Htv Punjabi
Punjab Video

ਬਿਕਰਮ ਮਜੀਠੀਆ ਖ਼ਿਲਾਫ਼ ਭਗਵੰਤ ਮਾਨ ਦੀ ਵੱਡੀ ਕਾਰਵਾਈ

ਸੀਨੀਅਰ ਅਕਾਲੀ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਭਗਵੰਤ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ | ਡਰੱਗ ਕੇਸ ‘ਚ ਚੰਨੀ ਸਰਕਾਰ ਵੱਲੋਂ ਗਠਿਤ ਕੀਤੀ ਗਈ ਐੱਸਆਈਟੀ ਬਦਲ ਦਿੱਤੀ ਗਈ ਹੈ। ਹੁਣ ਇਸ ਕੇਸ ਦੀ ਜਾਂਚ ਏਆਈਜੀ ਐਸ. ਰਾਹੁਲ ਦੀ ਅਗਵਾਈ ਵਾਲੀ ਐਸਆਈਟੀ ਕਰੇਗੀ। ਇਸ ਟੀਮ ‘ਚ ਏਆਈਜੀ ਗੁਰਸ਼ਰਨ ਸਿੰਘ ਸੰਧੂ, ਰਣਜੀਤ ਸਿੰਘ ਢਿੱਲੋਂ ਤੋਂ ਇਲਾਵਾ ਡੀਐਸਪੀ ਰਘਬੀਰ ਸਿੰਘ ਤੇ ਡੀਐਸਪੀ ਅਮਰਪ੍ਰੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਬਦਲਾਅ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਜਾਰੀ ਹੁਕਮਾਂ ਤੋਂ ਬਾਅਦ ਕੀਤਾ ਗਿਆ ਹੈ।

Related posts

ਮੌਸਮ ਵਿਭਾਗ ਦੀ ਚੇਤਾਵਨੀ! ਘਰ ਤੋਂ ਬਾਹਰ ਨਿਕਲਣ ਵਾਲੇ ਸਾਵਧਾਨ !

htvteam

ਪਿਛਲੇ ਦਿਨਾਂ ‘ਚ 40000 ਪੰਜਾਬੀ ਅਜਿਹੇ ਦੇਸ਼ਾਂ ‘ਚੋਂ ਆ ਕੇ ਸੂਬੇ ‘ਚ ਅਲੋਪ ਹੋ ਗਏ ਜਿੱਥੇ ਕੋਰੋਨਾ ਵਾਇਰਸ ਦਾ ਪ੍ਰਭਾਵ ਫੈਲਿਆ ਹੋਇਆ ਸੀ ; ਕੈਪਟਨ

Htv Punjabi

ਲੋਕ ਥਾਣੇਦਾਰ ਦੀ ਸੋਚ ਦੀਆਂ ਕਰ ਰਹੇ ਤਾਰੀਫਾਂ

htvteam