ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਾਂਡ ਦੇ ਮੁੱਖ ਦੋਸ਼ੀ ਲਾਰੈਂਸ ਬਿਸ਼ਨੋਈ ਤੋਂ ਇੱਕ ਅਹਿਮ ਜਾਣਕਾਰੀ ਹਾਸਲ ਕੀਤੀ ਹੈ। ਲਾਰੇਂਸ ਬਿਸ਼ਨੋਈ ਨੇ ਪੁੱਛਗਿੱਛ ‘ਚ ਇਕ ਹੋਰ ਗੈਂਗਸਟਰ ਦਾ ਨਾਂ ਦੱਸਿਆ। ਇਸ ਗੈਂਗਸਟਰ ਦਾ ਨਾਂ ਹੈ ਗੋਰਾ | ਹੈਰਾਨਗੀ ਵਾਲੀ ਗੱਲ ਇਹ ਹੈ ਕਿ ਗੋਰਾ ਕੈਨੇਡਾ ਦੇ ਬੈਠੇ ਗੈਂਗਸਟਰ ਗੋਲਡੀ ਬਰਾੜ ਦਾ ਜੀਜਾ ਦੱਸਿਆ ਜਾ ਰਿਹਾ ਹੈ |
ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਗੋਲਡੀ ਬਰਾੜ ਦੇ ਜੀਜੇ ਗੋਰੇ ਨੂੰ ਹੁਸ਼ਿਆਰਪੁਰ ਜੇਲ੍ਹ ਤੋਂ ਲਿਆਂਦਾ ਹੈ | ਜਿੱਥੇ ਮੋਹਾਲੀ ਸਥਿਤ ਸੀਆਈਏ ਦਫ਼ਤਰ ਵਿਖੇ ਲਾਰੈਂਸ ਬਿਸ਼ਨੋਈ ਅਤੇ ਗੋਰਾ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾ ਰਹੀ ਹੈ |
ਸੂਤਰਾਂ ਦੇ ਹਵਾਲੇ ਨਾਲ ਇਹ ਵੀ ਪਤਾ ਲੱਗੇ ਕਿ ਜਦੋਂ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਂਦਾ ਗਿਆ ਹੈ, ਉਦੋਂ ਤੋਂ ਉਹ ਪੰਜਾਬ ਪੁਲਿਸ ਨੂੰ ਸਹਿਯੋਗ ਨਹੀਂ ਦੇ ਰਿਹਾ ਹੈ ਅਤੇ ਕਿਸੇ ਵੀ ਸਵਾਲ ਦਾ ਸਿੱਧਾ ਜਵਾਬ ਨਹੀਂ ਦੇ ਰਿਹਾ ਹੈ।
