Htv Punjabi
Punjab

ਪੁਲਿਸ ਨੇ 4 ਮੁਲਾਜ਼ਮਾ ਨੂੰ ਕਾਬੂ ਕਰ 25 ਮੋਟਰਸਾਇਕਲ ਅਤੇ 2 ਐਕਟਿਵਾ ਕੀਤੇ ਬਰਾਮਦ

ਫ਼ਿਰੋਜ਼ਪੁਰ ਸੀ ਆਈ ਸਟਾਫ਼ ਪੁਲਿਸ ਨੂੰ ਉਦੋਂ ਵੱਡੀ ਸਫਲਤਾ ਮਿਲੀ ਜਦੋ ਵੱਖ ਵੱਖ ਜ਼ਿਲ੍ਹਿਆਂ ਚ ਲੁਟ – ਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਲੁਟੇਰੇ ਗਰੋਹ ਆਦ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਜ਼ਿਲ੍ਹਾ ਪੁਲੀਸ ਵੱਲੋਂ ਸੀਨੀਅਰ ਕਪਤਾਨ ਪੁਲੀਸ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿੱਢੀ ਮੁਹਿੰਮ ਅਧੀਨ ਉਦੋਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲੀਸ ਨੇ ਖੋਹ ਅਤੇ ਚੋਰੀ ਕੀਤੇ ਮੋਟਰਸਾਈਕਲਾਂ ਸਮੇਤ ਚਾਰ ਦੋਸ਼ੀਆ ਨੂੰ ਕਾਬੂ ਕਰਨ ਚ ਸਫਲਤਾ ਹਾਸਲ ਕੀਤੀ । ਸੀਨੀਅਰ ਕਪਤਾਨ ਪੁਲੀਸ ਭਾਗੀਰਥ ਸਿੰਘ ਮੀਨਾ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਦੱਸਿਆ ਕਿ ਪੁਲੀਸ ਨੇ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਖਿਲਾਫ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ ਜਿਸ ਤਹਿਤ ਪੁਲੀਸ ਕਪਤਾਨ ਇਨਵੈਸਟੀਗੇਸ਼ਨ ਗੁਰਮੀਤ ਸਿੰਘ ਚੀਮਾ , ਰਵਿੰਦਰਪਾਲ ਸਿੰਘ ਉਪ ਕਪਤਾਨ ਪੁਲਸ ਇਨਵੈਸਟੀਗੇਸ਼ਨ ਦੀ ਅਗਵਾਈ ਹੇਠ ਸੀ. ਆਈ. ਏ ਸਟਾਫ ਫਿਰੋਜ਼ਪੁਰ ਦੇ ਸਬ ਇੰਸਪੈਕਟਰ ਪਿੱਪਲ ਸਿੰਘ , ਸਹਾਇਕ ਥਾਣੇਦਾਰ ਰਾਜੇਸ਼ ਕੁਮਾਰ ਨੇ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ ਪਿੰਡ ਝੋਕ ਹਰੀ ਹਰ ਦੀ ਦਾਣਾ ਮੰਡੀ ਵਿਚੋਂ ਚਾਰ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ । ਜਿਨ੍ਹਾਂ ਕੋਲੋਂ ਪੁੱਛਗਿੱਛ ਦੌਰਾਨ ਚੋਰੀ ਕੀਤੇ 25 ਮੋਟਰਸਾਈਕਲ ਅਤੇ 2 ਐਕਟਿਵਾ ਬਰਾਮਦ ਕੀਤੀਆਂ ਗਈਆਂ ।


ਪੁਲੀਸ ਨੇ ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਕਾਲੂ ਪੁੱਤਰ ਬਲਵਿੰਦਰ ਸਿੰਘ ਵਾਸੀ ਨੇਡ਼ੇ ਭੱਠਾ ਵਲਟੋਹਾ ਰੋੜ ਅਮਰਕੋਟ ਥਾਣਾ ਵਲਟੋਹਾ ਜ਼ਿਲ੍ਹਾ ਅੰਮ੍ਰਿਤਸਰ ਹਾਲ ਵਾਸੀ ਬਾਂਸੀ ਗੇਟ ਫਿਰੋਜ਼ਪੁਰ ਸ਼ਹਿਰ , ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਜੋਗਿੰਦਰ ਸਿੰਘ ਵਾਸੀ ਨੇੜੇ ਦਾਣਾ ਮੰਡੀ ਅਮਰਕੋਟ ਥਾਣਾ ਵਲਟੋਹਾ ਜ਼ਿਲਾ ਤਰਨਤਾਰਨ ਹਾਲ ਵਾਸੀ ਬਸਤੀ ਬੱਗੇ ਕੇ ਥਾਣਾ ਆਰਿਫ਼ ਕੇ ਫ਼ਿਰੋਜ਼ਪੁਰ , ਦਲਜੀਤ ਉਰਫ ਮੱਤੀ ਪੁੱਤਰ ਸਵਰਨ ਸਿੰਘ ਵਾਸੀ ਇਲਮੇਵਾਲਾ ਥਾਣਾ ਆਰਿਫ ਕੇ ਫ਼ਿਰੋਜ਼ਪੁਰ , ਅਨੂਪ ਸਿੰਘ ਉਰਫ ਅਨੂਪਾ ਪੁੱਤਰ ਮੰਗਲ ਸਿੰਘ ਵਾਸੀ ਇਲਮੇਵਾਲਾ ਥਾਣਾ ਆਰਿਫ਼ ਕੇ ਫ਼ਿਰੋਜ਼ਪੁਰ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ ।


ਸੀਨੀਅਰ ਕਪਤਾਨ ਪੁਲੀਸ ਨੇ ਦੱਸਿਆ ਕਿ ਫਡ਼ੇ ਗਏ ਮੁਲਜ਼ਮਾਂ ਪਾਸੋਂ ਪੁੱਛਗਿੱਛ ਜਾਰੀ ਹੈ ਅਤੇ ਵੱਡੀਆਂ ਬਰਾਮਦਗੀਆਂ ਹੋਣ ਦੀ ਆਸ ਹੈ
ਸੀਨੀਅਰ ਕਪਤਾਨ ਪੁਲੀਸ ਭਾਗੀਰਥ ਸਿੰਘ ਮੀਨਾ ਨੇ ਇਹ ਵੀ ਦੱਸਿਆ ਕਿ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਮੁਲਾਜ਼ਮ ਮਨਪ੍ਰੀਤ ਸਿੰਘ ਉਰਫ ਕਾਲਾ ਪੁੱਤਰ ਬਲਵਿੰਦਰ ਸਿੰਘ ਖ਼ਿਲਾਫ਼ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਅਮ੍ਰਿਤਸਰ ਅਤੇ ਤਰਨਤਾਰਨ ਦੇ ਵੱਖ ਵੱਖ ਥਾਣਿਆ ਅੰਦਰ 4 ਮੁਕੱਦਮੇ ਐੱਨ ਡੀ ਪੀ ਐੱਸ ਅਧੀਨ ਦਰਜ ਹਨ ਅਤੇ ਮੁਲਜ਼ਮ ਦਲਜੀਤ ਉਰਫ ਮੱਤੀ ਖ਼ਿਲਾਫ਼ ਪੁਲੀਸ ਥਾਣਾ ਆਰਿਫ ਕੇ ਅੰਦਰ ਚੋਰੀ ਆਦਿ ਦੋਸ਼ਾਂ ਅਧੀਨ ਦੀ ਮੁਕੱਦਮਾ ਦਰਜ ਹੈ ।

Related posts

ਹੁਣੇ – ਹੁਣੇ ਪੰਜਾਬ ‘ਚ ਹੋਈ ਵੱਡੀ ਡਕੈਤੀ; ਦੇਖੋ ਵੀਡੀਓ

htvteam

ਟਿੱਬਿਆਂ ‘ਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਪੁਲਿਸ ਮੁਕਾਬਲਾ

htvteam

ਮੁੰਡੇ ਦੇ ਮੋਟਰਸਾਇਕਲ ‘ਤੇ ਟੌਰ ਨਾਲ ਬੈਠੀ ਜਾ ਰਹੀ ਸੀ ਭਾਬੀ

htvteam