ਲੁਧਿਆਣਾ ਪੁਲਿਸ ਨੇ ਸੁਲਝਾਈ ਅੰਨੇ ਕਤਲ ਦੀ ਗੁੱਥੀ
ਮਿਹਰਬਾਨ ਇਲਾਕੇ ਚ ਮਿਲੀ ਸੀ ਨੌਜਵਾਨ ਦੀ ਅਣਪਛਾਤੀ ਅਰਧ ਜਲੀ ਲਾਸ਼
ਮ੍ਰਿਤਕ ਆਰੋਪੀ ਦੀ ਭੈਣ ਨੂੰ ਕਰਦਾ ਸੀ ਤੰਗ
ਰੰਜਿਸ਼ ਕਾਰਨ ਸਾਥੀਆਂ ਨਾਲ ਮਿਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ
ਇਸ ਮਾਮਲੇ ਵਿੱਚ ਤਿੰਨ ਆਰੋਪੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਲੁਧਿਆਣਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ ਜਿਸ ਵਿੱਚ ਪੁਲਿਸ ਵੱਲੋਂ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਗਿਆ ਹੈ ਜਿਸ ਬਾਰੇ ਇੱਕ ਪ੍ਰੈਸ ਕਾਨਫਰੰਸ ਲੁਧਿਆਣਾ ਦਿਹਾਤੀ ਦੇ ਜੋਇੰਟ ਕਮਿਸ਼ਨਰ ਵੱਲੋਂ ਕੀਤੀ ਗਈ ਹੈ ਜਿਨਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਮਿਹਰਬਾਨ ਦੇ ਇਲਾਕੇ ਵਿੱਚ ਇੱਕ ਅਰਧ ਜਲੀ ਲਾਸ਼ ਮਿਲੀ ਸੀ ਜਿਸ ਦੀ ਪਹਿਚਾਣ ਨਹੀਂ ਹੋਈ ਸੀ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ ਉੱਥੇ ਹੀ ਦੂਜੇ ਪਾਸੇ ਮ੍ਰਿਤਕ ਦੇ ਭਰਾ ਵੱਲੋਂ ਆਪਣੇ ਭਰਾ ਦੇ ਗੁੰਮ ਜਾਣ ਦੀ ਰਿਪੋਰਟ ਥਾਣੇ ਵਿੱਚ ਲਿਖਵਾਈ ਗਈ ਸੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਸਖਤ ਮਿਹਨਤ ਨਾਲ ਇਸ ਅਨੇ ਕਤਲ ਦੀ ਗੁੱਥੀ ਨੂੰ ਸੁਲਝਾਇਆ ਗਿਆ ਤਿੰਨ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨਾਂ ਉੱਪਰ ਪਹਿਲਾਂ ਵੀ ਕਈ ਮਾਮਲੇ ਦਰਜ ਹਨ । ਜਿਸ ਬਾਰੇ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਸਾਂਝੀ ਕੀਤੀ ਗਈ।
ਜਾਣਕਾਰੀ ਦਿੰਦੇ ਹੋਏ ਲੁਧਿਆਣਾ ਦਿਹਾਤੀ ਦੇ ਜੁਆਇੰਟ ਕਮਿਸ਼ਨਰ ਜਸਕਰਨ ਸਿੰਘ ਤੇਜਾ ਨੇ ਦੱਸਿਆ ਕੀ ਮ੍ਰਿਤਕ ਰੂਪੀ ਦੀ ਭੈਣ ਨੂੰ ਤੰਗ ਪਰੇਸ਼ਾਨ ਕਰਦਾ ਸੀ ਅਤੇ ਦੂਜੇ ਆਰੋਪੀ ਨੂੰ ਇੱਕ ਆਟੋ ਲੈ ਕੇ ਦਿੱਤਾ ਸੀ ਜਿਸ ਨੂੰ ਰਿਕਵਰੀ ਦਾ ਬਹਾਨਾ ਲਾ ਵਾਪਸ ਲੈ ਲਿਆ ਸੀ ਜਿਸ ਦੀ ਰੰਜਿਸ਼ ਰੱਖਦੇ ਹੋਏ ਆਰੋਪੀਆਂ ਵੱਲੋਂ ਆਪਣੇ ਤੀਜੇ ਸਾਥੀ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ । ਉਹਨਾਂ ਨੇ ਕਿਹਾ ਕਿ ਆਰੋਪੀਆਂ ਉੱਪਰ ਪਹਿਲਾਂ ਵੀ ਮਾਮਲੇ ਦਰਜ ਹਨ ਅਤੇ ਆਰੋਪੀ ਪਹਿਲਾਂ ਵੀ ਜੇਲ ਕੱਟ ਚੁੱਕੇ ਹਨ।
ਆਰੋਪੀਆਂ ਵੱਲੋਂ ਮ੍ਰਿਤਕ ਦੀਆਂ ਵਹਾਂ ਮੰਨ ਕੇ ਸਿਰ ਵਿੱਚ ਰਾੜਾ ਮਾਰ ਕੇ ਕਤਲ ਕੀਤਾ ਗਿਆ ਅਤੇ ਉਸ ਤੋਂ ਬਾਅਦ ਵਿੱਚ ਉਹਦੀ ਲਾਸ਼ ਨੂੰ ਰੇੜੇ ਉੱਪਰ ਲਿਜਾ ਕੇ ਦੂਰ ਸੁੱਟ ਕੇ ਸਾੜਨ ਦੀ ਕੋਸ਼ਿਸ਼ ਕੀਤੀ ਗਈ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਹੁਣ ਤਿੰਨੇ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਨਾਂ ਵੱਲੋਂ ਆਪਣੇ ਜੁਰਮ ਦਾ ਇਕਬਾਲ ਵੀ ਕੀਤਾ ਗਿਆ ਹੈ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
