Htv Punjabi
Punjab Video

ਲਓ ਜੀ ਹੁਣ ਚੌਰਾਹਿਆਂ ‘ਚ ਫਿੱਟ ਹੋਈ ਬਾਜ਼ ਵਾਲੀ ਅੱਖ

ਲੋਕ ਸਭਾ ਹਲਕਾ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਗਿੱਲ, ਵਿਧਾਨ ਸਭਾ ਹਲਕਾ ਦਾਖਾ ਤੇ ਵਿਧਾਨ ਸਭਾ ਹਲਕਾ ਜਗਰਾਓਂ ਦੇ 300 ਪਿੰਡਾਂ ‘ਚ ਸੀਸੀਟੀ ਕੈਮਰੇ ਨਸ਼ੇੜੀਆਂ ਤੇ ਅਪਰਾਧੀਆਂ ‘ਤੇ ਨਜ਼ਰ ਰੱਖਣਗੇ। ਸੀਸੀਟੀਵੀ ਕੈਮਰੇ ਲਾਉਣ ਲਈ ਪੁਲਿਸ ਕਮਿਸ਼ਨਰ ਲੁਧਿਆਣਾ ਤੇ ਪੁਲਿਸ ਕਪਤਾਨ ਲੁਧਿਆਣਾ ਦਿਹਾਤੀ (ਜਗਰਾਓ) ਤੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਨਾਲ ਲੈ ਕੇ ਸੀਸੀਟੀਵੀ ਕੈਮਰੇ ਲਾਉਣ ਵਾਲੀਆਂ ਥਾਵਾਂ ਦੀ ਪਛਾਣ ਕਰਨ ਲਈ ਆਖਿਆ ਗਿਆ ਹੈ।

ਲੋਕ ਸਭਾ ਹਲਕਾ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨੇ ਉਪਰੋਕਤ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਦਿਨ ਪ੍ਰਤੀ ਦਿਨ ਵੱਧ ਰਹੇ ਨਸ਼ੇ ਨੂੰ ਲੈ ਕੇ ਅਤੇ ਰੋਜ਼ ਅਪਰਾਧਿਕ ਵਾਰਦਾਤਾਂ ਵਾਪਰ ਰਹੀਆਂ ਹਨ। ਇਨ੍ਹਾਂ ਵਾਰਦਾਤਾਂ ‘ਤੇ ਠੱਲ੍ਹ ਪਾਉਣ ਲਈ ਸੀਸੀਟੀਵੀ ਕੈਮਰੇ ਲਗਾਏ ਜਾਣਗੇ,,,,,,,

ਸੀਸੀਟੀਵੀ ਕੈਮਰੇ ਲੱਗਣ ਨਾਲ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਡਰ ਰਹੇਗਾ। ਪਿੰਡਾਂ ਨੂੰ ਜਾਂਦੇ ਸਾਰੇ ਮੁੱਖ ਮਾਰਗਾਂ, ਸ਼ਮਸ਼ਾਨਘਾਟਾਂ, ਗੁਰੂ ਘਰਾਂ, ਧਰਮਸ਼ਾਲਾ ਤੇ ਹੋਰ ਥਾਵਾਂ ‘ਤੇ ਸੀਸੀਟੀਵੀ ਕੈਮਰੇ ਲਾ ਕੇ ਨਜ਼ਰ ਰੱਖੀ ਜਾਵੇਗੀ। ਕੈਮਰੇ ਲੱਗਣ ਨਾਲ ਨਸ਼ਾ ਕਰਨ ਵਾਲਿਆਂ ਨੂੰ ਨਸ਼ਾ ਕਰਨ ਤੋਂ ਰੋਕਣ ‘ਚ ਸਹਾਇਤਾ ਮਿਲੇਗੀ। ਸੀਸੀਟੀਵੀ ਕੈਮਰੇ ਲਗਾਉਣ ਦੇ ਮਾਮਲੇ ‘ਚ ਪੰਜਾਬ ਪੁਲਿਸ, ਸਮਾਜਸੇਵੀ ਜਥੇਬੰਦੀਆਂ, ਪਿੰਡਾਂ ਦੇ ਮੋਹਤਬਰ ਤੇ ਚੁਣੇ ਹੋਏ ਨੁਮਾਇੰਦਿਆਂ ਦੀ ਸਲਾਹ ਲਈ ਜਾਵੇਗੀ। ਦੇਖਣਾ ਹੋਵੇਗਾ। ਕਿ ਇਸ ਦਾ ਕਿੰਨਾ ਕੁ ਫਾਇਦਾ ਹੋਵੇਗਾ,,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……….

Related posts

ਬਈ ਪੰਜਾਬੀ ਤਾਂ ਪੰਜਾਬੀ ਈ ਹੁੰਦੇ ਨੇ ! 5-7 ਡਰਾਈਵਰਾਂ ਨੇ ਈ ਜਿੱਤ ਲਿਆ ਬੰਗਾਲੀਆਂ ਦਾ ਦਿੱਲ !

Htv Punjabi

ਅਧਿਆਪਕ ਦਿਵਸ ਮੌਕੇ ਪੁਲਿਸ ਨੇ ਕੀਤਾ ਲਾਠੀਚਾਰਜ

htvteam

ਅੰਮ੍ਰਿਤਪਾਲ ਸਿੰਘ ਦੇ 7 ਸਾਥੀ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

htvteam

Leave a Comment