Htv Punjabi
Punjab Video

ਤੇਜ਼ ਰਫਤਾਰ ਟਰੱਕ ਨੇ ਮਚਾਇਆ ਕਹਿਰ

ਤੇਜ਼ ਰਫ਼ਤਾਰ ਟਰੱਕ ਦਾ ਕਹਿਰ
ਮੋਤੀ ਨਗਰ ਇਲਾਕੇ ਚ ਹੋਇਆ ਹਾਦਸਾ
ਟਰੱਕ ਨੇ ਤਿੰਨ ਲੋਕਾਂ ਨੂੰ ਮਾਰੀ ਟੱਕਰ
1 ਦੀ ਹਾਲਤ ਗੰਭੀਰ
ਲੁਧਿਆਣਾ ਦੇ ਮੋਤੀ ਨਗਰ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਨੇ ਤਿੰਨ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੰਗਾਮੇ ਵਾਲਾ ਮਾਹੌਲ ਬਣ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਇੱਕ ਨੌਜਵਾਨ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਹੈ। ਮੋਤੀ ਨਗਰ ਇਲਾਕੇ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਤੇਜ਼ ਰਫ਼ਤਾਰ ਟਰੱਕ ਬੇਕਾਬੂ ਹੋ ਕੇ ਤਿੰਨ ਲੋਕਾਂ ਨੂੰ ਟੱਕਰ ਮਾਰ ਗਿਆ। ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਅਤੇ ਟਰੱਕ ਚਾਲਕ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

ਪੀੜਤ ਨੌਜਵਾਨ ਨੇ ਦੱਸਿਆ ਕਿ ਉਹ ਵੀ ਇਸ ਹਾਦਸੇ ਦਾ ਸ਼ਿਕਾਰ ਹੋ ਸਕਦਾ ਸੀ, ਪਰ ਸਮੇਂ ਸਿਰ ਸੂਝ-ਬੂਝ ਦਿਖਾਉਂਦੇ ਹੋਏ ਸਾਈਡ ਹੋ ਗਿਆ ਜਿਸ ਕਾਰਨ ਉਸ ਦੀ ਜਾਨ ਬਚ ਗਈ। ਨੌਜਵਾਨ ਨੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਾਦਸੇ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਗੱਲ ਕਹਿ ਰਹੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਆਹ ਮੁੰਡੇ ਨੇ ਬਾਬਾ ਸਾਹਿਬ ਦੀ ਮੂਰਤੀ ਨਲ ਕੀਤੀ ਗੰ। ਦੀ ਕ ਰਤੂ ਤ !

htvteam

ਕਦੇ ਆਟੋ ਰਿਕਸ਼ਾ, ਕਦੇ ਹੋਮ ਡਿਲੀਵਰੀ ਬੋਆਏ ਤੇ ਕਦੇ ਸਬਜ਼ੀ ਦੀ ਰੇਹੜੀ ਲਾਉਣ ਵਾਲੇ ਇਸ ਅਧਿਆਪਕ ਨੂੰ ਆਖ਼ਰਕਾਰ ਕੋਰੋਨਾ ਨੇ ਤੋੜ ਦਿੱਤਾ, ਫੇਰ ਦੇਖੋ ਕੀ ਕੀਤਾ !

Htv Punjabi

ਸਪਾ ਸੈਂਟਰ ਚ ਚੱਲ ਰਿਹਾ ਸੀ ਸੀਨ !

htvteam

Leave a Comment