੀ ਬਾਰਡਰ, ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਮਿਲੇ

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਦੇ ਖਨੌਰੀ ਬਾਰਡਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਉਹ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ ਹਨ। ਇਸ ਦੌਰਾਨ ਉਨ੍ਹਾਂ ਨਾਲ ਹੋਰ ਵੀ ਪੁਲਿਸ ਅਧਿਕਾਰੀ ਮੌਜੂਦ ਹਨ। ਦੱਸ ਦਈਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਾਰਤ 20ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ, ਜਿਸ ਨੂੰ ਲੈਕੇ ਕਾਫੀ ਚਿੰਤਾ ਜਤਾਈ ਜਾ ਰਹੀ ਹੈ। ਉੱਥੇ ਹੀ ਦੋ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਡੱਲੇਵਾਲ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ।

ਡੱਲੇਵਾਲ ਦਾ ਹਾਲ ਜਾਣਨ ਅਤੇ ਕਿਸਾਨਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਅਸੀਂ ਸਾਰੇ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਤਾਲਮੇਲ ਬਣਾ ਕੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਐਮਰਜੈਂਸੀ ਮੈਡੀਕਲ ਸਹੂਲਤ ਲੈਣ ਦੀ ਅਪੀਲ ਕੀਤੀ ਗਈ ਹੈ। ਪੰਜਾਬ ਸਰਕਾਰ ਦਾ ਤਾਲਮੇਲ ਕਿਸਾਨਾਂ ਨਾਲ ਬਣਿਆ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਵੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕੱਢਿਆ ਜਾਵੇ।

ਡੀਜੀਪੀ ਗੌਰਵ ਯਾਦਵ ਦੇ ਨਾਲ ਪਟਿਆਲਾ ਐਸਐਸਪੀ ਨਾਨਕ ਸਿੰਘ , ਏਡੀਜੀਪੀ ਜਸਕਰਨ ਸਿੰਘ, ਪਟਿਆਲਾ ਰੇਂਜ ਦੇ DIG ਮਨਦੀਪ ਸਿੰਘ ਸਿੱਧੂ ਵੀ ਪਹੁੰਚੇ। ਜਾਣਕਾਰੀ ਮੁਤਾਬਕ ਅੱਜ ਕਿਸਾਨਾਂ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਵੇਗੀ।

Related posts

ਭੱਜੀ ਜਾਂਦੀ ਬੱਸ ਦੀਆਂ ਅਚਾਨਕ ਬਰੇਕਾਂ ਹੋਈਆਂ ਫੇਲ

htvteam

ਰਾਜਵੀਰ ਜਵੰਦਾ ਦੇ ਕਰੋ ਅਤਿੰਮ ਦਰਸ਼ਨ, ਪਤਨੀ ਆਈ ਨਜ਼ਰ, ਸਿੱਧੀਆਂ ਤਸਵੀਰਾਂ

htvteam

ਪ੍ਰਾਈਵੇਟ ਹਸਪਤਾਲਾਂ ਦੇ ਬਾਹਰ ਨਿੱਜੀ ਐਂਬੂਲੈਂਸਾਂ ਵਾਲੇ ਕਰਦੇ ਸੀ ਆਹ ਕੰਮ, ਸਰਕਾਰੀ ਹੁਕਮਾਂ ਨਾਲ ਪਈਆਂ ਭਾਜੜਾਂ

Htv Punjabi

Leave a Comment