ਭਰਾ ਨੇ ਹੀ ਭਰਾ ਦੇ ਟੱਬਰ ‘ਤੇ ਚਾੜ੍ਹ ‘ਤੀ ਗੱਡੀ
ਮਚ ਗਿਆ ਚੀਕ ਚਿਹਾੜਾ, CCTV ‘ਚ ਕੈਦ ਹੋਇਆ ਘਟਨਾ
ਭਰਾ, ਪਤਨੀ ਤੇ ਬੇਟੀ ਹੋਈ ਜ਼ਖਮੀ ਹਸਪਤਾਲ ਦਾਖਿਲ
ਪੁਲਿਸ ਨੇ ਮਾਮਲਾ ਦਰਜ਼ ਕਰਕੇ ਜਾਂਚ ਕੀਤੀ ਸ਼ੁਰੂ
ਮੋਗਾ ਗਾ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਮੋਗਾ ਦੇ ਧਰਮਕੋਟ ਸ਼ਹਿਰ ਦੇ ਪਿੰਡ ਗੱਟੀ ਜੱਟਾ ਵਿੱਚ ਜਾਇਦਾਦ ਦੇ ਝਗੜੇ ਨੇ ਉਸ ਸਮੇਂ ਭਿਆਨਕ ਰੂਪ ਧਾਰ ਲਿਆ ਜਦੋਂ ਛੋਟੇ ਭਰਾ ਨੇ ਆਪਣੀ ਗੱਡੀ ਵੱਡੇ ਭਰਾ ਦੇ ਪਰਿਵਾਰ ਉੱਤੇ ਚੜ੍ਹਾ ਦਿੱਤੀ। ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜੋ ਕਿ ਕਾਫ਼ੀ ਡਰਾਉਣੀ ਅਤੇ ਪ੍ਰੇਸ਼ਾਨ ਕਰਨ ਵਾਲੀ ਹੈ।
ਜਾਣਕਾਰੀ ਅਨੁਸਾਰ ਗੱਟੀ ਜੱਟਾ ਪਿੰਡ ਦੇ ਰਹਿਣ ਵਾਲੇ ਸੁਰਜੀਤ ਸਿੰਘ ਦੇ ਤਿੰਨ ਪੁੱਤਰ ਹਨ ਜੋ ਵੱਖ-ਵੱਖ ਰਹਿੰਦੇ ਹਨ। ਸੁਰਜੀਤ ਸਿੰਘ ਆਪਣੀ ਪਤਨੀ ਅਤੇ ਛੋਟੇ ਪੁੱਤਰ ਦਿਲਬਾਗ ਸਿੰਘ ਨਾਲ ਰਹਿੰਦਾ ਸੀ। ਲਗਭਗ ਇੱਕ ਮਹੀਨਾ ਪਹਿਲਾਂ ਜਾਇਦਾਦ ਦੇ ਝਗੜੇ ਕਾਰਨ ਦਿਲਬਾਗ ਸਿੰਘ ਨੇ ਆਪਣੇ ਮਾਪਿਆਂ ਨੂੰ ਘਰੋਂ ਕੱਢ ਦਿੱਤਾ ਸੀ। ਇਸ ਤੋਂ ਬਾਅਦ ਸੁਰਜੀਤ ਸਿੰਘ ਆਪਣੀ ਪਤਨੀ ਨਾਲ ਆਪਣੇ ਵੱਡੇ ਪੁੱਤਰ ਗੁਰਵਿੰਦਰ ਸਿੰਘ ਕੋਲ ਰਹਿਣ ਲੱਗ ਪਿਆ। ਦਿਲਬਾਗ ਸਿੰਘ ਇਸ ਗੱਲ ਨੂੰ ਲੈ ਕੇ ਆਪਣੇ ਵੱਡੇ ਭਰਾ ਨਾਲ ਰੰਜਿਸ਼ ਰੱਖਣ ਲੱਗ ਪਿਆ। ਕਾਰ ਚ ਪੂਰੇ ਪਰਿਵਾਰ ਨੂੰ ਇਕੱਠਾ ਦੇਖ ਕੇ ਉਸਨੇ ਪਹਿਲਾਂ ਆਪਣੀ ਪਤਨੀ ਨੂੰ ਕਾਰ ਵਿੱਚੋਂ ਬਾਹਰ ਕੱਢਿਆ ਅਤੇ ਫਿਰ ਤੇਜ਼ ਰਫ਼ਤਾਰ ਨਾਲ ਕਾਰ ਭਜਾ ਕੇ ਆਪਣੇ ਵੱਡੇ ਭਰਾ ਗੁਰਵਿੰਦਰ ਸਿੰਘ ਦੇ ਪਰਿਵਾਰ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਵਿੱਚ ਗੁਰਵਿੰਦਰ ਸਿੰਘ, ਉਸ ਦੀ ਪਤਨੀ ਅਤੇ ਧੀ ਗੰਭੀਰ ਜ਼ਖਮੀ ਹੋ ਗਏ। ਰੌਲਾ ਸੁਣ ਕੇ, ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਜ਼ਖਮੀਆਂ ਨੂੰ ਇਲਾਜ ਲਈ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..