Htv Punjabi
Punjab Video

ਦੁਬਈ ਗਏ ਨੌਜਵਾਨ ਦੀ ਦਿਮਾਗ ਦੀ ਨਾੜੀ ਫਟਣ ਕਾਰਨ ਮੌਤ

ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਇਹ ਦ੍ਰਿਸ਼ ਹੈ ਜ਼ਿਲ੍ਹਾ ਅੰਮ੍ਰਿਤਸਰ ਦੀ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਮੋਹਨ ਭੰਡਾਰੀਆਂ ਦਾ, ਜਿੱਥੇ ਦਾ 37 ਸਾਲਾਂ ਨੌਜਵਾਨ ਰਣਜੀਤ ਸਿੰਘ ਆਪਣੇ ਪਰਿਵਾਰ ਦੇ ਮਾਲੀ ਹਾਲਾਤਾਂ ਨੂੰ ਸੁਧਾਰਨ ਦੀ ਕੋਸ਼ਿਸ਼ ‘ਚ ਕੁਝ ਵਰ੍ਹੇ ਪਹਿਲਾਂ ਦੁਬਈ ਮਿਹਨਤ ਮਜ਼ਦੂਰੀ ਕਰਨ ਲਈ ਗਿਆ ਸੀ। ਓਥੇ ਉਹ ਦੁਬਈ ਦੀ ਇਕ ਕੰਪਨੀ ‘ਚ ਬਤੌਰ ਡਰਾਈਵਰ ਕੰਮ ਕਰਨ ਲੱਗ ਪਿਆ, ਪਰ ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤਾਂ ‘ਚ ਉਸ ਦੀ ਕੰਪਨੀ ਨੇ ਉਸ ਨੂੰ ਕੰਮ ਤੋਂ ਜੁਆਬ ਦੇ ਦਿੱਤਾ ਸੀ। ਜਿਸ ਕਾਰਨ ਉਸ ਨੇ ਵਾਪਸ ਪੰਜਾਬ ਆਪਣੇ ਘਰ ਆਉਣ ਲਈ ਬੀਤੀ 18 ਜਨਵਰੀ ਦੀ ਟਿਕਟ ਵੀ ਖਰੀਦ ਲਈ ਸੀ ਪਰ ਕੰਮ ਖੁੱਸਣ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਿਹਾ ਰਣਜੀਤ ਸਿੰਘ 16 ਜਨਵਰੀ ਨੂੰ ਅਚਾਨਕ ਚੱਕਰ ਖਾ ਕੇ ਜ਼ਮੀਨ ਤੇ ਡਿੱਗ ਪਿਆ, ਜਿਸ ਦੀ 17 ਜਨਵਰੀ ਨੂੰ ਹਪਸਤਾਲ ‘ਚ ਦਿਮਾਗ ਦੀ ਨਾੜੀ ਫਟਣ ਕਾਰਨ ਮੌਤ ਹੋ ਗਈ ਸੀ।

Related posts

ਆਹ ਵੀਡੀਓ ਦੇਖ ਕੇ ਪੁ-ਲਿਸ ਵੀ ਹੋਈ ਸ਼ਰ-ਮਸ਼ਾਰ

htvteam

ਸਿਹਤ ਮੰਤਰੀ ਨੇ ਸਰਕਾਰੀ ਹਸਪਤਾਲਾਂ ਲਈ ਕਰਤਾ ਆਹ ਵੱਡਾ ਐਲਾਨ

Htv Punjabi

ਭਾਈ ਅੰਮ੍ਰਿਤਪਾਲ ਸਿੰਘ ਦੇ 6 ਸਾਥੀ ਪੁਲਿਸ ਹਿਰਾਸਤ ‘ਚ, ਭਾਈ ਸਾਹਿਬ ਦੀ ਕਿਸੇ ਵੇਲੇ ਵੀ ਹੋ ਸਕਦੀ ਗ੍ਰਿਫਤਾਰੀ

htvteam