Htv Punjabi
Crime Punjab Siyasat Video

ਮਜੀਠੀਆ ਨੂੰ ਇੱਕ ਹੋਰ ਵੱਡਾ ਝਟਕਾ! ਸੁਣ ਉਤਰਿਆ ਮੂੰਹ !

ਮਜੀਠੀਆ ਨੂੰ ਲੱਗਿਆ ਹੁਣੇ ਹੁਣੇ ਵੱਡਾ ਝਟਕਾ !
ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਕੋਈ ਰਾਹਤ
ਹੁਣ 8 ਤਰੀਕ ਨੂੰ ਹੋਵੇਗੀ ਕੇਸ ਦੀ ਅਗਲੀ ਸੁਣਵਾਈ
ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਪਟੀਸ਼ਨ ‘ਤੇ ਅੱਜ 4 ਜੁਲਾਈ ਨੂੰ ਵੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਪਰ ਉਨ੍ਹਾਂ ਨੂੰ ਅਦਾਲਤ ਵੱਲੋਂ ਕੋਈ ਰਾਹਤ ਨਹੀਂ ਮਿਲੀ। ਜਿਸ ਕਰਕੇ ਮਜੀਠੀਆ ਦੀਆਂ ਮੁਸ਼ਕਿਲਾਂ ਹੋਰ ਵੱਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ।ਸਰਕਾਰੀ ਵਕੀਲ ਨੇ ਦੱਸਿਆ ਕਿ ਮਜੀਠੀਆ ਦੇ ਵਕੀਲਾਂ ਵੱਲੋਂ ਇੱਕ ਅਰਜ਼ੀ ਦਾਇਰ ਕੀਤੀ ਗਈ ਸੀ, ਪਰ ਉਹ ਕਾਨੂੰਨੀ ਤੌਰ ‘ਤੇ ਠੀਕ ਨਹੀਂ ਸੀ। ਇਸ ਕਰਕੇ ਉਨ੍ਹਾਂ ਨੇ ਉਹ ਅਰਜ਼ੀ ਵਾਪਸ ਲੈ ਲਈ। ਦੂਜੇ ਪਾਸੇ, ਮਜੀਠੀਆ ਦੇ ਵਕੀਲਾਂ ਦਾ ਕਹਿਣਾ ਸੀ ਕਿ ਰਿਮਾਂਡ ਨੂੰ ਲੈ ਕੇ ਕੱਲ੍ਹ ਜੋ ਰਿਮਾਂਡ ਆਰਡਰ ਆਇਆ ਸੀ, ਉਸ ਵਿੱਚ 6 ਜੂਨ ਲਿਖਿਆ ਹੋਇਆ ਸੀ, ਜਦਕਿ ਅੱਜ ਸਵੇਰੇ ਜੋ ਆਰਡਰ ਆਇਆ ਹੈ, ਉਸ ਵਿੱਚ 6 ਜੁਲਾਈ ਦਰਜ ਹੈ। ਇਸ ਕਾਰਨ ਸੁਣਵਾਈ ਅੱਗੇ ਨਹੀਂ ਵਧ ਸਕੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 8 ਜੁਲਾਈ ਨੂੰ ਹੋਵੇਗੀ।

ਮਜੀਠੀਆ ਵੱਲੋਂ ਹਾਈਕੋਰਟ ‘ਚ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਗੈਰਕਾਨੂੰਨੀ ਕਰਾਰ ਦਿੰਦਿਆਂ ਰਿਮਾਂਡ ਦੇ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਮਜੀਠੀਆ ਦਾ ਆਰੋਪ ਹੈ ਕਿ ਉਨ੍ਹਾਂ ਨੂੰ ਗਲਤ ਢੰਗ ਨਾਲ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ 25 ਜੂਨ ਦੀ ਸਵੇਰ 9 ਵਜੇ ਦੇ ਕਰੀਬ ਪੁਲਿਸ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ‘ਚ ਆ ਗਈ ਸੀ, ਪਰ 11:20 ਵਜੇ ਤੱਕ ਉਨ੍ਹਾਂ ਨੂੰ ਬਿਨਾਂ ਕਿਸੇ ਕਾਨੂੰਨੀ ਕਾਰਵਾਈ ਦੇ ਹਿਰਾਸਤ ‘ਚ ਰੱਖਿਆ ਗਿਆ। ਉਨ੍ਹਾਂ ਇਹ ਮਾਮਲਾ ਰਾਜਨੀਤਿਕ ਪ੍ਰੇਰਿਤ ਦੱਸਿਆ ਹੈ। ਅਕਾਲੀ ਦਲ ਦਾ ਵੀ ਕਹਿਣਾ ਹੈ ਕਿ ਇਹ ਕੇਸ ਉਸ ਰਿਪੋਰਟ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ, ਜਿਸਨੂੰ ਪਹਿਲਾਂ ਹੀ ਸੁਪਰੀਮ ਕੋਰਟ ਰੱਦ ਕਰ ਚੁੱਕੀ ਹੈ। ਇਨ੍ਹਾਂ ਹੀ ਤੱਥਾਂ ਨੂੰ ਪੰਜਾਬ ਸਰਕਾਰ ਦੇ ਵਕੀਲਾਂ ਨੇ ਵੀ ਚੋਟੀ ਦੀ ਅਦਾਲਤ ਵਿੱਚ ਰੱਖਿਆ ਸੀ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਆਹ ਦੇਖੋ ਮੁੰਡਾ ਕੀ ਕਰਦਾ ਫੜਿਆ ਗਿਆ ?

htvteam

ਜਾਣਕਾਰ ਬਣ ਕੇ ਸਾਰੀ ਰਾਤ ਰਹੀ ਨਾਲ, ਸਵੇਰੇ ਜਾਣ ਤੋਂ ਪਹਿਲਾਂ ਕਰ ਗਈ ਆਹ ਕਾਂਡ

Htv Punjabi

ਚਾਰ ਸਾਲ ਦੀ ਮਾਸੂਮ ਬੱਚੀ ਨਾਲ ਸਕੂਲ ‘ਚ ਹੋਇਆ ਗਲਤ ਕੰਮ

htvteam

Leave a Comment