Htv Punjabi
Punjab Video

ਪੰਜਾਬ ‘ਚ ਕਣਕ ਨੂੰ ਲੈਕੇ ਟੁੱਟੇ ਰਿਕਾਰਡ…..

ਪੰਜਾਬ ਵਿੱਚ ਇਸ ਵਾਰ ਕਣਕ ਦੀ ਖਰੀਦ ਨੂੰ ਲੈ ਕੇ ਸਰਕਾਰ ਵੱਲੋਂ ਵੱਡੇ ਦਾਅਵੇ
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ
ਮੰਤਰੀ ਸ਼ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਦਾਣਾ ਮੰਡੀ ਦਾ ਦੌਰਾ ਕੀਤਾ ਅਤੇ ਖਰੀਦ ਦੇ ਅੰਕੜੇ ਸਾਂਝੇ ਕੀਤੇ
ਪੰਜਾਬ ਵਿੱਚ ਕਣਕ ਦੀ ਖਰੀਦ ਦਾ ਸਿਲਸਿਲਾ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕਾ ਹੈ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਚਾਰ ਸਾਲਾਂ ਦੇ ਮੁਕਾਬਲੇ ਇਸ ਵਾਰ ਕਣਕ ਦੀ ਖਰੀਦ ਅਤੇ ਚੁਕਾਈ ਦਾ ਰਿਕਾਰਡ ਬਹੁਤ ਸ਼ਾਨਦਾਰ ਰਿਹਾ ਹੈ।

ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 39 ਲੱਖ ਮੀਟ੍ਰਿਕ ਟਨ ਕਣਕ ਪਹੁੰਚ ਚੁੱਕੀ ਹੈ, ਜਿਸ ਵਿੱਚੋਂ 34 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅਨੁਸਾਰ ਕਿਸਾਨਾਂ ਨੂੰ ਐਮ.ਐਸ.ਪੀ (MSP) ਦੇ ਤੌਰ ‘ਤੇ ਹੁਣ ਤੱਕ 1818 ਕਰੋੜ ਰੁਪਏ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਜਾ ਚੁੱਕੇ ਹਨ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਖੁਦ ਸੰਗਰੂਰ ਦੀ ਮੰਡੀ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਭਰੋਸਾ ਦਿਵਾਇਆ ਕਿ ਖਰੀਦ ਪ੍ਰਕਿਰਿਆ ਨੂੰ 15 ਮਈ ਤੱਕ ਸੁਚਾਰੂ ਢੰਗ ਨਾਲ ਚਲਾਇਆ ਜਾਵੇਗਾ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਐਮਐਸਪੀ, ਬਿਜਲੀ ਅਤੇ ਬੀਜਾਂ ਦੇ ਬਿੱਲਾਂ ‘ਤੇ ਜਾਰੀ ਰਹੇਗਾ ਅੰਦੋਲਨ

htvteam

ਰਾਤ ਨੂੰ ਇਕੱਲਾ ਦੇਖੋ 2 ਮੁੰਡਿਆਂ ਦੀ ਵਿਗੜੀ ਨੀਅਤ

htvteam

ਡਾਕਟਰਾਂ ਨੇ ਕੀਤੀ ਅਜਿਹੀ ਕਰਾਮਾਤ, ਵਿਦੇਸ਼ੀ ਡਾਕਟਰ ਵੀ ਨਾ ਕਰ ਸਕੇ

htvteam

Leave a Comment