ਭਾਰਤ-ਕੈਨੇਡਾ ਵਿਵਾਦ ਵਿਚਾਲੇ ਪਰਵਾਸੀ ਪੰਜਾਬੀਆਂ ਨੂੰ ਵੀਜ਼ੇ ਸਬੰਧੀ ਵੱਡੀਆਂ ਦਿੱਕਤਾਂ ਆ ਰਹੀਆਂ ਹਨ। ਇੱਕ ਪਾਸੇ ਕੈਨੇਡਾ ਵੱਲੋਂ ਆਪਣੇ ਡਿਪਲੋਮੈਟ ਵਾਪਸ ਬਲਾਉਣ ਕਰਕੇ ਭਾਰਤ ਅੰਦਰ ਕੈਨੇਡਾ ਦੀ ਵੀਜ਼ੇ ਲਈ ਲੋਕ ਖੱਜਲ-ਖੁਆਰ ਹੋ ਰਹੇ ਹਨ, ਉੱਥੇ ਹੀ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਦੇਣ ਉੱਪਰ ਰੋਕ ਲਾਈ ਹੋਈ ਹੈ। ਇਸ ਦਾ ਸਭ ਤੋਂ ਵੱਧ ਅਸਰ ਪੰਜਾਬੀਆਂ ਉਪਰ ਪੈ ਰਿਹਾ ਹੈ।ਇਸ ਨੂੰ ਲੈ ਕੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਦੇਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹ ਮੰਤਰੀ ਅਮਿਤ ਸ਼ਾਹ ਨੂੰ ਵੀਡੀਓ ਜਾਰੀ ਕਰਕੇ ਅਪੀਲ ਕੀਤੀ ਹੈ ਕਿ ਤੁਰੰਤ ਬੀਜੇਪੀ ਜਾਰੀ ਕੀਤੇ ਜਾਣ ਤਾਂ ਕਿ ਜਿਹੜੇ ਕੈਨੇਡਾ ਬੈਠੇ ਪੰਜਾਬੀ ਉਹ ਭਾਰਤ ਆਉਣਾ ਚਾਹੁੰਦੇ ਨੇ ਉਹ ਆ ਜਾਣ,,,,,,
ਦੱਸ ਦਈਏ ਕਿ ਹਰਦੀਪ ਸਿੰਘ ਨਿੱਝਰ ਨਾਲ ਵਾਪਰੀ ਘਟਨਾ ਦੀ ਸੂਈ ਭਾਰਤੀ ਖੁਫੀਆ ਏਜੰਸੀਆਂ ਵੱਲ ਸੇਧਤ ਹੋਣ ਮਗਰੋਂ ਕੈਨੇਡਾ-ਭਾਰਤ ਸਬੰਧਾਂ ਵਿੱਚ ਪੈਦਾ ਹੋਏ ਤਣਾਅ ਕਰਕੇ ਭਾਰਤ ਸਰਕਾਰ ਨੇ ਕੈਨੇਡਾ ਤੋਂ ਭਾਰਤ ਲਈ ਵੀਜ਼ਾ ਸੇਵਾਵਾਂ ਮੁਅੱਤਲ ਕੀਤੀਆਂ ਹੋਈਆਂ ਹਨ, ਜਿਸ ਕਾਰਨ ਭਾਰਤ ਜਾਣ ਵਾਲੇ ਲੋਕ ਕਾਫੀ ਦਿੱਕਤ ਮਹਿਸੂਸ ਕਰ ਰਹੇ ਹਨ।,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………