ਬਟਾਲਾ ‘ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਦਾ ਕਤਲ
ਗੱਡੀ ਚਲਾ ਰਿਹਾ ਨੌਜਵਾਨ ਸੀ ਮੁੱਖ ਨਿਸ਼ਾਨਾ
ਗੋਲੀਆਂ ਚਲਾਉਣ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਚ ਕੈਦ
ਪੁਲਿਸ ਵੱਲੋਂ ਮਾਮਲੇ ਦੇ ਵਿੱਚ ਕਾਰਵਾਈ ਕੀਤੀ ਸ਼ੁਰੂ
ਬਟਾਲਾ ਦੇ ਕਾਦੀਆਂ ਰੋਡ ‘ਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਅਤੇ ਉਸਦੇ ਇੱਕ ਰਿਸ਼ਤੇਦਾਰ ਕਰਨਵੀਰ ਦੀ ਵੀਰਵਾਰ ਰਾਤ ਨੂੰ ਲਗਭਗ 9:30 ਵਜੇ ਗੁਰਦਾਸਪੁਰ ਦੇ ਬਟਾਲਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਇੱਕ ਕਾਰ ਵਿੱਚ ਕਿਤੇ ਜਾ ਰਹੇ ਸਨ ਤਾਂ ਬਾਈਕ ਸਵਾਰ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ।
ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਕਰਨਵੀਰ ਹੀ ਨਿਸ਼ਾਨਾ ਸੀ। ਕਰਨਵੀਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਕੁਝ ਗੋਲੀਆਂ ਜੱਗੂ ਦੀ ਮਾਂ ਨੂੰ ਵੀ ਲੱਗੀਆਂ। ਉਸਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਤੋਂ ਬਾਅਦ ਹਮਲਾਵਰ ਭੱਜ ਗਏ। ਪੁਲਿਸ ਨੇ ਇਲਾਕੇ ਨੂੰ ਘੇਰਾ ਪਾ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ। ਪੁਲਿਸ ਇਸ ਘਟਨਾ ਨੂੰ ਅੰਦਰੂਨੀ ਗੈਂਗ ਵਾਰ ਵਜੋਂ ਦੇਖ ਰਹੀ ਹੈ, ਕਿਉਂਕਿ ਜੱਗੂ ਭਗਵਾਨਪੁਰੀਆ ਲੰਬੇ ਸਮੇਂ ਤੋਂ ਪੰਜਾਬ ਵਿੱਚ ਅਪਰਾਧ ਦੀ ਦੁਨੀਆ ਵਿੱਚ ਸਰਗਰਮ ਹੈ ਅਤੇ ਕਈ ਵਿਰੋਧੀ ਗੈਂਗਾਂ ਨਾਲ ਝੜਪਾਂ ਕਰ ਚੁੱਕਾ ਹੈ। ਇਸ ਦੇ ਨਾਲ ਹੀ, ਬੰਬੀਹਾ ਗੈਂਗ ਨੇ ਇਸ ਪੂਰੀ ਘਟਨਾ ਦੀ ਜ਼ਿੰਮੇਵਾਰੀ ਲਈ ਹੈ।
ਬੰਬੀਹਾ ਗੈਂਗ ਨੇ ਲਈ ਜ਼ਿੰਮੇਵਾਰੀ
ਹਰਿਆਣਾ ਦੇ 2 ਬਦਨਾਮ ਗੈਂਗਸਟਰਾਂ ਪ੍ਰਭੂ ਦਾਸੂਵਾਲ ਅਤੇ ਕੌਸ਼ਲ ਚੌਧਰੀ ਨੇ ਸੋਸ਼ਲ ਮੀਡੀਆ ‘ਤੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ। ਇਹ ਦੋਵੇਂ ਬੰਬੀਹਾ ਗੈਂਗ ਨਾਲ ਜੁੜੇ ਹੋਏ ਹਨ। ਪੁਲਿਸ ਇਸਨੂੰ ਗੈਂਗ ਵਾਰ ਦਾ ਨਤੀਜਾ ਮੰਨ ਰਹੀ ਹੈ ਅਤੇ ਉੱਚ ਪੱਧਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
