ਜਿਵੇਂ ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਨੇ ਉਵੇਂ ਉਵੇਂ ਹੀ ਸਿਆਸਤ ਖੂਬ ਗਰਮਾਈ ਹੋਈ ਹੈ ਅਤੇ ਹਰ ਇੱਕ ਸਿਆਸੀ ਪਾਰਟੀ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਜਿਸ ਦੇ ਮੱਦੇ ਨਜ਼ਰ ਜਿੱਥੇ ਚੋਣ ਪ੍ਰਚਾਰ ਚੋਣ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਆਪਣੇ ਵਰਕਰਾਂ ਦੇ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਨੇ ਚਰਚਾਵਾਂ ਕੀਤੀਆਂ ਜਾ ਰਹੀਆਂ ਨੇ ਉੱਥੇ ਹੀ ਆਮ ਆਦਮੀ ਪਾਰਟੀ ਨੇ ਪਹਿਲਾ ਵੱਡਾ ਕਦਮ ਚੁੱਕ ਲਿਆ ਜਿਸ ਨੇ ਕਿ ਸਬ ਸਿਆਸੀ ਪਾਰਟੀਆਂ ਪਿੱਛੇ ਛੱਡ ਦਿੱਤੀਆਂ,, ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ,,,,,,,
ਲੋਕ ਸਭਾ ਚੋਣਾਂ ਲਈ ਆਪ ਨੇ ਪੰਜਾਬ ਦੇ 8 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ, ਜਿਸ ‘ਚ ਖਡੂਰ ਸਾਹਿਬ ਤੋਂ ਲਾਲਜੀਰ ਭੁੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਸੰਗਰੂਰ ਤੋਂ ਮੀਤ ਹੇਅਰ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਫਤਿਹਗੜ੍ਹ ਤੋਂ ਗੁਰਪ੍ਰੀਤ ਸਿੰਘ ਜੀਪੀ, ਫਰੀਦਕੋਟ ਤੋਂ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਪਟਿਆਲਾ ਤੋਂ ਡਾਕਟਰ ਬਲਬੀਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ।ਦੱਸਣਯੋਗ ਹੈ ਕਿ ਹੈ ਆਪ ਨੇ ਹਾਲੇ 5 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ, ਜਿਨ੍ਹਾਂ ਦੇ ਨਾਮ ਦੂਜੀ ਲਿਸਟ ਚ ਆਉਣਗੇ ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..