Htv Punjabi
Punjab Video

ਦਿੱਲੀ CM ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ?

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ‘ਆਪ’ ਉਮੀਦਵਾਰ ਨਾਲ ਮਿਲ ਕੇ ਵਿਧਾਨ ਸਭਾ ਹਲਕਾ ਅਕਲਤਾਰਾ ‘ਚ ਵੱਖ-ਵੱਖ ਥਾਵਾਂ ‘ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।ਭਾਜਪਾ ‘ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪਹਿਲਾਂ ਦਿੱਲੀ ਅਤੇ ਪੰਜਾਬ ‘ਚ ਭਾਜਪਾ ਦਾ ਸਫਾਇਆ ਕੀਤਾ, ਹੁਣ ਛੱਤੀਸਗੜ੍ਹ ‘ਚ ਵੀ ਭਾਜਪਾ ਦਾ ਸਫਾਇਆ ਕਰਾਂਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਜਿੱਥੇ ਵੀ ਜਾਂਦਾ ਹੈ, ਭਾਜਪਾ ਦਾ ਸਫਾਇਆ ਹੋ ਜਾਂਦਾ ਹੈ, ਇਸ ਲਈ ਭਾਜਪਾ ਸਰਕਾਰ ਉਨ੍ਹਾਂ ਨੂੰ ਜੇਲ੍ਹ ਵਿੱਚ ਡੱਕਣ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਅਸੀਂ ਭਾਜਪਾ ਦੀ ਧਮਕੀ ਤੋਂ ਡਰਨ ਵਾਲੇ ਲੋਕ ਨਹੀਂ ਹਾਂ। ਅਸੀਂ ਉਹ ਲੋਕ ਹਾਂ ਜੋ ਅੰਦੋਲਨ ਤੋਂ ਨਿਕਲੇ ਹਾਂ। ਅਸੀਂ ਜੇਲ੍ਹ ਜਾਣ ਤੋਂ ਨਹੀਂ ਡਰਦੇ।

ਸ਼ਰਾਬ ਨੀਤੀ ਮਾਮਲੇ ‘ਚ ਜਾਂਚ ਏਜੰਸੀ ਈਡੀ ਸਾਹਮਣੇ ਅਰਵਿੰਦ ਕੇਜਰੀਵਾਲ ਨੇ ਪੇਸ਼ ਹੋਣਾ ਸੀ। ਪਰ ਹੁਣ ਉਹ ਈਡੀ ਸਾਹਮਣੇ ਪੇਸ਼ ਨਹੀਂ ਹੋਏ ।ਕੇਜਰੀਵਾਲ ਨੇ ਈਡੀ ਨੂੰ ਜਵਾਬ ਦਿੱਤਾ ਹੈ ਕਿ ਇਹ ਨੋਟਿਸ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਹੈ। ਇਹ ਨੋਟਿਸ ਭਾਜਪਾ ਦੇ ਇਸ਼ਾਰੇ ‘ਤੇ ਭੇਜਿਆ ਗਿਆ ਹੈ, ਇਹ ਯਕੀਨੀ ਬਣਾਉਣ ਲਈ ਕਿ ਮੈਂ ਚਾਰ ਰਾਜਾਂ ‘ਚ ਚੋਣ ਪ੍ਰਚਾਰ ਲਈ ਨਾ ਜਾਵਾਂ।,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….

Related posts

ਸੁੱਖਣਵਾਲਾ ਮਾਮਲੇ ‘ਚ ਵੱਡਾ ਖੁਲਾਸਾ,ਰੁਪਿੰਦਰ ਕੌਰ ਨੂੰ VIP ਟਰੀਟਮੈਂਟ !

htvteam

ਆਹ ਨੁਸਕਾ ਅਜ਼ਮਾਓ ਬਵਾਸੀਰ ਨੂੰ 10 ਦਿਨਾਂ ‘ਚ ਭੁੱਲ ਜਾਓ

htvteam

ਅੱਧੀ ਰਾਤ ਨੂੰ ਕੰਧ ‘ਚ ਮੋਰੀ ਕਰਕੇ ਮੁੰਡੇ ਨੇ ਦੇਖੋ ਕੀ ਕੀਤਾ

htvteam

Leave a Comment