ਉੱਤਰ ਭਾਰਤ ਚ ਲਗਾਤਾਰ ਗਰਮੀ ਦਾ ਪ੍ਰਕੋਪ ਜਾਰੀ ਹੈ ਤਾਂ ਇਸੇ ਦੇ ਚੱਲਦਿਆਂ ਆਉਣ ਵਾਲੇ ਦਿਨਾਂ ਵਿਚ ਮੌਸਮ ਚ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਮੈਡਮ ਕੁਲਵਿੰਦਰ ਕੌਰ ਗਿੱਲ ਨੇ ਦਾਅਵਾ ਕੀਤਾ ਹੈ ਕਿ ਅਠਾਰਾਂ ਤੋਂ ਵੀਹ ਤਰੀਕ ਤੱਕ ਬਰਸਾਤ ਹੋ ਸਕਦੀ ਹੈ ਅਤੇ ਦਰਿਆਈ ਪਾਣੀ ਦਾ ਪੱਧਰ ਵੀ ਉੱਚਾ ਹੋ ਸਕਦਾ ਹੈ ਜਿਸ ਕਾਰਨ ਉਨ੍ਹਾਂ ਨੀਵਿਆਂ ਇਲਾਕਿਆਂ ਨੂੰ ਅਲਰਟ ਦੱਸਦੇ ਹੋਏ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ

ਇਸ ਦੌਰਾਨ ਮੈਡਮ ਕੁਲਵਿੰਦਰ ਕੌਰ ਗਿੱਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੌਸਮ ਚ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ ਅਤੇ ਕਿਹਾ ਕਿ ਯੂ ਪੀ ਦਿੱਲੀ ਅਤੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਚ ਅਠਾਰਾਂ ਤੋਂ ਵੀਹ ਤਰੀਕ ਤੱਕ ਬਰਸਾਤ ਦੇਖਣ ਨੂੰ ਮਿਲ ਸਕਦੀ ਹੈ ਜਿਸ ਨਾਲ ਮੈਦਾਨੀ ਇਲਾਕਿਆਂ ਦੇ ਵਿੱਚ ਕਾਫੀ ਪਾਣੀ ਦੇਖਣ ਨੂੰ ਮਿਲ ਸਕਦਾ ਹੈ ਜਿਸ ਨੂੰ ਲੈ ਕੇ ਉਨ੍ਹਾਂ ਅਲਰਟ ਜਾਰੀ ਕੀਤਾ ਹੈ ਕਿ ਦਰਿਆਈ ਪੱਧਰ ਤੋ ਇਲਾਵਾ ਨੀਵੇਂ ਇਲਾਕੇ ਸਾਵਧਾਨੀ ਵਰਤਣ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਫਸਲ ਦੇ ਲਈ ਇਹ ਮੀਂਹ ਲਾਹੇਵੰਦ ਹੈ ਅਤੇ ਮੱਕੀ ਦੀ ਫਸਲ ਲਈ ਨਿਕਾਸੀ ਜ਼ਰੂਰੀ ਹੈ

