Htv Punjabi
Crime Punjab Video

ਭੈਣ ਤੋਂ ਆਸ਼ਕੀ ਤੋਂ ਭੜਕੇ ਭਾਈ ਦਾ ਕਾਂ&ਡ

ਸੰਗਰੂਰ ਪੁਲਿਸ ਦੀ ਵੱਡੀ ਕਾਮਯਾਬੀ
12 ਘੰਟਿਆਂ ਵਿੱਚ ਸੁਲਝਾਇਆ ਅੰਨ੍ਹਾ ਕਤਲ ਕਾਂਡ
ਸਾਲੇ ਨੇ ਕੀਤਾ ਜੀਜੇ ਦਾ ਕਤਲ
ਪ੍ਰੇਮ ਸਬੰਧਾਂ ਤੋਂ ਸੀ ਭਰਾ ਨੂੰ ਇਤਰਾਜ
ਸੰਗਰੂਰ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਪਿੰਡ ਲਹਿਲ ਕਲਾਂ ਵਿੱਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਮਹਿਜ਼ 12 ਘੰਟਿਆਂ ਦੇ ਅੰਦਰ ਸੁਲਝਾ ਲਿਆ ਹੈ। ਪ੍ਰੇਮ ਵਿਆਹ ਦੀ ਰੰਜਿਸ਼ ਕਾਰਨ ਕੀਤੇ ਗਏ ਇਸ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।

ਸੰਗਰੂਰ ਦੇ ਐੱਸ.ਐੱਸ.ਪੀ. ਸ੍ਰੀ ਸਰਤਾਜ ਸਿੰਘ ਚਾਹਲ (IPS) ਨੇ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਪੁਲਿਸ ਨੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਬੀਤੀ 17-18 ਫਰਵਰੀ ਦੀ ਦਰਮਿਆਨੀ ਰਾਤ ਨੂੰ ਪਿੰਡ ਲਹਿਲ ਕਲਾਂ ਵਿਖੇ ਕੁਝ ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਦਾਖਲ ਹੋ ਕੇ ਗੁਰਪ੍ਰੀਤ ਸਿੰਘ ਉਰਫ਼ ਬੱਬੂ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ।ਇਸ ਸਬੰਧੀ ਥਾਣਾ ਲਹਿਰਾ ਵਿਖੇ ਮੁਕੱਦਮਾ ਨੰਬਰ 45 ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਗਈ ਸੀ। ਐੱਸ.ਪੀ. (ਇਨਵੈਸਟੀਗੇਸ਼ਨ) ਦਵਿੰਦਰ ਅੱਤਰੀ ਅਤੇ ਡੀ.ਐੱਸ.ਪੀ. ਲਹਿਰਾ ਰਣਬੀਰ ਸਿੰਘ ਦੀ ਅਗਵਾਈ ਹੇਠ ਬਣਾਈਆਂ ਗਈਆਂ ਵਿਸ਼ੇਸ਼ ਟੀਮਾਂ ਨੇ ਤਕਨੀਕੀ ਅਤੇ ਜ਼ਮੀਨੀ ਪੱਧਰ ‘ਤੇ ਕਾਰਵਾਈ ਕਰਦੇ ਹੋਏ, ਮਹਿਜ਼ 12 ਘੰਟਿਆਂ ਵਿੱਚ ਮੁੱਖ ਮੁਲਜ਼ਮ ਰਮਨਦੀਪ ਸਿੰਘ ਉਰਫ਼ ਰਵੀ ਨੂੰ ਗ੍ਰਿਫਤਾਰ ਕਰ ਲਿਆ। ਉਸ ਤੋਂ ਬਾਅਦ ਉਸਦੇ ਤਿੰਨ ਹੋਰ ਸਾਥੀਆਂ—ਰਵੀ, ਮੌਜੀ ਅਤੇ ਹਰਪ੍ਰੀਤ ਸਿੰਘ—ਨੂੰ ਵੀ ਕਾਬੂ ਕਰ ਲਿਆ ਗਿਆ ਹੈ।

ਪੁਲਿਸ ਪੁੱਛਗਿੱਛ ਵਿੱਚ ਖੁਲਾਸਾ ਹੋਇਆ ਹੈ ਕਿ ਇਹ ਕਤਲ ‘ਆਨਰ ਕਿਲਿੰਗ’ (Honour Killing) ਦਾ ਮਾਮਲਾ ਹੈ। ਮ੍ਰਿਤਕ ਗੁਰਪ੍ਰੀਤ ਸਿੰਘ ਨੇ ਕਰੀਬ ਡੇਢ ਸਾਲ ਪਹਿਲਾਂ ਮੁੱਖ ਮੁਲਜ਼ਮ ਰਮਨਦੀਪ ਸਿੰਘ ਦੀ ਭੈਣ ਨਾਲ ਪ੍ਰੇਮ ਵਿਆਹ ਕਰਵਾਇਆ ਸੀ, ਜਿਸ ਕਾਰਨ ਰਮਨਦੀਪ ਮਨ ਵਿੱਚ ਰੰਜਿਸ਼ ਰੱਖਦਾ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤੀ ਗਈ ਇੱਕ ਆਲਟੋ ਕਾਰ, ਇੱਕ .32 ਬੋਰ ਪਿਸਤੌਲ ਅਤੇ ਇੱਕ .315 ਬੋਰ ਦਾ ਦੇਸੀ ਕੱਟਾ ਵੀ ਬਰਾਮਦ ਕੀਤਾ ਹੈ।ਪੁਲਿਸ ਮੁਤਾਬਕ ਫਿਲਹਾਲ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਹੁਣ ਚਿੱਟੀ ਵੇਈ ਦਾ ਪਾਣੀ ਆਇਆ ਚੜਕੇ, ਆਈਆਂ ਲਹਿਰਾਂ ?

htvteam

ਜਨਾਨੀ ਪਿੱਛੇ ਖੜ੍ਹੇ ਬੰਦੇ ਦੀ ਵਿਗੜੀ ਨੀਅਤ, ਕਰਤੀ ਕਰਤੂਤ ?

htvteam

ਫਿਰ ਆਹ ਮੈਡਮ ਦੇ ਦਿੱਤੇ 500 ਨੇ ਦਵਾਈ ਮੁਕਤੀ

htvteam

Leave a Comment