Htv Punjabi
Crime Punjab Video

ਪਤੀ ਪਤਨੀ ਕਰਦੇ ਸੀ ਅਜਿਹਾ ਗਲਤ ਕੰਮ, ਪਿਆ ਛਾਪਾ

ਨਸ਼ਾ ਤਸਕਰ ਪਤੀ ਪਤਨੀ ਵੱਲੋਂ ਪੰਚਾਇਤੀ ਜ਼ਮੀਨ ‘ਤੇ ਬਣਾਇਆ ਘਰ
ਪ੍ਰਸ਼ਾਸਨ ਨੇ ਚਲਾਇਆ ਪੀਲ਼ਾ ਪੰਜਾ, ਕੀਤਾ ਢਹਿ ਢੇਰੀ
ਐਨਡੀਪੀਐਸ ਐਕਤ ਤਹਿਤ 17 ਵੱਖ-ਵੱਖ ਕੇਸਾਂ ਦਾ ਕਰ ਰਹੇ ਨੇ ਸਾਹਮਣਾ
ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਰੋਕਥਾਮ ਲਈ ਸ਼ੁਰੂ
ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਪਿੰਡ ਸੇਚਾਂ ਵਿਖੇ ਨਸ਼ਾ ਤਸਕਰਾਂ ਵੱਲੋਂ ਪੰਚਾਇਤੀ ਜ਼ਮੀਨ ਉੱਪਰ ਬਣਾਏ ਘਰ ਉੱਪਰ ਬੀ. ਡੀ.ਪੀ.ਓ. ਦੇ ਹੁਕਮਾਂ ‘ਤੇ ਪੀਲਾ ਪੰਜਾ ਚਲਾਇਆ ਗਿਆ ਹੈ । ਥਾਣਾ ਸੁਲਤਾਨਪੁਰ ਲੋਧੀ ਤਹਿਤ ਪੈਂਦੇ ਪਿੰਡ ਸੇਚਾਂ ਵਿਖੇ ਸਰਬਜੀਤ ਸਿੰਘ ਉਰਫ ਬੱਬੀ ਪੁੱਤਰ ਜਰਨੈਲ ਸਿੰਘ ਵਾਸੀ ਸੇਚਾਂ ਤੇ ਉਸਦੀ ਪਤਨੀ ਜਸਪਾਲ ਕੌਰ ਉਰਫ ਸੁਮਨ ਪਤਨੀ ਸਰਬਜੀਤ ਸਿੰਘ ਵੱਲੋਂ ਪਿੰਡ ਵਿਖੇ ਲਗਭਗ 7 ਮਰਲੇ ਪੰਚਾਇਤੀ ਥਾਂ ਉੱਪਰ ਕਬਜ਼ਾ ਕਰਕੇ ਘਰ ਬਣਾਇਆ ਹੋਇਆ ਸੀ । ਦੋਵੇਂ ਪਤੀ ਪਤਨੀ ਐਨ ਡੀ ਪੀ ਐਸ ਦੇ 17 ਕੇਸਾਂ ਦਾ ਸਾਹਮਣਾ ਕਰ ਰਹੇ ਹਨ , ਜਿਸ ਵਿੱਚੋਂ ਪਤੀ ਉੱਪਰ 10 ਤੇ ਪਤਨੀ ਉੱਪਰ 7 ਕੇਸ ਦਰਜ ਹਨ ।

ਐਸ ਐਸ ਪੀ ਕਪੂਰਥਲਾ ਸ੍ਰੀ ਗੌਰਵ ਤੂਰਾ ਨੇ ਦੱਸਿਆ ਕਿ ਬੀ ਡੀ ਪੀ ਓ ਸੁਲਤਾਨਪੁਰ ਲੋਧੀ ਵੱਲੋਂ ਦਿੱਤੇ ਹੁਕਮਾਂ ਅਨੁਸਾਰ ਪੁਲਿਸ ਵੱਲੋਂ ਨਜਾਇਜ ਕਬਜਾਕਾਰ ਉੱਪਰ ਕਾਰਵਾਈ ਕੀਤੀ ਗਈ ਹੈ। ਬੀ ਡੀ ਪੀ ਓ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਵੱਲੋਂ ਸਰਬਜੀਤ ਸਿੰਘ ਤੇ ਉਸਦੀ ਪਤਨੀ ਨੂੰ ਪੰਚਾਇਤੀ ਥਾਂ ਖਾਲੀ ਕਰਨ ਲਈ ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 34 ਤਹਿਤ 3 ਵਾਰ ਨੋਟਿਸ ਜਾਰੀ ਕੀਤਾ ਗਿਆ ਪਰ ਸਬੰਧਿਤ ਨਜਾਇਜ ਕਾਬਜਕਾਰ ਵੱਲੋਂ ਥਾਂ ਖਾਲੀ ਨਹੀਂ ਕੀਤੀ ਗਈ ।

ਤੂਰਾ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਨਸ਼ੇ ਦੀ ਕਾਲੀ ਕਮਾਈ ਨਾਲ ਕੀਤੀਆਂ ਗਈਆਂ ਨਜਾਇਜ ਉਸਾਰੀਆਂ ਵਿਰੁੱਧ ਕਾਰਵਾਈ ਜਾਰੀ ਰਹੇਗੀ ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਆਹ ਬੰਦਾ ਕਾਰ ‘ਚ ਅਜਿਹਾ ਕੀ ਕਰ ਰਿਹਾ ਸੀ, ਪੁਲਿਸ ਮੁਲਾਜ਼ਮਾਂ ਨੇ ਦੇਖੀ ਆਹ ਕਰਤੂਤ

htvteam

ਅੱਧੀ ਰਾਤ ਨੂੰ ਚੋਰੀ – ਚੋਰੀ ਮਾਂ ਬਲਾਉਂਦੀ ਸੀ ਆਪਣੇ ਆ-ਸ਼ਕ ਨੂੰ ਘਰੇ

htvteam

ਗਲ਼ਤ ਜਨਾਨੀ ਨੇ ਭਗਵੰਤ ਮਾਨ ਨੂੰ ਕੀਤਾ ਸੀ ਚੈਲੇਂਜ

htvteam

Leave a Comment