Htv Punjabi
Punjab Video

ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਦੀ ਇਤਿਹਾਸਕ ਕਾਰਵਾਈ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਦੇ ਅਹੁਦੇ ਤੋਂ ਬਰਖਾਸਤ ਕਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸਿੰਗਲਾ ਨੂੰ ਪੰਜਾਬ ਪੁਲਿਸ ਦੇ ਭ੍ਰਿਸ਼ਟਾਚਾਰ ਵਿਰੋਧੀ ਵਿੰਗ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਬਾਅਦ ਹੁਣ ਸਿੰਗਲਾ ਵੀ ਆਮ ਆਦਮੀ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ। ਪੰਜਾਬ ‘ਆਪ’ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਦਾਗੀ ਲੋਕਾਂ ਦੀ ਆਮ ਆਦਮੀ ਪਾਰਟੀ ‘ਚ ਕੋਈ ਥਾਂ ਨਹੀਂ ਹੈ। ਸਿੰਗਲਾ, ਜੋ ਇਸ ਵੇਲੇ ਮੰਤਰੀ ਹਨ, ਵੱਲੋਂ ਕੋਈ ਜਵਾਬ ਨਹੀਂ ਆਇਆ।

ਵਿਜੇ ਸਿੰਗਲਾ ਸਿਹਤ ਵਿਭਾਗ ਵਿੱਚ ਹਰ ਕੰਮ ਅਤੇ ਟੈਂਡਰ ਲਈ 1 ਫੀਸਦੀ ਕਮਿਸ਼ਨ ਦੀ ਮੰਗ ਕਰ ਰਹੇ ਸਨ। ਇਸ ਦੀ ਸ਼ਿਕਾਇਤ ਸੀਐਮ ਭਗਵੰਤ ਮਾਨ ਤੱਕ ਪਹੁੰਚ ਗਈ । ਉਨ੍ਹਾਂ ਨੇ ਇਸ ਦੀ ਗੁਪਤ ਜਾਂਚ ਕਰਵਾਈ। ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਮੰਤਰੀ ਸਿੰਗਲਾ ਨੂੰ ਤਲਬ ਕੀਤਾ ਗਿਆ। ਮੰਤਰੀ ਨੇ ਗਲਤੀ ਮੰਨ ਲਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ।

Related posts

ਮ+ਸ਼ੂਕ ਨਾਲ ਦੇਖੋ ਕੀ ਹੋਇਆ

htvteam

ਆਹ NRI ਨਾਲ ਹੋਈ ਜੱਗੋ ਤੇਰਵੀਂ

htvteam

ਆਹ ਕੇਕ ਖਾਓ 12 ਦਿਨਾਂ ‘ਚ ਕੈਨੇਡਾ,1 ਹਫਤੇ ‘ਚ ਯੂਕੇ ਜਾਓ

htvteam