ਫਿਰੋਜ਼ਪੁਰ ਚ੍ਹ ਸੈਰ ਕਰ ਰਹੀ ਔਰਤ ਨੂੰ ਅਵਾਰਾ ਕੁੱਤਿਆਂ ਨੇ ਵੱਢਿਆ
ਅਵਾਰਾ ਕੁੱਤਿਆਂ ਦੀ ਦੇਖ ਭਾਲ ਕਰ ਰਿਹਾ ਦੀ ਡਾਕਟਰ
ਡਾਕਟਰ ਦੇ ਖਿਲਾਫ਼ ਮਾਮਲਾ ਕੀਤਾ ਦਰਜ
ਫਿਰੋਜ਼ਪੁਰ ਵਿੱਚ ਅਵਾਰਾ ਕੁੱਤਿਆਂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਤਾਜਾ ਮਾਮਲਾ ਫਿਰੋਜ਼ਪੁਰ ਦੇ ਪ੍ਰੀਤਮ ਨਗਰ ਤੋਂ ਸਾਹਮਣੇ ਆਇਆ ਹੈ। ਜਿਥੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਸੈਰ ਕਰ ਰਹੀ ਇੱਕ ਔਰਤ ‘ਤੇ ਆਵਾਰਾ ਕੁੱਤਿਆਂ ਨੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਔਰਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਪ੍ਰੀਤਮ ਨਗਰ ਵਿੱਚ ਇੱਕ ਡਾਕਟਰ ਨੇ ਕੁੱਝ ਪਾਲਤੂ ਕੁੱਤੇ ਰੱਖੇ ਹੋਏ ਸਨ। ਅਤੇ ਕੁੱਝ ਅਵਾਰਾ ਕੁੱਤਿਆਂ ਨੂੰ ਰੱਖ ਉਨ੍ਹਾਂ ਦੀ ਦੇਖ ਭਾਲ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਨੇ ਸੜਕ ‘ਤੇ ਸੈਰ ਕਰ ਰਹੀ ਇੱਕ ਔਰਤ ‘ਤੇ ਹਮਲਾ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਵਿੱਚ ਡਰ ਅਤੇ ਗੁੱਸੇ ਦਾ ਮਾਹੌਲ ਬਣ ਗਿਆ। ਲੋਕਾਂ ਦਾ ਕਹਿਣਾ ਹੈ ਕਿ ਰਿਹਾਇਸ਼ੀ ਇਲਾਕਿਆਂ ਵਿੱਚ ਇਸ ਤਰ੍ਹਾਂ ਆਵਾਰਾ ਕੁੱਤਿਆਂ ਨੂੰ ਰੱਖਣਾ ਲੋਕਾਂ ਦੀ ਜਾਨ ਲਈ ਖਤਰਾ ਬਣ ਸਕਦਾ ਹੈ।
ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਕਾਰਵਾਈ ਕਰਦਿਆਂ ਡਾਕਟਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
